ਜਿਲ੍ਹਾ ਤੇ ਸੈਸ਼ਨ ਜੱਜ ਵੀਰਇੰਦਰ ਅੱਗਰਵਾਲ ਵੱਲੋਂ ਵੱਖ-ਵੱਖ ਮਹਿਕਮਿਆਂ ਦੇ ਅਫਸਰਾਂ ਨਾਲ ਮੀਟਿੰਗ ਕਰਕੇ ਕੌਮੀ ਲੋਕ ਅਦਾਲਤ 09 ਸਤੰਬਰ 2023 ਨੂੰ ਸਫਲਤਾ ਪੂਰਵਕ ਬਣਾਉਣ ਲਈ ਕੀਤਾ ਪ੍ਰੇਰਿਤ

ਜਿਲ੍ਹਾ ਤੇ ਸੈਸ਼ਨ ਜੱਜ ਵੀਰਇੰਦਰ ਅੱਗਰਵਾਲ ਵੱਲੋਂ ਵੱਖ-ਵੱਖ ਮਹਿਕਮਿਆਂ ਦੇ ਅਫਸਰਾਂ ਨਾਲ ਮੀਟਿੰਗ ਕਰਕੇ ਕੌਮੀ ਲੋਕ ਅਦਾਲਤ 09 ਸਤੰਬਰ 2023 ਨੂੰ ਸਫਲਤਾ ਪੂਰਵਕ ਬਣਾਉਣ ਲਈ ਕੀਤਾ ਪ੍ਰੇਰਿਤ

ਫਿਰੋਜ਼ਪੁਰ ਮਿਤੀ 30.8.2023 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਹੁਕਮਾਂ ਅਨੁਸਾਰ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਜੀਆਂ ਦੀ ਰਹਿਨੁਮਾਈ ਹੇਠ ਸ੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਵੱਲੋਂ ਅੱਜ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਾਣਯੋਗ ਜੱਜ ਸਾਹਿਬ ਦੇ ਨਾਲ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਸੀਨੀਅਰ ਪੁਲਿਸ ਕਪਤਾਨ, ਫਿਰੋਜਪੁਰ, ਸ੍ਰੀਮਤੀ ਰਾਜਵਿੰਦਰ ਕੌਰ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਿਸ ਏਕਤਾ ਉੱਪਲ ਸੀ ਜੇ. ਐੱਮ. ਸਹਿਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ, ਸ੍ਰੀ ਅਸ਼ੋਕ ਕੁਮਾਰ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਮਾਨਯੋਗ ਜ਼ਿਲ੍ਹਾ ਅਟਾਰਨੀ ਅਫਸਰ, ਐਸ. ਪੀ. (ਡੀ), ਸ੍ਰੀ ਅਮਰੀਕ ਸਿੰਘ, ਜ਼ਿਲ੍ਹਾ ਲੋਕ ਅਤੇ ਸੰਪਰਕ ਅਫਸਰ, ਫਿਰੋਜਪੁਰ ਅਤੇ ਹੋਰ ਵੱਖਰੇ ਵੱਖਰੇ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ । ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਨੇ ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਨੂੰ ਉਨ੍ਹਾਂ ਦੇ ਅਧੀਨ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਮਿਤੀ 09 ਸਤੰਬਰ, 2023 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਅਤੇ ਇਸ ਨੂੰ ਸਫਲਤਾ ਪੂਰਵਕ ਬਣਾਉਣ ਲਈ ਪ੍ਰੇਰਿਤ ਕੀਤਾ । ਰਿਜਨਲ ਟ੍ਰਾਂਸਪੋਰਟ ਵਿਭਾਗ ਨੂੰ ਵੱਧ ਤੋਂ ਵੱਧ ਚਲਾਨ ਜੁਡੀਸ਼ੀਅਲ ਅਫਸਰਾਂ ਨੂੰ ਭੇਜ਼ ਕੇ ਨਿਪਟਾਉਣ ਦੇ ਆਦੇਸ਼ ਦਿੱਤੇ । ਮਾਨਯੋਗ ਐੱਸ. ਐੱਸ. ਪੀ. ਦਫ਼ਤਰ ਨੂੰ ਵਿਕਟਮ ਕੰਪਨਸੇਸ਼ਨ ਦੇ ਕੇਸਾਂ ਦੇ ਨਿਰੀਖਣ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਪਛਾੜੇ ਅਣਪਛਾਤੇ ਵਿਅਕਤੀਆਂ ਦੀ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ । ਜਿਲ੍ਹਾ ਅਟਾਰਨੀ ਦਫਤਰ ਨੂੰ ਸੰਗੀਨ ਜੁਰਮਾਂ ਵਿੱਚ ਵੱਧ ਤੋਂ ਵੱਧ ਕੇਸਾਂ ਵਿੱਚ ਲੀਗਲ ਏਡ ਐਡਵੋਕੇਟ ਲੈਣ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਲੋਕ ਸੰਪਰਕ ਵਿਭਾਗ ਨੂੰ ਵੱਧ ਤੋਂ ਵੱਧ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀਆਂ ਵੱਖ ਵੱਖ ਗਤੀਵਿਧੀਆਂ ਅਤੇ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਕਿਹਾ ਗਿਆ । ਇਸ ਮੌਕੇ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਪ੍ਰਧਾਨ ਸ਼੍ਰੀ ਗੁਰਸਾਬ ਸਿੰਘ ਮੱਲ ਨੂੰ ਵੀ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ । ਇਸ ਤੋਂ ਬਾਅਦ ਅੰਡਰ ਟਰਾਇਲ ਰਿਵਿਊ ਕਮੇਟੀ ਦੇ ਵਿਸ਼ੇ ਤੇ ਮੀਟਿੰਗ ਕੀਤੀ ਗਈ । ਇਸ ਵਿੱਚ ਕੇਂਦਰੀ ਜੇਲ੍ਹ ਸੁਪਰਡੰਟ ਸ਼੍ਰੀ ਸਤਨਾਮ ਸਿੰਘ ਹਾਜ਼ਰ ਹੋਏ । ਇਸ ਮੌਕੇ ਮਾਨਯੋਗ ਜੱਜ ਸਾਹਿਬ ਨੇ ਜੇਲ੍ਹ ਸੁਪਰਡੰਟ ਨੂੰ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕੀਤਾ ਕਿ ਜੇਲ੍ਹ ਵਿੱਚ ਬੰਦ ਕਿਸੇ ਵੀ ਬੰਦੀ ਚਾਹੇ ਉਹ ਹਵਾਲਾਤੀ ਹੋਵੇ ਜਾਂ ਕੈਦੀ ਕਿਸੇ ਨਾਲ ਵੀ ਅਣਮਨੁੱਖੀ ਵਰਤਾਰਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਜੇਲ੍ਹ ਵਿੱਚ ਮੌਜੂਦ ਸਾਰੇ ਬੰਦੀਆਂ ਲਈ ਵਧੀਆ ਖਾਣਾ, ਮੈਡੀਕਲ ਸਹੂਲਤਾਂ ਅਤੇ ਉਨ੍ਹਾਂ ਦੇ ਰਹਿਣ ਸਹਿਣ ਲਈ ਵਧੀਆ ਪ੍ਰਬੰਧ ਕੀਤਾ ਹੋਣਾ ਜ਼ਰੂਰੀ ਹੈ ਇਸ ਤੋਂ ਇਲਾਵਾ ਸਾਰੇ ਬੰਦੀਆਂ ਕੋਲ ਜ਼ਿਲ੍ਹਾ ਪੱਧਰ ਅਤੇ ਹਾਈ ਕੋਰਟ ਪੱਧਰ ਤੇ ਜਾਂ ਉਨ੍ਹਾਂ ਦਾ ਪ੍ਰਾਈਵੇਟ ਵਕੀਲ ਜਾਂ ਲੀਗਲ ਏਡ ਵਕੀਲ ਹੋਣਾ ਅਤਿ ਜ਼ਰੂਰੀ ਹੈ । ਇਸ ਦੇ ਨਾਲ ਜੱਜ ਸਾਹਿਬ ਨੇ ਸਾਰੇ ਅਫਸਰ ਸਾਹਿਬਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਇਸ ਮੀਟਿੰਗ ਦੀ ਸਮਾਪਤੀ ਕੀਤੀ ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਜਿਲ੍ਹਾਂ ਅਤੇ ਸੈਸ਼ਨ ਜੱਜ ਸ਼੍ਰੀ ਵੀਰਇੰਦਰ ਅੱਗਰਵਾਲ ਦੀ ਅਗਵਾਈ ਹੇਠ ਮਿਸ ਏਕਤਾ ਉੱਪਲ ਸੀਜੇਐਮ ਦੇ ਸਹਿਯੋਗ ਨਾਲ ਸੈਸ਼ਨ ਜੱਜ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਸਾਖਰਤਾ ਦੇ ਮਕਸਦ ਨਾਲ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

Thu Aug 31 , 2023
ਜਿਲ੍ਹਾਂ ਅਤੇ ਸੈਸ਼ਨ ਜੱਜ ਸ਼੍ਰੀ ਵੀਰਇੰਦਰ ਅੱਗਰਵਾਲ ਦੀ ਅਗਵਾਈ ਹੇਠ ਮਿਸ ਏਕਤਾ ਉੱਪਲ ਸੀਜੇਐਮ ਦੇ ਸਹਿਯੋਗ ਨਾਲ ਸੈਸ਼ਨ ਜੱਜ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਸਾਖਰਤਾ ਦੇ ਮਕਸਦ ਨਾਲ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ ਫਿਰੋਜ਼ਪੁਰ 30 ਅਗਸਤ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}= ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ […]

You May Like

Breaking News

advertisement