ਮਾਨਯੋਗ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਜ਼ੇਲ੍ਹ ਦੇ ਕੈਦੀਆਂ ਲਈ ਟੇ੍ਰਨਿੰਗ ਕੋਰਸ ਸ਼ੁਰੂ ਕਰਵਾਉਣ ਲਈ ਕੀਤਾ ਉਦਘਾਟਨ

ਫਿਰੋਜ਼ਪੁਰ 27 ਫਰਵਰੀ, 2024 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਮਾਨਯੋਗ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ-ਕਮ-ਪ੍ਰਬੰਧਕੀ ਜੱਜ, ਸ਼ੈਸ਼ਨ ਡਵੀਜਨ, ਫਿਰੋਜਪੁਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਅਤੇ ਜ਼ੇਲ੍ਹ ਵਿੱਚ ਬੰਦੀਆਂ ਲਈ ਟੇ੍ਰਨਿੰਗ ਕੋਰਸ ਸ਼ੁਰੂ ਕਰਵਾਉਣ ਲਈ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਸ੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ, ਫਿਰੋਜਪੁਰ, ਮਿਸ ਸੌਮਿਆ ਮਿਸ਼ਰਾ, ਸੀਨੀਅਰ ਪੁਲਿਸ ਕਪਤਾਨ, ਫਿਰੋਜਪੁਰ, ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਸ਼੍ਰੀ ਸਤਨਾਮ ਸਿੰਘ, ਜ਼ੇਲ੍ਹ ਸੁਪਰਡੈਂਟ, ਰਾਜਦੀਪ ਸਿੰਘ ਬਰਾੜ, ਅਡਿਸ਼ਨਲ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜਪੁਰ ਅਤੇ ਹੋਰ ਜ਼ੇਲ੍ਹ ਅਧਿਕਾਰੀ ਅਤੇ ਸਟਾਫ ਵੀ ਮੌਜੂਦ ਸਨ। ਜੱਜ ਸਾਹਿਬ ਮੈਡਮ ਏਕਤਾ ਉੱਪਲ ਜੀ ਵੱਲੋਂ ਦੱਸਿਆ ਗਿਆ ਕਿ ਇਹ ਕੋਰਸ ਜ਼ੇਲ੍ਹ ਵਿੱਚ ਬੰਦੀਆਂ ਲਈ ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜਗਾਰ ਸਿਖਲਾਈ ਸੰਸਥਾ, ਜ਼ੀਰਾ ਦੇ ਸਹਿਯੋਗ ਨਾਲ ਸ਼ੁਰੂ ਕਰਵਾਏ ਜਾ ਰਹੇ ਹਨ ਜਿਹਨਾਂ ਵੱਲੋਂ ਡਾ. ਕੁਲਦੀਪ ਸਿੰਘ, ਸੀਨੀਅਰ ਫੈਸੁਲਿਟੀ, ਸ੍ਰੀਮਤੀ ਸੁਖਵਿੰਦਰ ਕੌਰ, ਲੇਡੀਜ਼ ਟੇਲਰ ਟ੍ਰੇਨਰ ਅਤੇ ਸ੍ਰੀ ਜਸਵਿੰਦਰ ਸਿੰਘ, ਪਲੰਬਰ ਟੇ੍ਰਨਰ ਮੌਜੂਦ ਸਨ। ਮਾਨਯੋਗ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਵੱਲੋਂ ਦੋ ਕੋਰਸਾਂ ਦਾ ਉਦਘਾਟਨ ਕੀਤਾ ਗਿਆ, ਜਿਹਨਾਂ ਵਿੱਚੋਂ ਔਰਤਾਂ ਲਈ ਸਲਾਈ ਕੋਰਸ ਅਤੇ ਮਰਦਾਂ ਲਈ ਪਲੰਬਰ ਦੇ ਕੋਰਸ ਸ਼ੁਰੂ ਕਰਵਾਏ ਜਾ ਰਹੇ ਹਨ। ਜਨਾਨਾ ਕੈਦੀਆਂ ਜਿਹਨਾਂ ਵੱਲੋਂ ਕੋਰਸ ਕੀਤੇ ਜਾਣੇ ਹਨ ਉਹਨਾਂ ਨੂੰ ਸੂਟ ਵੀ ਮੁਹੱਈਆ ਕਰਵਾਏ ਗਏ। ਦੱਸਿਆ ਗਿਆ ਕਿ ਇਸ ਤਰ੍ਹਾਂ ਦੇ ਕੋਰਸ ਵੱਖ-ਵੱਖ ਸਮੇਂ ਤੇ ਪਹਿਲਾਂ ਵੀ ਕਰਵਾਏ ਜਾਂਦੇ ਹਨ ਤਾਂ ਜ਼ੋ ਜ਼ੇਲ੍ਹ ਬੰਦੀਆਂ ਦੇ ਹੁਨਰ ਨੂੰ ਨਿਖਾਰਿਆ ਜਾ ਸਕੇ ਅਤੇ ਜ਼ੇਲ੍ਹ ਤੋਂ ਰਿਹਾਅ ਹੋ ਕੇ ਉਹ ਆਪਣਾ ਕੋਈ ਰੋਜ਼ਗਾਰ ਚਲਾ ਸਕਣ।

Read Article

VVNEWS वैशवारा

Leave a Reply

Please rate

Your email address will not be published. Required fields are marked *

Next Post

मेहनगर आजमगढ़भ्रष्टाचार की शिकार हुई विधवा महिला

Wed Feb 28 , 2024
सूत्रों से मिली जानकारी के अनुसार आज कहीं ना कहीं हर व्यक्ति भ्रष्टाचार का शिकार बन रहा है। राजस्व विभाग के अधिकारी व कर्मचारी भ्रष्टाचार की मलाई खाने में व्यस्त है। जो अपना जेब भरने में पूरा जोर लगा दे रहे हैं। पीड़ित व्यक्ति रोज तहसील थाना के चक्कर लगा […]

You May Like

Breaking News

advertisement