ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿਖੇ ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿਖੇ ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਫਿਰੋਜਪੁਰ 24 ਮਾਰਚ 2023 [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:=

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਿਸ ਦੋਰਾਨ
ਸ਼੍ਰੀ ਧਰਮਪਾਲ ਬਾਂਸਲ (ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ) ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਸ਼ਹੀਦ ਭਗਤ ਸਿੰਘ ਜੀ ਦੀ ਸ਼ਹਾਦਤ ਦੀ ਜੋ ਦੇਣ ਦੇਸ਼ ਨੂੰ ਦਿੱਤੀ ਗਈ ਹੈ। ਉਸਨੂੰ ਕਦੇ ਵੀ ਭੁਲਾਉਣ ਨਹੀ ਚਾਹੀਦਾ। ਉਹਨਾ ਦੀ ਕੁਰਬਾਨੀ ਨੂੰ ਸ਼ਿਰਫ ਸ਼ਹੀਦੀ ਦਿਹਾੜੇ ਤੇ ਹੀ ਯਾਦ ਨਹੀਂ ਕਰਨਾ ਚਾਹੀਦਾ ਬਲਕਿ ਹਰ ਦਿਨ ਉਹਨਾਂ ਦੀ ਸੋਚ ਨਾਲ ਲੈਕੇ ਚੱਲਣਾ ਚਾਹੀਦਾ ਹੈ। ਅਤੇ ਉਨ੍ਹਾਂ ਦੀ ਕੁਰਬਾਨੀ ਤੋਂ ਜੀਵਨ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਹੀਦੀ ਨਾਲ ਸਬੰਧਤ ਚਾਰਟ ਬਣਾਏ ਗਏ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ। ਸ਼ਹੀਦ ਭਗਤ ਸਿੰਘ ਜੀ ਦੇ ਫੋਟੋ ਤੇ ਫੁੱਲ ਮਾਲਾ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ ਮਨਜੀਤ ਕੌਰ ਡਾ ਸੰਜੀਵ ਮਾਨਕੋਟਾਲਾ ਸ਼ਰਨਜੀਤ ਕੋਰ ਸੁਖਵਿੰਦਰ ਕੌਰ ਅਤੇ ਸਮੂਹ ਸਟਾਫ ਸ਼ਾਮਿਲ ਹੋਏ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

देहरादून: आँचल दूध के सेंपल फेल, मामले की जाँच करेंगे डीएम,

Fri Mar 24 , 2023
सागर मलिक देहरादून: आंचल दूध के सैंपल फेल होने के मामले में शासन ने डीएम देहरादून को जांच के आदेश दिए हैं। सचिव दुग्ध विकास विभाग ने इस संबंध में आदेश जारी कर एक सप्ताह में रिपोर्ट शासन को उपलब्ध कराने के निर्देश दिए हैं। वहीं, विभाग ने दुग्ध उत्पादक […]

You May Like

Breaking News

advertisement