ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਈ ਰਾਹਤ ਸਮੱਗਰੀ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਈ ਰਾਹਤ ਸਮੱਗਰੀ।

ਫਿਰੋਜ਼ਪੁਰ ਮਿਤੀ 23.08.2023 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ੍ਹ ਪੀੜਤ ਇਲਾਕਿਆਂ ਵਿੱਚ ਜਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸਨ, ਫਿਰੋਜਪੁਰ ਅਤੇ ਐਨ.ਜੀ.ਓਜ ਦੇ ਸਹਿਯੋਗ ਨਾਲ ਖਾਣ ਪੀਣ ਵਾਲੀਆਂ ਵਸਤਾਂ ਅਤੇ ਰੋਜਾਨਾ ਜਰੂਰਤ ਵਾਲਾ ਸਮਾਨ ਮੁਹੱਈਆ ਕਰਵਾਇਆ। ਹੁਣ ਕੁਝ ਦਿਨਾਂ ਤੋਂ ਕੁਦਰਤ ਦਾ ਕਹਿਰ ਦੋਬਾਰਾ ਆਇਆ ਅਤੇ ਜਿਲ੍ਹਾ ਫਿਰੋਜਪੁਰ ਦੇ ਬਹੁਤ ਸਾਰੇ ਇਲਾਕੇ ਇਹਨਾਂ ਹੜਾਂ ਦੀ ਮਾਰ ਹੇਠ ਆਏ ਹਨ। ਜਿਸ ਉਪਰੰਤ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਜੱਜ ਸਾਹਿਬ ਵੱਲੋਂ ਮਿਤੀ 19-08-2023 ਨੂੰ ਜੱਜ ਸਾਹਿਬ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਪਿੰਡ ਨਿਹਾਲਾ ਲਵੇਰਾ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜਾ ਲਿਆ ਗਿਆ ਸੀ ਅਤੇ ਉਥੋਂ ਦੇ ਲੋਕਾਂ ਨੂੰ ਜਿਸ ਸਮਾਨ ਦੀ ਜਰੂਰਤ ਸੀ, ਨੋਟ ਕੀਤਾ ਗਿਆ ਅਤੇ ਹੁਣ ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਨਾਲਸਾ ਦੀ ਸਕੀਮ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਆਫਤ ਪੀੜਤਾਂ ਲਈ ਕਾਨੂੰਨੀ ਸੇਵਾਵਾਂ ਅਧੀਨ ਹੜ੍ਹ ਨਾਲ ਪੀੜ੍ਹਤ ਪਰਿਵਾਰਾਂ ਨੂੰ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਗਿਆ। ਜੱਜ ਸਾਹਿਬ ਵੱਲੋਂ ਹੜ੍ਹ ਪੀੜ੍ਹਤਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਹਮੇਸ਼ਾਂ ਉਹਨਾਂ ਦੇ ਨਾਲ ਹੈ ਅਤੇ ਜੱਜ ਸਾਹਿਬ ਵੱਲੋਂ ਆਪਣੇ ਦਫਤਰ ਦੇ ਟੈਲੀਫੋਨ ਨੰਬਰ 01632-235034 ਨੂੰ ਹੈਲਪਲਾਈਨ ਨੰਬਰ ਵੱਜੋਂ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਹੋਵੇ ਉਹ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਟੀਮਾਂ ਨਾਲ ਸੰਪਰਕ ਕਰ ਸਕਦੇ ਹਨ ਜਾਂ ਇਸ ਟੈਲੀਫੋਨ ਰਾਹੀਂ ਮੈਨੂੰ ਸੁਨੇਹਾ ਦੇ ਸਕਦੇ ਹਨ ਅਤੇ ਸਬੰਧਤ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ । ਇਸ ਦੇ ਨਾਲ ਹੀ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਦੱਸਿਆ ਗਿਆ ਅਤੇ ਪੀੜ੍ਹਤ ਪਰਿਵਾਰਾਂ ਨੂੰ ਸਮਝਾਇਆ ਗਿਆ ਕਿ ਜੇਕਰ ਹੜ੍ਹ ਪੀੜ੍ਹਤ ਪਰਿਵਾਰ ਦਾ ਕੋਈ ਅਦਾਲਤ ਵਿੱਚ ਕੇਸ ਲੰਬਿਤ ਹੈ ਜਾਂ ਹੜ੍ਹ ਆਉਣ ਕਾਰਨ ਪੇਸ਼ ਨਹੀਂ ਹੋ ਸਕਦੇ ਤਾਂ ਉਹ ਇਸ ਦਫ਼ਤਰ ਵਿੱਚ ਆਪਣੇ ਕੇਸ ਦਾ ਵੇਰਵਾ ਤਾਰੀਕ ਤੋਂ ਪਹਿਲਾਂ ਦੇ ਸਕਦੇ ਹਨ ਤਾਂ ਜੋ ਸਬੰਧਤ ਅਦਾਲਤ ਵਿੱਚ ਸੂਚਿਤ ਕੀਤਾ ਜਾ ਸਕੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

उत्तराखंड:, सपा उत्तराखंड प्रभारी अब्दुल मतीन ने चन्द्रयान 3 के सकुशल लैंडिग के लिए देश वासियों को बधाई दी,

Wed Aug 23 , 2023
जफर अंसारी समाजवादी पार्टी उत्तराखण्ड प्रभारी हाजी अब्दुल मतीन सिद्दीक़ी ने चन्द्रयान -3 की सकुशल लैंडिंग के लिये समस्त देशवासियों एवं समस्त वैज्ञानिकों व उनकी टीम को बहुत-बहुत बधाई देते हुए कहा कि ये भारत वर्ष के लिए इससे बड़े गौरव की और क्या बात हो सकती है ।कि दुनिया […]

You May Like

Breaking News

advertisement