ਮਾਨਯੋਗ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਕੀਤਾ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਦੌਰਾ

ਫਿਰੋਜ਼ਪੁਰ 23 ਫਰਵਰੀ, 2024 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਮਾਨਯੋਗ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ-ਕਮ-ਪ੍ਰਬੰਧਕੀ ਜੱਜ, ਸ਼ੈਸ਼ਨ ਡਵੀਜਨ, ਫਿਰੋਜਪੁਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਸ੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ, ਫਿਰੋਜਪੁਰ, ਮਿਸ ਸੋਮਿਆ ਮਿਸ਼ਰਾ, ਸੀਨੀਅਰ ਪੁਲਿਸ ਕਪਤਾਨ, ਫਿਰੋਜਪੁਰ, ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਸ਼੍ਰੀ ਸਤਨਾਮ ਸਿੰਘ, ਜ਼ੇਲ੍ਹ ਸੁਪਰਡੈਂਟ, ਰਾਜਦੀਪ ਸਿੰਘ ਬਰਾੜ, ਅਡਿਸ਼ਨਲ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜਪੁਰ ਅਤੇ ਹੋਰ ਜ਼ੇਲ੍ਹ ਅਧਿਕਾਰੀ ਅਤੇ ਸਟਾਫ ਵੀ ਮੌਜੂਦ ਸੀ। ਇਸ ਦੌਰਾਨ ਮਾਨਯੋਗ ਜਸਟਿਸ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਜ਼ੇਲ੍ਹ ਕੈਦੀਆਂ ਵੱਲੋਂ ਜ਼ੇਲ੍ਹ ਦੀ ਫੈਕਟਰੀ ਵਿੱਚ ਤਿਆਰ ਕੀਤੀਆਂ ਗਈਆਂ ਵਸਤਾਂ ਦੇਖੀਆਂ। ਇਸ ਤੋਂ ਬਾਅਦ ਮਾਨਯੋਗ ਜਸਟਿਸ ਸਾਹਿਬ ਜੀ ਨੇ ਜਨਾਨਾ ਵਾਰਡ ਵਿੱਚ ਜਾ ਕੇ ਔਰਤ ਬੰਦੀਆਂ/ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆ ਅਤੇ ਜ਼ੇਲ੍ਹ ਵਿੱਚ ਬੰਦੀਆਂ ਲਈ ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜਗਾਰ ਸਿਖਲਾਈ ਸੰਸਥਾ, ਜ਼ੀਰਾ ਦੇ ਸਹਿਯੋਗ ਨਾਲ ਸ਼ੁਰੂ ਕਰਵਾਏ ਜਾ ਰਹੇ ਔਰਤਾਂ ਲਈ ਸਲਾਈ ਕੋਰਸ ਅਤੇ ਮਰਦਾਂ ਲਈ ਪਲੰਬਰ ਦੇ ਕੋਰਸ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਵੀ ਨਿਰੀਖਣ ਕੀਤਾ।

Read Article

VVNEWS वैशवारा

Leave a Reply

Please rate

Your email address will not be published. Required fields are marked *

Next Post

ਜੈ ਮਾਂ ਭਦਰ ਕਾਲੀ ਸ਼ਿਵ ਮੰਦਰ ਦਾ ਨਿਰਮਾਣ ਮਹੰਤ ਬੋਬੀ ਦੇਵਾ ਜੀ ਵੱਲੋਂ ਕੀਤਾ ਗਿਆ। ਮੰਦਰ ਵਿੱਚ ਮਾਂ ਸ਼੍ਰੀ ਕਾਲੀ ਮਾਤਾ ਜੀ ਦੀ ਮੂਰਤੀ ਅਤੇ ਸ਼ੰਕਰ ਭਗਵਾਨ ਜੀ ਦੇ ਸ਼ਿਵਲਿੰਗ ਦੀ ਸਥਾਪਨਾ ਕੀਤੀ ਗਈ

Sat Feb 24 , 2024
ਸ੍ਰੀ ਧਰਮਪਾਲ ਬਾਂਸਲ ਚੇਅਰਮੈਨ ਭਗਤੀ ਭਜਨ ਗਰੁੱਪ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ਤੇ ਪਧਾਰੇ। ਫਿਰੋਜਪੁਰ 23 ਫਰਵਰੀ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}= ਫਰੀਦਕੋਟ ਰੋਡ ਚੂੰਗੀ ਨੰ- 8 ਜੈ ਮਾਂ ਭਦਰ ਕਾਲੀ ਸ਼ਿਵ ਮੰਦਰ ਦਾ ਨਿਰਮਾਣ ਮਹੰਤ ਬੋਬੀ ਦੇਵਾ ਜੀ ਵੱਲੋਂ ਕੀਤਾ ਗਿਆ ਅਤੇ ਮੰਦਿਰ ਵਿਖੇ ਮਾਂ ਸ਼੍ਰੀ ਕਾਲੀ ਮਾਤਾ ਜੀ […]

You May Like

Breaking News

advertisement