ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦਫਤਰ, ਫਿਰੋਜਪੁਰ ਦਾ ਮਾਨਯੋਗ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਵੀਡਿਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ ਉਦਘਾਟਨ

ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦਫਤਰ, ਫਿਰੋਜਪੁਰ ਦਾ ਮਾਨਯੋਗ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਵੀਡਿਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ ਉਦਘਾਟਨ।

ਫਿਰੋਜਪੁਰ ਮਿਤੀ 17.08.2023{ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੋਏ, ਆਮ ਜਨਤਾ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਕਾਨੂੰਨੀ ਸੇਵਾਵਾਂ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਮੋਹਾਲੀ ਵੱਲੋਂ ਜ਼ਿਲ੍ਹਾ ਫਿਰੋਜਪੁਰ ਵਿਖੇ ਸਥਿਤ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਨਾਮ ਦਾ ਇੱਕ ਦਫਤਰ ਖੋਲ੍ਹਿਆ ਗਿਆ। ਜਿਸ ਦਾ ਉਦਘਾਟਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਟਰਨ ਇਨ ਚੀਫ ਮਾਨਯੋਗ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਸ੍ਰੀ ਰਵੀ ਸ਼ੰਕਰ ਭਾਅ ਜੀਆਂ ਵੱਲੋਂ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆਂ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ -ਕਮ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੌਜੂਦਗੀ ਵਿੱਚ ਵੀਡਿਓ ਕਾਨਫਰੰਸਿਗ ਰਾਹੀਂ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਮਿਸ ਏਕਤਾ ਉੱਪਲ, ਮਾਨਯੋਗ ਚੀਵ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਅਤੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਵਿੱਚ ਤਾਇਨਾਤ ਕੀਤੇ ਗਏ ਚੀਫ, ਡਿਪਟੀ ਚੀਫ ਅਤੇ ਅਸਿਸਟੈਂਟ ਵੀ ਮੌਜੂਦ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

अम्बेडकर नगर: किसानों की समस्याओं, समुचित संसाधनों की उपलब्धता कराना सुनिश्चित करें - जिलाधिकारी

Thu Aug 17 , 2023
अंबेडकर नगर | जिलाधिकारी अविनाश सिंह की अध्यक्षता में कलेक्ट्रेट सभागार कृषि तकनीकी प्रबंध अभिकरण योजना के अन्तर्गत गवर्निंग बोर्ड की समीक्षा बैठक आयोजित किया गया। संचालित योजनाओं की समीक्षा करते हुए कहा कि सरकार द्वारा किसानों के हित में संचालित योजनाओं का लाभ पात्र किसानों को दिलाएं। जिससे उनकी […]

You May Like

Breaking News

advertisement