ਗੱਟੀ ਰਾਜੋ ਕੇ ਸਕੂਲ’ਚ ਸਨਮਾਨ ਸਮਾਰੋਹ ਅਤੇ ਵਿਸ਼ਵ ਦੁੱਧ ਦਿਵਸ ਮੌਕੇ ਸਮਾਗਮ ਆਯੋਜਿ

ਗੱਟੀ ਰਾਜੋ ਕੇ ਸਕੂਲ’ਚ ਸਨਮਾਨ ਸਮਾਰੋਹ ਅਤੇ ਵਿਸ਼ਵ ਦੁੱਧ ਦਿਵਸ ਮੌਕੇ ਸਮਾਗਮ ਆਯੋਜਿਤ।

ਸਰੀਰਕ ਤੇ ਮਾਨਸਿਕ ਵਿਕਾਸ ਲਈ ਸੰਤੁਲਿਤ ਖੁਰਾਕ ਜ਼ਰੂਰੀ: ਐਸ ਡੀ ਐਮ ਭੁੱਲਰ

ਫਿਰੋਜ਼ਪੁਰ 31 ਮਈ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:=

ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਸ਼ਵ ਦੁੱਧ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਪ੍ਰਿੰਸੀਪਲ ਡਾ.ਸਤਿੰਦਰ ਸਿੰਘ ਦੀ ਅਗਵਾਈ ਵਿੱਚ ਵੇਰਕਾ ਮਿਲਕਫੈਡ ਫਿਰੋਜ਼ਪੁਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਵਿੱਚ ਰਣਜੀਤ ਸਿੰਘ ਭੁੱਲਰ ਐਸ ਡੀ ਐਮ ਫ਼ਿਰੋਜ਼ਪੁਰ ਬਤੌਰ ਮੁੱਖ ਮਹਿਮਾਨ ਪਹੁੰਚੇ। ਸਮਾਗਮ ਵਿੱਚ ਸ੍ਰੀ ਹਰਪਾਲ ਸਿੰਘ ਡਾਇਰੈਕਟਰ ਵੇਰਕਾ ਮਿਲਕ ਪਲਾਂਟ ਫਿਰੋਜ਼ਪੁਰ, ਗੁਰਲਾਲ ਸਿੰਘ ਸਹਾਇਕ ਮੈਨੇਜਰ , ਦੇਵ ਸਿਮਰਨ, ਸਹਾਇਕ ਮੈਨੇਜਰ ਕੁਆਲਟੀ ਨੇ ਵਿਸ਼ੇਸ਼ ਤੋਰ ਤੇ ਪਹੁੰਚ ਕੇ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਸੰਤੁਲਿਤ ਖੁਰਾਕ ਅਤੇ ਦੁੱਧ ਦੀ ਮਹੱਤਤਾ ਉੱਪਰ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵੇਰਕਾ ਮਿਲਕ ਪਲਾਂਟ ਦੀ ਕਾਰਜ ਪ੍ਰਣਾਲੀ ਸਬੰਧੀ ਜਾਣਕਾਰੀ ਦਿੰਦਿਆਂ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਦੀ ਗੁਣਵੱਤਾ ਸਬੰਧੀ ਸਮਾਜ਼ ਵਿਚ ਫੈਲੀਆਂ ਗਲਤ ਫਹਿਮੀਆਂ ਦੂਰ ਕਰਨ ਦਾ ਯਤਨ ਵੀ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਦੀ ਪ੍ਰੇਰਣਾ ਵੀ ਦਿੱਤੀ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਪ੍ਰਭਾਵਸ਼ਾਲੀ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਰਣਜੀਤ ਸਿੰਘ ਭੁੱਲਰ ਐਸ ਡੀ ਐਮ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਿਦਿਆਰਥੀ ਜੀਵਨ ਵਿਚ ਸਰੀਰਕ ਅਤੇ ਮਾਨਸਿਕ ਵਿਕਾਸ ਦੀ ਮਹੱਤਤਾ ਦੀ ਗੱਲ ਕਰਦਿਆਂ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ। ਉਹਨਾਂ ਨੇ ਸਰਹੱਦੀ ਖੇਤਰ ਦੇ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕਰਦਿਆਂ, ਉਨ੍ਹਾਂ ਨੇ ਸਨਮਾਨਿਤ ਹੋਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
ਇਸ ਮੌਕੇ ਸਕੂਲ ਦੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੇ, ਖੇਡਾਂ ਅਤੇ ਵਿਦਿਅਕ ਮੁਕਾਬਲਿਆਂ ਦੇ ਜੇਤੂ 30 ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਵੀ ਗਿਆ।
ਡਾ.ਸਤਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਅਤੇ ਪ੍ਰਾਪਤੀਆਂ ਦਾ ਵਰਨਣ ਕੀਤਾ। ਉਨ੍ਹਾਂ ਨੇ ਐਸ ਡੀ ਐਮ ਭੁੱਲਰ ਵੱਲੋਂ ਸਕੂਲ ਦੇ ਵਿਕਾਸ ਲਈ ਪਾਏ ਵਡਮੁੱਲੇ ਯੋਗਦਾਨ ਲਈ ਉਹਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।
ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸਾਇੰਸ ਅਧਿਆਪਕਾਂ ਸ਼ਰੁਚੀ ਮਹਿਤਾ ਨੇ ਬਾਖ਼ੂਬੀ ਨਿਭਾਈ।
ਸਮਾਗਮ ਨੂੰ ਸਫਲ ਬਣਾਉਣ ਵਿੱਚ ਸਕੂਲ ਸਟਾਫ ਤਜਿੰਦਰ ਸਿੰਘ ਲੈਕਚਰਾਰ, ਗੁਰਪ੍ਰੀਤ ਕੌਰ, ਬਲਵਿੰਦਰ ਕੋਰ, ਗੀਤਾ,ਪ੍ਰਿਅੰਕਾ ਜੋਸ਼ੀ, ਵਿਜੇ ਭਾਰਤੀ, ਸੰਦੀਪ ਕੁਮਾਰ, ਮਨਦੀਪ ਸਿੰਘ , ਪ੍ਰਿਤਪਾਲ ਸਿੰਘ,ਵਿਸ਼ਾਲ ਗੁਪਤਾ ,ਅਰੁਣ ਕੁਮਾਰ ਅਮਰਜੀਤ ਕੌਰ ,ਦਵਿੰਦਰ ਕੁਮਾਰ, ਪ੍ਰਵੀਨ ਬਾਲਾ,ਮਹਿਮਾ ਕਸ਼ਅਪ, ਸਰੂਚੀ ਮਹਿਤਾਂ, ਸੁਚੀ ਜੈਨ,ਸ਼ਵੇਤਾ ਅਰੋੜਾ ,ਆਚਲ ਮਨਚੰਦਾ, ਨੈਂਸੀ ,ਬਲਜੀਤ ਕੌਰ ,ਕੰਚਨ ਬਾਲਾ, ਜਸਪਾਲ ਸਿੰਘ , ਰਜਨੀ ਬਾਲਾ ਅਤੇ ਦੀਪਕ ਕੁਮਾਰ ਨੇ ਵਿਸ਼ੇਸ਼ ਯੋਗਦਾਨ ਪਾਇਆ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

अधिवक्ता दुष्यंत नायक को किया गया सेवाश्री सम्मान हेतु मनोनीत

Wed May 31 , 2023
अधिवक्ता दुष्यंत नायक को किया गया सेवाश्री सम्मान हेतु मनोनीत। हरियाणा संपादक – वैद्य पण्डित प्रमोद कौशिक।दूरभाष – 9416191877 नई दिल्ली 31 मई : दिल्ली के तीस हज़ारी न्यायलय में अधिवक्ता दुष्यंत नायक से उन्नत भारत संगठन की राष्ट्रीय अध्यक्ष श्रीमती सुषमा नाथ ने भेंट कर उन्नत भारत सेवाश्री सम्मान […]

You May Like

Breaking News

advertisement