ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਵਰਿਆਮ ਸਿੰਘ ਅਤੇ ਗੋਗੋਆਣੀ ਨੇ ਮਨਾਇਆ ਤੀਆਂ ਦਾ ਰੰਗਾਰੰਗ ਸਮਾਗਮ

ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਲੋਕ-ਰਿਵਾਜਾਂ ਨਾਲ ਵਿਦਿਆਰਥੀਆਂ ਨੂੰ ਜੋੜਨ ਲਈ ਕਰਵਾਇਆ ਵਿਸ਼ੇਸ਼ ਪ੍ਰੋਗਰਾਮ।

(ਪੰਜਾਬ) ਫਿਰੋਜਪੁਰ 13 ਅਗਸਤ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

     ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਵਰਿਆਮ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੋਗੋਆਣੀ ਨੇ ਮਿਲ ਕੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਤੀਆਂ ਦਾ ਰੰਗਾਰੰਗ ਸਮਾਗਮ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ।  ਸਮਾਗਮ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਦੇ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਵਿਰਸੇ, ਲੋਕ-ਰਿਵਾਜਾਂ ਅਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨਾ ਸੀ।

       ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਗੋਗੋਆਣੀ ਦੇ ਵਿਦਿਆਰਥੀਆਂ ਨੇ ਵੀ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜ ਕੇ ਸਮਾਗਮ ਵਿੱਚ ਵੱਧ ਚੜ ਕੇ ਭਾਗ ਲਿਆ। ਸਕੂਲ ਦਾ ਮਾਹੌਲ ਪੰਜਾਬੀਅਤ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ-ਗੀਤਾਂ, ਗਿੱਧੇ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬੀ ਵਿਰਸੇ ਦੀ ਮਨਮੋਹਕ ਝਲਕ ਪੇਸ਼ ਕੀਤੀ ਗਈ।

ਸਮਾਗਮ ਦੌਰਾਨ ਸਕੂਲ ਵਿੱਚ ਰਵਾਇਤੀ ਪੰਜਾਬੀ ਸਜਾਵਟ ਕੀਤੀ ਗਈ, ਜਿਸ ਨੇ ਸਮਾਗਮ ਦੀ ਖੂਬਸੂਰਤੀ ਨੂੰ ਹੋਰ ਵਧਾ ਦਿੱਤਾ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਗਤੀਵਿਧੀਆਂ ਵਿੱਚ ਹਿੱਸਾ ਲੈਂਦਿਆਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। 

       ਇੱਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭੁਪਿੰਦਰ ਸਿੰਘ ਮੁੱਖ ਮਹਿਮਾਨ ਵੱਜੋਂ ਪਹੁੰਚੇ ਅਤੇ ਸੈਂਟਰ ਹੈੱਡ ਟੀਚਰ ਬਲਰਾਜ ਸਿੰਘ ਵਿਸ਼ੇਸ਼ ਮਹਿਮਾਨ ਰਹੇ । 

      ਸਕੂਲ ਦੀ ਮੁੱਖ ਅਧਿਆਪਕਾ ਰੰਜੂ ਬਾਲਾ ਅਤੇ ਮੁੱਖ ਅਧਿਆਪਕਾ ਅਨੁਰਾਧਾ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਦੀਆਂ ਅਮੀਰ ਪਰੰਪਰਾਵਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

    ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਤੀਆਂ ਦੇ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਸਹਿਯੋਗ ਦਿੱਤਾ ਗਿਆ। ਸਮਾਗਮ ਨੇ ਵਿਦਿਆਰਥੀਆਂ ਵਿੱਚ ਆਪਣੀ ਮਾਂ-ਬੋਲੀ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਹੋਰ ਮਜ਼ਬੂਤ ਕੀਤੀ।

ਇੱਸ ਮੌਕੇ ਕਮਲਜੀਤ ਸਿੰਘ, ਸੰਦੀਪ ਕੁਮਾਰ , ਸਿਮਰਜੀਤ ਕੌਰ, ਪ੍ਰਿਅੰਕਾ ਰਾਣੀ, ਜਸਵਿੰਦਰ ਸਿੰਘ, ਪਰਮਜੀਤ ਕੌਰ, ਗੁਰਜੀਤ ਕੌਰ, ਆਰਤੀ , ਰੀਨਾ , ਸੁਖਜਿੰਦਰ ਕੌਰ ਆਦਿ ਹਾਜ਼ਰ ਸਨ ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

स्वतंत्रता दिवस और बीमारियों की रोकथाम को लेकर कोडर अजमतपुर में चला विशेष स्वच्छता अभियान

Thu Aug 13 , 2026
स्वतंत्रता दिवस और बीमारियों की रोकथाम को लेकर कोडर अजमतपुर में चला विशेष स्वच्छता अभियान ​आजमगढ़ (उत्तर प्रदेश)। आगामी 15 अगस्त (स्वतंत्रता दिवस) के पावन अवसर और मानसून के मौसम में फैल रही संक्रामक बीमारियों के प्रकोप को देखते हुए आजमगढ़ जिले में व्यापक स्तर पर साफ-सफाई का अभियान चलाया […]

You May Like

Breaking News

advertisement