ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ 70 ਪਿੰਡਾਂ ਦਾ ਵੈਨ ਰਾਹੀਂ ਦੌਰਾ ਕਰਕੇ ਲੋਕਾਂ ਨੂੰ ਦਿੱਤੀ ਗਈ ਜਾਣਕਾਰੀ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ 70 ਪਿੰਡਾਂ ਦਾ ਵੈਨ ਰਾਹੀਂ ਦੌਰਾ ਕਰਕੇ ਲੋਕਾਂ ਨੂੰ ਦਿੱਤੀ ਗਈ ਜਾਣਕਾਰੀ।

ਫ਼ਿਰੋਜ਼ਪੁਰ ਮਿਤੀ 13.09.2023{ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਿਤੀ 30.08.2023 ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਜੀਆਂ ਦੇ ਹੁਕਮਾਂ ਮੁਤਾਬਿਕ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵਿਖੇ ਭੇਜੀ ਗਈ ਵੈਨ ਨੂੰ ਸੀ. ਜੇ. ਐੱਮ. ਮਿਸ ਏਕਤਾ ਉੱਪਲ ਜੀਆਂ ਦੇ ਸਹਿਯੋਗ ਨਾਲ ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਸਾਖਰਤਾ ਦੇ ਮਕਸਦ ਨਾਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ। ਉਕਤ ਵੈਨ ਮਿਤੀ 30.08.2023 ਤੋਂ ਲੈ ਕੇ ਮਿਤੀ 12.09.2023 ਤੱਕ ਫਿਰੋਜਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਚਲਾਈ ਗਈ ਜਿਸ ਦੌਰਾਨ ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਮੈਡਮ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਇਸ ਵੈਨ ਰਾਹੀਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਤਾਇਨਾਤ ਟੀਮਾਂ ਦੁਆਰਾ ਕੁੱਲ 70 ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕੀਤੀ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

अयोध्या: बैती कला ग्राम पंचायत में आयोजित हुई महिला स्वयं सहायता समूह की बैठक

Thu Sep 14 , 2023
अयोध्या:——-बैती कला ग्राम पंचायत में आयोजित हुई महिला स्वयं सहायता समूह की बैठकमनोज तिवारी ब्यूरो अयोध्याबीकापुर ब्लॉक क्षेत्र के बैती कला पंचायत भवन पर बुधवार को आजीविका मिशन के तहत स्वयं सहायता समूह की बैठक आयोजित की गई। बैठक में ब्लॉक बीकापुर के एडियो आईएसबी बद्रीनाथ पांडे और अधिकारियों ने […]

You May Like

advertisement