ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਸਮਰ ਕੈਂਪ ਦੌਰਾਨ ਲਗਾਈ ਗਈ ਪ੍ਰਦਰਸ਼ਨੀ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਸਮਰ ਕੈਂਪ ਦੌਰਾਨ ਲਗਾਈ ਗਈ ਪ੍ਰਦਰਸ਼ਨੀ।

ਫਿਰੋਜ਼ਪੁਰ 07 ਜੁਲਾਈ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:=

ਸਿੱਖਿਆ ਵਿਭਾਗ ਪੰਜਾਬ ਦੀ ਨਿਵੇਕਲੀ ਪਹਿਲ ਅਧੀਨ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਮਰ ਕੈਂਪ ਲਗਾਏ ਜਾ ਰਹੇ ਹਨ ਜਿਸ ਦੇ ਅੰਤਰਗਤ ਸਰਕਾਰੀ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਵੀ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦੇ ਤਹਿਤ ਸਮਰ ਕੈਂਪ ਦੇ 5ਵੇੰ ਦਿਨ ਇਸ ਪੂਰੇ ਹਫਤੇ ਦੌਰਾਨ ਸਕੂਲ ਅਧਿਆਪਕਾਂ ਦੀ ਯੋਗ ਅਗਵਾਈ ਹੇਠ ਬੱਚਿਆਂ ਦੁਆਰਾ ਬਣਾਏ ਗਏ ਵੱਖ ਵੱਖ ਮਾਡਲ, ਚਾਰਟ, ਪੋਸਟਰ ਆਦਿ ਦੀ ਪ੍ਰਦਰਸ਼ਨੀ ਲਗਾਈ ਗਈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਧਵਨ ਪੀ ਈ ਐਸ ਜੀ ਨੇ ਦੱਸਿਆ ਕਿ ਸਰਕਾਰ ਦੀ ਇਸ ਪਹਿਲਕਦਮੀ ਕਾਰਣ ਬੱਚਿਆਂ ਨੂੰ ਕਾਫੀ ਕੁਝ ਨਵਾ ਸਿੱਖਣ ਨੂੰ ਮਿਲ ਰਿਹਾ ਹੈ, ਇਸ ਦੇ ਨਾਲ ਨਾਲ ਓਹਨਾ ਵਿੱਚ ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਉਤਪੰਨ ਹੋ ਰਹੀ ਹੈ। ਇਸ ਕੈਂਪ ਦੌਰਾਨ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਰੀਰਕ ਕਿਰਿਆਵਾਂ ਜਿਵੇਂ ਕਸਰਤ, ਯੋਗਾ, ਹਲਕੀਆ ਖੇਡਾਂ ਨੂੰ ਵੀ ਇਸ ਵਿਚ ਸ਼ਾਮਲ
ਕੀਤਾ ਗਿਆ ਹੈ।

ਇਸ ਪ੍ਰਦਰਸ਼ਨੀ ਨੂੰ ਵੇਖਣ ਲਈ ਬੱਚਿਆ ਦੇ ਮਾਪਿਆਂ, ਐਸ ਐਮ ਸੀ ਮੈਬੇਰਜ ਅਤੇ ਪਿੰਡ ਦੇ ਪਤਵੰਤੇ ਸੱਜਣਾ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਬੱਚਿਆ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਬੱਚਿਆ ਦੇ ਬਹੁਪੱਖੀ ਵਿਕਾਸ ਲਈ ਸਿੱਖਿਆ ਵਿਭਾਗ ਪੰਜਾਬ ਨੂੰ ਇਸ ਤਰਾ ਦੇ ਪ੍ਰੋਗਰਾਮ ਕਰਵਾਉਂਦੇ ਰਹਿਣੇ ਚਾਹੀਦੇ ਹਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਅਧਿਆਪਕ ਸੰਦੀਪ ਕੰਬੋਜ ਦੇ ਸਿਰ ਸਜਿਆ ਸਮਾਜਸੇਵੀ ਸੰਸਥਾ ਰੋਟਰੀ ਕਲੱਬ ਗੁਰੂਹਰਸਹਾਏ ਦਾ ਤਾਜ

Sat Jul 8 , 2023
ਅਧਿਆਪਕ ਸੰਦੀਪ ਕੰਬੋਜ ਦੇ ਸਿਰ ਸਜਿਆ ਸਮਾਜਸੇਵੀ ਸੰਸਥਾ ਰੋਟਰੀ ਕਲੱਬ ਗੁਰੂਹਰਸਹਾਏ ਦਾ ਤਾਜ। ਫਿਰੋਜ਼ਪੁਰ 07 ਜੁਲਾਈ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:= ਰੋਟਰੀ ਇੰਟਰਨੈਸ਼ਨਲ ਦੀਆਂ ਹਦਾਇਤਾਂ ਅਨੁਸਾਰ ਪੂਰੀ ਦੁਨੀਆਂ ਵਿੱਚ ਚਲਦੀਆਂ ਰੋਟਰੀ ਕਲੱਬਾਂ ਦਾ ਨਵਾਂ ਸੈਸ਼ਨ ਹਰ ਸਾਲ 01 ਜੁਲਾਈ ਨੂੰ ਸ਼ੁਰੂ ਹੋ ਜਾਂਦਾ ਹੈ ਅਤੇ ਪਿਛਲੇ ਸਾਰੇ ਅਹੁਦੇ ਭੰਗ ਹੋ […]

You May Like

advertisement