ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜੀ ਗਈ ਅਤੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ-ਏਕਤਾਂ ਉੱਪਲ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜੀ ਗਈ ਅਤੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ-ਏਕਤਾਂ ਉੱਪਲ

ਫਿਰੋਜ਼ਪੁਰ ਮਿਤੀ 28.08.2023
ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਹੜ੍ਹ ਪੀੜ੍ਹਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ, ਫਿਰੋਜਪੁਰ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ ਖਾਣ ਪੀਣ ਵਾਲੀਆਂ ਵਸਤਾਂ ਅਤੇ ਰੋਜਾਨਾ ਜਰੂਰਤ ਵਾਲਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹਨੀ ਦਿਨੀ ਜੱਜ ਸਾਹਿਬ ਦੇ ਧਿਆਨ ਵਿੱਚ ਅਖਬਾਰ ਵਿੱਚ ਇੱਕ ਖਬਰ ਸਾਹਮਣੇ ਆਈ ਜਿਸ ਵਿੱਚ ਲਿਖਿਆ ਸੀ ਕਿ ਪਿੰਡ ਕਾਲੂ ਵਾਲਾ ਵਿੱਚ ਕੋਈ ਪਰਿਵਾਰ ਦੇ 10 ਮੈਂਬਰ ਆਪਣੇ ਮਕਾਨ ਦੀ ਛੱਤ ਤੇ ਫਸੇ ਹੋਏ ਹਨ ਅਤੇ ਪਾਣੀ ਆਉਣ ਕਾਰਨ ਬਾਹਰ ਨਿਕਲਣਾ ਮੁਸ਼ਕਲ ਸੀ। ਜੱਜ ਸਾਹਿਬ ਨੇ ਤੁਰੰਤ ਹੀ ਮੌਕੇ ਦੇ ਹਾਲਾਤ ਬਾਰੇ ਜਾਇਜਾ ਲਿਆ ਅਤੇ ਆਪਣੀ ਟੀਮ ਨੂੰ ਉੱਥੇ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ, ਫਿਰੋਜਪੁਰ ਦੀ ਮਦਦ ਨਾਲ ਪੀੜ੍ਹਤਾਂ ਨੂੰ ਬਚਾਉਣ ਲਈ ਨਿਰਦੇਸ਼ ਦਿੱਤੇ। ਇਸ ਉਪਰੰਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਟੀਮ ਵੱਲੋਂ ਮੌਕੇ ਤੇ ਜਾ ਕੇ ਦੇਖਿਆ ਗਿਆ ਅਤੇ ਪਤਾ ਲੱਗਾ ਕਿ ਜ਼ਿਲ੍ਹਾ ਪ੍ਰਸ਼ਾਸਨ, ਫਿਰੋਜਪੁਰ ਵੱਲੋਂ ਉਕਤ ਪੀੜ੍ਹਤ ਪਰਿਵਾਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਹਾਲਾਤ ਠੀਕ ਸਨ। ਇਸ ਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਟੀਮ ਵੱਲੋਂ ਹੋਰ ਵੀ ਹੜ੍ਹ ਪ੍ਰਭਾਵਿਤ ਇਲਾਕਿਆ ਦਾ ਦੌਰਾ ਕੀਤਾ ਅਤੇ ਪੀੜ੍ਹਤ ਪਰਿਵਾਰਾਂ ਨੂੰ ਕਾਨੂੰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਉਹਨਾਂ ਪਰਿਵਾਰਾਂ ਜੋ ਕਿ ਹੜ੍ਹ ਕਾਰਨ ਆਪਣੇ ਘਰਾਂ ਤੋਂ ਵਿੱਛੜ ਗਏ ਹਨ, ਦੀ ਕੌਂਸਲਿੰਗ ਕੀਤੀ ਗਈ। ਇਸ ਦੇ ਨਾਲ ਹੀ ਉਹਨਾਂ ਵੱਲੋਂ ਆਪਣੇ ਦਫਤਰ ਦੇ ਟੈਲੀਫੋਨ ਨੰਬਰ 01639-235034 ਨੂੰ ਹੈਲਪਲਾਈਨ ਨੰਬਰ ਵਜੋਂ ਦੱਸਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਹੋਵੇ ਉਹ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਟੀਮਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਸਬੰਧਤ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

लायंस क्लब फिरोजपुर ग्रेटर ने बाढ़ पीड़ित गांवो में जाकर बाढ़ पीड़ितों के 200 परिवारों की खानें सामग्री 400 पैकेट बनाकर वितरण की-लाइन इकबाल सिंह छाबड़ा

Tue Aug 29 , 2023
लायंस क्लब फिरोजपुर ग्रेटर ने बाढ़ पीड़ित गांवो में जाकर बाढ़ पीड़ितों के 200 परिवारों की खानें सामग्री 400 पैकेट बनाकर वितरण की-लाइन इकबाल सिंह छाबड़ा फिरोजपुर 28 अगस्त {कैलाश शर्मा जिला विशेष संवाददाता}= फिरोजपुर जिले के सीमावर्ती इलाकों में सतलुज नदी में आई बाढ़ और उससे हुई तबाही के […]

You May Like

Breaking News

advertisement