ਦੀਪਸ਼ਿਖਾ ਸ਼ਰਮਾ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ

ਫ਼ਿਰੋਜ਼ਪੁਰ,13 ਸਤੰਬਰ 2024 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।

ਦੱਸਣਯੋਗ ਹੈ ਕਿ ਦੀਪਸ਼ਿਖਾ ਸ਼ਰਮਾ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਆਪਣਾ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਨ੍ਹਾਂ ਦਾ ਲਾਭ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਕੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।

ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਨ ਹਿੱਤ ਸੇਵਾਵਾਂ ਨੂੰ ਪਹਿਲ ਦਿੱਤੀ ਜਾਵੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਫ਼ਿਰੋਜ਼ਪੁਰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨ ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫ਼ਿਰੋਜ਼ਪੁਰ ਹਰਕੰਵਲਜੀਤ ਸਿੰਘ, ਐਸ.ਡੀ.ਐਮ. ਜੀਰਾ ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

केंद्रीय विद्यालय केएमएस वाला में हिंदी दिवस के कार्यक्रम का किया गया आयोजन

Fri Sep 13 , 2024
फिरोजपुर 13 सितंबर{कैलाश शर्मा जिला विशेष संवाददाता}= केंद्रीय विद्यालय केएमएस वाला में हिंदी दिवस का आयोजन किया गया । राजभाषा प्रभारी मीना अग्रवाल ने अनेक प्रतियोगिताओं का आयोजन करवाया। जिन में प्रथम द्वितीय एवं तृतीय स्थान प्राप्त करने वालों को प्रमाण पत्र दिए गए । सर्वप्रथम कार्यक्रम में प्रशिक्षित स्नातक […]

You May Like

advertisement

call us