ਸਰਕਾਰੀ ਪ੍ਰਾਇਮਰੀ ਸਕੂਲ ਬਾਜੀਦਪੁਰ ਵਿੱਖੇ ਸਮਰ ਕੈਂਪ ਸ਼ੁਰੂ

ਸਰਕਾਰੀ ਪ੍ਰਾਇਮਰੀ ਸਕੂਲ ਬਾਜੀਦਪੁਰ ਵਿੱਖੇ ਸਮਰ ਕੈਂਪ ਸ਼ੁਰੂ

ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 3 ਜੁਲਾਈ ਤੋਂ 15 ਜੁਲਾਈ ,2023 ਤੱਕ ਲਗਾਏ ਜਾ ਰਹੇ ਹਨ।

ਫਿਰੋਜ਼ਪੁਰ 03 ਜੁਲਾਈ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:=

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲੀ ਵਾਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਲਗਾਏ ਜਾ ਰਹੇ ਹਨ।

ਇਸ ਨਿਵੇਕਲੀ ਪਹਿਲਕਦਮੀ ਤਹਿਤ ਅੱਜ ਜਿਲਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ, ਡਿਪਟੀ ਡੀਈਓ ਰਾਕੇਸ਼ ਸ਼ਰਮਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਇੰਦਰਜੀਤ ਸਿੰਘ ਦੇ ਦਿਸ਼ਾ ਬਿਰਦੇਸ਼ਾ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਬਾਜੀਦਪੁਰ ਵਿਖੇ ਹੈੱਡ ਟੀਚਰ ਸ਼ਾਮ ਸੁੰਦਰ ਦੀ ਅਗਵਾਈ ਵਿੱਚ ਸਮਰ ਕੈਂਪ ਸ਼ੁਰੂ ਹੋਇਆ, ਜਿਸ ਵਿੱਚ ਵਿਦਿਆਰਥੀਆ ‘ਚ ਭਾਰੀ ਉਤਸ਼ਾਹ ਦੇੱਖਣ ਨੂੰ ਮਿਲਿਆ।
ਹੈਚ ਟੀ ਸ਼ਾਮ ਸੁੰਦਰ ਨੇ ਦੱਸਿਆ ਕਿ ਸਮਰ ਕੈਂਪਾਂ ਵਿੱਚ ਬੱਚਿਆ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫ਼ਟ, ਮੌਲਿਕ ਕਦਰਾਂ ਕੀਮਤਾਂ, ਗਣਿਤ , ਵਾਤਾਵਰਣ ਸਿੱਖਿਆ ਅਤੇ ਭਾਸ਼ਾ ਕੌਸ਼ਲ ਆਦਿ ਸਬੰਧੀ ਕਾਰਜ ਕਰਵਾਏ ਜਾਣਗੇ।

ਇਸ ਮੌਕੇ ਮੈਡਮ ਵਿਜੈ ਲਕਸ਼ਮੀ, ਮੈਡਮ ਰਿੰਪਲ ਕੁਮਾਰੀ ਨੇ ਅਹਿਮ ਭੂਮਿਕਾ ਨਿਭਾਈ

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

जून माह में टिकट चेकिंग द्वारा 03.43 करोड़ राजस्व अर्जित किया गया

Mon Jul 3 , 2023
“जून माह में टिकट चेकिंग द्वारा 03.43 करोड़ राजस्व अर्जित किया गया।” फिरोजपुर 03 जुलाई कैलाश शर्मा जिला विशेष संवाददाता]:= मंडल के रेलवे स्टेशनों को साफ़-सुथरा बनाए रखने तथा आम जनता को स्टेशनों पर गंदगी फैलाने से रोकने एवं उनको साफ-सफाई के प्रति जागरूक बनाने के लिए मंडल के मुख्य […]

You May Like

advertisement