ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿਖੇ ਪ੍ਰਭਾਵਸ਼ਾਲੀ ਸਮਾਗਮ ਵਿੱਚ ਜਗਦੇਵ ਸਿੰਘ, ਅਮਨਦੀਪ ਕੌਰ ਅਤੇ ਕੋਮਲਜੀਤ ਕੌਰ ਨੂੰ ਤਰੱਕੀ ਪੱਤਰ ਅਤੇ ਨਿਯੁਕਤੀ ਪੱਤਰ ਦੇ ਨਾਲ ਫੁੱਲਾਂ ਦੇ ਬੁੱਕੇ ਭੇਟ ਕੀਤੇ ਗਏ

(ਪੰਜਾਬ) ਫਿਰੋਜ਼ਪੁਰ 14 ਮਈ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

    ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ  ਸੋਡੇਵਾਲਾ ਫਿਰੋਜ਼ਪੁਰ ਵਿਖੇ 

ਇਕ ਛੋਟਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅਧਿਆਪਕਾਂ ਦੀ ਮਿਹਨਤ ਅਤੇ ਸੇਵਾਵਾਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਨੂੰ ਤਰੱਕੀ ਪੱਤਰ ਭੇਂਟ ਕੀਤੇ ਗਏ। ਸਮਾਗਮ ਦੀ ਸ਼ੁਰੂਆਤ ਲੈਂਪ ਲਾਈਟਿੰਗ ਸਮਾਰੋਹ ਨਾਲ ਕੀਤੀ ਗਈ, ਜਿਸ ਦੌਰਾਨ ਗਿਆਨ ਅਤੇ ਸੇਵਾ ਦੇ ਪ੍ਰਤੀਕ ਵਜੋਂ ਦੀਪ ਪ੍ਰਜਵਲਿਤ ਕੀਤਾ ਗਿਆ।

     ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਇਸ ਮੌਕੇ ਉੱਤੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮਾਗਮ ਦੌਰਾਨ ਮਿਸਟਰ ਜਗਦੇਵ ਸਿੰਘ ਨੂੰ ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ। ਇਸ ਤੋਂ ਇਲਾਵਾ ਅਮਨਦੀਪ ਕੌਰ ਅਤੇ ਕੋਮਲਜੀਤ ਕੌਰ ਨੂੰ ਲੈਕਚਰਾਰ ਦੇ ਅਹੁਦੇ ਲਈ ਨਿਯੁਕਤ ਕੀਤਾ ਗਿਆ। ਤਰੱਕੀ ਪੱਤਰ  ਅਤੇ ਨਿਯੁਕਤੀ ਪੱਤਰ ਦੇ ਨਾਲ ਫੁੱਲਾ ਦੇ ਬੁੱਕੇ ਦਿੱਤੇ ਗਏ। ਕਾਲਜ ਪ੍ਰਬੰਧਕ ਅਤੇ ਸਟਾਫ ਵੱਲੋ ਉਹਨਾ ਨੂੰ ਵਧਾਈ ਦਿੱਤੀ ਗਈ ਅਤੇ ਅੱਗੇ ਤੋ ਵਧੀਆ ਕੰਮ ਕਰਨ ਲਈ ਉਤਸ਼ਾਹ ਦਿੱਤਾ ਗਿਆ। 

    ਇਸ ਮੌਕੇ  ਧਰਮਪਾਲ ਬਾਂਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ ਅਤੇ ਹਾਰਮਨੀ ਆਯੂਰਵੈਦਿਕ  ਕਾਲਜ) ਨੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਕਾਲਜ ਹਮੇਸ਼ਾਂ ਮਿਹਨਤੀ ਅਤੇ ਯੋਗ ਅਧਿਆਪਕਾਂ ਨੂੰ ਪ੍ਰੋਤਸਾਹਿਤ ਕਰਦਾ ਰਹੇਗਾ ਤਾਂ ਜੋ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਮਿਲ ਸਕੇ। ਉਨ੍ਹਾਂ ਨੇ ਪ੍ਰਮੋਟ ਹੋਏ ਅਧਿਆਪਕਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। 

   ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੁਖਦੀਪ ਕੌਰ, 

ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ , ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਇੰਦਰਜੀਤ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਰਣਦੀਪ ਕੌਰ, ਪੂਨਮ, ਅਮਨਦੀਪ ਕੌਰ, ਕੋਮਲਜੀਤ ਕੌਰ,ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ,ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ। ਸਮਾਗਮ ਦੇ ਅੰਤ ਵਿੱਚ ਸਾਰੇ ਸਟਾਫ ਮੈਂਬਰਾਂ ਨੇ ਪ੍ਰਮੋਟ ਹੋਏ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਖੁਸ਼ੀ ਸਾਂਝੀ ਕੀਤੀ।

    ਤਰੱਕੀ ਪੱਤਰ ਮਿਲਣ ਤੋਂ ਬਾਅਦ ਤਿੰਨਾਂ ਅਧਿਆਪਕਾਂ ਨੇ ਕਾਲਜ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਹੋਰ ਵੀ ਨਿਸ਼ਠਾ ਅਤੇ ਮਿਹਨਤ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਵਿਸ਼ਵਾਸ ਦਿਵਾਇਆ। ਕਾਲਜ ਦੇ ਮਾਹੌਲ ਵਿੱਚ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

पूर्ति निरीक्षक संतोष कुमार शर्मा की बड़ी कार्रवाई से खुला राशन घोटाला, 90 कुंतल से अधिक खाद्यान्न गबन का पर्दाफाश

Fri May 15 , 2026
पटवध, आजमगढ़ पूर्ति निरीक्षक संतोष कुमार शर्मा की बड़ी कार्रवाई से खुला राशन घोटाला, 90 कुंतल से अधिक खाद्यान्न गबन का पर्दाफाश आजमगढ़ जनपद के विकासखंड बिलरियागंज क्षेत्र में सार्वजनिक वितरण प्रणाली (PDS) के अंतर्गत एक बड़े राशन घोटाले का खुलासा हुआ है। पूर्ति निरीक्षक संतोष कुमार शर्मा की सतर्कता […]

You May Like

advertisement