ਗੱਟੀ ਰਾਜੋ ਕੇ ਸਕੂਲ’ਚ ਚਮੜੀ ਦੇ ਰੋਗਾਂ ਦਾ ਮੁਫਤ ਵਿਸ਼ਾਲ ਮੈਡੀਕਲ ਕੈਂਪ ਆਯੋਜਿਤ

400 ਮਰੀਜ਼ਾਂ ਦਾ ਮਾਹਿਰ ਡਾਕਟਰਾਂ ਵੱਲੋਂ ਕੀਤਾ ਚੈਕਅੱਪ ਤੇ ਵੰਡੀਆਂ ਦਵਾਈਆਂ। ‌

ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਸਰਹੱਦੀ ਖੇਤਰ’ਚ ਸਮਾਜ ਭਲਾਈ ਦਾ ਉਪਰਾਲਾ।

ਫਿਰੋਜ਼ਪੁਰ 13 ਜੁਲਾਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਹੁਸੈਨੀ ਵਾਲਾ ਸ਼ਹੀਦੀ ਸਮਾਰਕ ਦੇ ਨਜ਼ਦੀਕ ਹਿੰਦ ਪਾਕ ਸਰਹੱਦ ਤੇ ਸਤਲੁਜ ਦਰਿਆ ਦੇ ਕੰਢੇ ਤੇ ਸਥਿਤ 14 ਸਰਹੱਦੀ ਪਿੰਡਾਂ ਦੇ ਲੋਕ ਬਰਸਾਤ ਦੇ ਦਿਨਾਂ ਵਿੱਚ ਚਮੜੀ ਦੇ ਰੋਗਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਹਨਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਦੇਖਦੇ ਹੋਏ, ਪ੍ਰਿੰਸੀਪਲ ਡਾ ਸਤਿੰਦਰ ਸਿੰਘ ਦੀ ਪਹਿਲ ਕਦਮੀ ਤੇ ‘ਵਿਸ਼ਵ ਪੰਜਾਬੀ ਸਭਾ” ਕੈਨੇਡਾ ਵੱਲੋਂ ਸਮਾਜ ਸੇਵੀ ਸੰਸਥਾ ਐਗਰੀਡ ਫਾਊਂਡੇਸ਼ਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਸਮੂਹ ਸਟਾਫ ਦੇ ਸਹਿਯੋਗ ਨਾਲ ਚਮੜੀ ਦੇ ਰੋਗਾਂ ਦਾ ਮੁਫ਼ਤ ਵਿਸ਼ਾਲ ਮੈਡੀਕਲ ਕੈਂਪ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਬਰੈਂਪਟਨ ਅਤੇ ਬਲਬੀਰ ਕੌਰ ਰਾਏਕੋਟੀ ਕੌਮੀ ਪ੍ਰਧਾਨ ਦੀ ਅਗਵਾਈ ਵਿੱਚ ਲਗਾਇਆ ਗਿਆ। ਪ੍ਰੋਜੈਕਟ ਇੰਚਾਰਜ ਵਿਸ਼ਾਲ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਚਮੜੀ ਰੋਗਾਂ ਦੇ ਮਾਹਿਰ ਡਾ. ਜੀ ਐਸ ਢਿੱਲੋਂ ਸਾਬਕਾ ਮੈਡੀਕਲ ਕਮਿਸ਼ਨਰ ਫਿਰੋਜ਼ਪੁਰ ਅਤੇ ਲੁਧਿਆਣਾ ਤੋਂ ਮਾਹਿਰ ਡਾ. ਹਰਕੰਵਲ ਸੇਖੋ ਐਮ ਡੀ ਵੱਲੋਂ 400 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ 50 ਹਜ਼ਾਰ ਰੁਪਏ ਤੋਂ ਵੱਧ ਦੀਆਂ ਦਵਾਈਆਂ ਮੁਫਤ ਵੰਡੀਆਂ ਗਈਆਂ। ਕੈਂਪ ਵਿੱਚ ਭਾਈ ਬਲਵਿੰਦਰ ਸਿੰਘ ਭੱਠਲ, ਸਾਹਿਬਾਂ ਜੀਟਨ ਕੌਰ ,ਬੀ ਐਸ ਐਫ ਦੇ ਕੰਪਨੀ ਕਮਾਂਡੈਂਟ ਏ. ਲਿਊ, ਅਸ਼ੋਕ ਬਹਿਲ ਸਕੱਤਰ ਰੈਡ ਕਰਾਸ, ਵਿਪੁਲ ਨਾਰੰਗ ਸਮਾਜ ਸੇਵੀ ਵਿਸ਼ੇਸ਼ ਤੌਰ ਤੇ ਪਹੁੰਚੇ। ਕੈਂਪ ਨੂੰ ਸਫਲ ਬਣਾਉਣ ਦੇ ਵਿੱਚ ਸਰਕਾਰੀ ਡਿਸਪੈਂਸਰੀ ਗੱਟੀ ਰਾਜੋ ਕੇ ਦੇ ਸਟਾਫ ਨਰਿੰਦਰ ਸਿੰਘ ਕਮਿਊਨਿਟੀ ਹੈਲਥ ਅਫਸਰ ਅਤੇ ਮਨਜੀਤ ਸਿੰਘ ਫਾਰਮਾਸਿਸਟ ਨੇ ਵਿਸ਼ੇਸ਼ ਸਹਿਯੋਗ ਦਿੱਤਾ।
ਬਲਬੀਰ ਕੌਰ ਰਾਏਕੋਟੀ ਨੇ ਗੱਟੀ ਰਾਜੋ ਕੇ ਸਕੂਲ ਦੇ ਸਟਾਫ ਵੱਲੋਂ ਸਿੱਖਿਆ ਦੇ ਖੇਤਰ ਦੇ ਨਾਲ ਨਾਲ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਪਾਏ ਜਾਏ ਰਹੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ, ਇਸ ਇਲਾਕੇ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਕਰਨ ਦਾ ਵਿਸ਼ਵਾਸ ਪ੍ਰਗਟਾਇਆ।
ਇਸ ਮੌਕੇ ਕੰਪਨੀ ਕਮਾਂਡੈਂਟ ਏ. ਲੀਓ ਅਤੇ ਅਸ਼ੋਕ ਬਹਿਲ ਨੇ ਸਰਹੱਦੀ ਖੇਤਰ ਦੇ ਲੋਕਾਂ ਲਈ ਸਿਹਤ ਸਮੱਸਿਆਵਾਂ ਲਈ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਡਾ ਸਤਿੰਦਰ ਸਿੰਘ ਨੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ, ਬਲਬੀਰ ਕੌਰ ਰਾਏਕੋਟੀ ਅਤੇ ਡਾਕਟਰਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਦੂਸ਼ਿਤ ਪਾਣੀ ਕਾਰਨ ਬਰਸਾਤ ਦੇ ਮੌਸਮ ਵਿੱਚ ਚਮੜੀ ਦੇ ਰੋਗ ਬਹੁਤ ਤੇਜ਼ੀ ਨਾਲ ਵੱਧਣ ਕਾਰਨ ਅਜਿਹੇ ਕੈਂਪ ਇਸ ਇਲਾਕੇ ਲਈ ਬੇਹੱਦ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਤੋਂ ਪਹਿਲਾਂ ਵੀ ਸਕੂਲ ਸਟਾਫ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 25 ਤੋਂ ਵੱਧ ਮੁਫ਼ਤ ਮੈਡੀਕਲ ਕੈਂਪ ਸਫਲਤਾ ਪੂਰਵਕ ਲਗਾਏ ਜਾ ਚੁੱਕੇ ਹਨ।
ਕੈਂਪ ਨੂੰ ਸਫਲ ਬਣਾਉਣ ਵਿੱਚ ਸਕੂਲ ਸਟਾਫ ਤਜਿੰਦਰ ਸਿੰਘ ਲੈਕਚਰਾਰ,ਗੁਰਪ੍ਰੀਤ ਕੌਰ, ਗੀਤਾ,ਪ੍ਰਿਅੰਕਾ ਜੋਸ਼ੀ, ਵਿਜੇ ਭਾਰਤੀ, ਸੰਦੀਪ ਕੁਮਾਰ, ਮਨਦੀਪ ਸਿੰਘ , ਪ੍ਰਿਤਪਾਲ ਸਿੰਘ,ਵਿਸ਼ਾਲ ਗੁਪਤਾ ,ਅਰੁਣ ਕੁਮਾਰ ਅਮਰਜੀਤ ਕੌਰ ,ਦਵਿੰਦਰ ਕੁਮਾਰ, ਪ੍ਰਵੀਨ ਬਾਲਾ,ਮਹਿਮਾ ਕਸ਼ਅਪ, ਸਰੂਚੀ ਮਹਿਤਾਂ, ਸੁਚੀ ਜੈਨ,ਸ਼ਵੇਤਾ ਅਰੋੜਾ ,ਆਚਲ ਮਨਚੰਦਾ, ਨੈਂਸੀ ,ਬਲਜੀਤ ਕੌਰ ,ਕੰਚਨ ਬਾਲਾ, ਗਗਨਦੀਪ ਸਿੰਘ , ਰਜਨੀ ਬਾਲਾ , ਕੁਲਵੰਤ ਸਿੰਘ, ਕਸ਼ਮੀਰ ਸਿੰਘ ਕੈਪਸ ਮੈਨੇਜਰ ਅਤੇ ਬਾਜ਼ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

You May Like

advertisement