ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਵੱਲੋਂ ਮਾਤਾ ਸਾਹਿਬ ਕੌਰ ਖਾਲਸਾ ਕਾਲਜ, ਤਲਵੰਡੀ ਭਾਈ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ

ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਵੱਲੋਂ ਮਾਤਾ ਸਾਹਿਬ ਕੌਰ ਖਾਲਸਾ ਕਾਲਜ, ਤਲਵੰਡੀ ਭਾਈ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ।

ਫਿਰੋਜਪੁਰ ਮਿਤੀ 25.01.2024 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦ ਦਾਤਾ}=

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਚੇਅਰਮੈਨ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਦੀ ਅਗਵਾਈ ਹੇਠ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਾਤਾ ਸਾਹਿਬ ਕੌਰ ਖਾਲਸਾ ਕਾਲਜ, ਤਲਵੰਡੀ ਭਾਈ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁੱਖ ਮਹਿਮਾਨ ਸਨ। ਪ੍ਰੋਗਰਾਮ ਦੌਰਾਨ ਡਾ. ਗੋਬਿੰਦ ਸਿੰਘ, ਪ੍ਰਿੰਸੀਪਲ, ਜਥੇਦਾਰ ਸ. ਸਤਪਾਲ ਸਿੰਘ ਤਲਵੰਡੀ, ਮੈਂਬਰ ਅਤੇ ਅਧਿਆਪਕ ਸਾਹਿਬਾਨ ਮੌਜੂਦ ਸਨ। ਇਸ ਪ੍ਰੋਗਰਾਮ ਵਿੱਚ ਲੀਗਲ ਏਡ ਡਿਫੈਂਸ ਕਾਊਲਸ, ਫਿਰੋਜਪਰ ਦੇ ਚੀਫ ਸ੍ਰੀ ਸੁਖਦੀਪ ਸਿੰਘ ਗੁੰਬਰ ਅਤੇ ਡਿਪਟੀ ਚੀਫ ਸ੍ਰੀ ਗੁਰਮੀਤ ਸਿੰਘ ਸੰਧੂ, ਸ੍ਰੀ ਗਗਨ ਗੋਕਲਾਨੀ, ਪੈਨਲ ਐਡਵੋਕੇਟ, ਸ੍ਰੀ ਜਸਦੀਪ ਬਜਾਜ, ਪੈਨਲ ਐਡਵੋਕੇਟ ਬਤੌਰ ਰਿਸੋਰਸ ਪਰਸਨ ਮੌਜੂਦ ਸਨ। ਜਿਹਨਾਂ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ, ਸੁਭਾਸ਼ ਚੰਦਰ ਬੋਸ ਜਯੰਤੀ, ਲਾਲਾ ਲਾਜਪਤ ਰਾਏ ਜਯੰਤੀ ਅਤੇ ਪੋਕਸੋ ਐਕਟ, ਮੁਫਤ ਕਾਨੂੰਨੀ ਸਹਾਇਤਾ, ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ, ਮੈਂਟਲ ਹੈਲਥ, ਏ.ਡੀ.ਆਰ ਮੈਕਾਨਿਯਿਮ, ਸੰਵਿਧਾਨ, ਪੀੜ੍ਹਤ ਮੁਆਵਜਾ ਸਕੀਮ, ਨੈਸ਼ਨਲ ਲੋਕ ਅਦਾਲਤ ਮਿਤੀ 09.03.2024 ਅਤੇ ਹੋਰ ਵੱਖ-ਵੱਖ ਵਿਸ਼ਿਆਂ ਤੇ ਪ੍ਰਚਾਰ ਕੀਤਾ। ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਪੋ੍ਰਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੱਤਾ ਅਤੇ ੳਹਨਾਂ ਨੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂਅਥਾਰਟੀ, ਫਿਰੋਜਪੁਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

आज़मगढ़: मतदाता जागरूकता रैली निकाल कर की पुरानी पेंशन की मांग

Fri Jan 26 , 2024
मतदाता जागरूकता रैली निकाल कर की पुरानी पेंशन की मांग।आजमगढ़! पुरानी पेंशन के लिए के लिए निरंतर संघर्षरत संगठन अटेवा के प्रांतीय नेतृत्व के आह्वान पर राष्ट्रीय मतदाता दिवस के दिन अटेवा के जिला इकाई के पदाधिकारियों के द्वारा पेंशन तथा मतदाता जागरूकता मार्च का आयोजन किया गया।यह मार्च डीएवी […]

You May Like

Breaking News

advertisement