ਮਿਸ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਸਕੂਲ ਨੂਰਪੁਰ ਸੇਠਾਂ ਅਤੇ ਝੋਕ ਹਰੀਹਰ ਫਿਰੋਜ਼ਪੁਰ ਵਿਖੇ ਟੀਚਰ ਡੇ ਨੂੰ ਮੁੱਖ ਰੱਖਦਿਆਂ ਹੋਇਆਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਸੈਮੀਨਾਰਾਂ ਦਾ ਕੀਤਾ ਗਿਆ ਆਯੋਜਨ

ਮਿਸ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਸਕੂਲ ਨੂਰਪੁਰ ਸੇਠਾਂ ਅਤੇ ਝੋਕ ਹਰੀਹਰ ਫਿਰੋਜ਼ਪੁਰ ਵਿਖੇ ਟੀਚਰ ਡੇ ਨੂੰ ਮੁੱਖ ਰੱਖਦਿਆਂ ਹੋਇਆਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਸੈਮੀਨਾਰਾਂ ਦਾ ਕੀਤਾ ਗਿਆ ਆਯੋਜਨ

ਫਿਰੋਜ਼ਪੁਰ 06 ਸਤੰਬਰ {ਕੈਲਾਸ਼ ਸ਼ਰਮਾ ਜਿਲ੍ਹਾਂ ਵਿਸ਼ੇਸ਼ ਸੰਵਾਦਦਾਤਾ}=

ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਟੀਚਰ ਡੇ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੂਰਪੁਰ ਸੇਠਾਂ, ਫਿਰੋਜਪੁਰ ਅਤੇ ਸਰਕਾਰੀ ਹਾਈ ਸਕੂਲ, ਝੋਕ ਹਰੀਹਰ, ਫਿਰੋਜਪੁਰ, ਵਿਖੇ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ – ਅਥਾਰਟੀ, ਮਿਸ ਏਕਤਾ ਉੱਪਲ ਜੀਆਂ ਨੇ ਦੱਸਿਆ ਕਿ ਸਾਡੇ ਦਫ਼ਤਰ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਵੱਖ ਵੱਖ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਖੋਲ੍ਹੇ ਗਏ ਹਨ। ਇਨ੍ਹਾਂ ਕਲੱਬਾਂ ਵਿੱਚ ਲੀਗਲ ਲਿਟਰੇਸੀ ਦੇ ਮਕਸਦ ਨਾਲ ਪੜ੍ਹਾਈ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ । ਜਿਨ੍ਹਾਂ ਵਿੱਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਮੁਕਾਬਲੇ, ਪੇਟਿੰਗ ਮੁਕਾਬਲੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਨਾਲ ਵਿਦਿਆਰਥੀਆਂ ਦੀ ਸ਼ਖਸ਼ੀਅਤ ਵਿੱਚ ਬਹੁ ਪੱਖੀ ਵਿਕਾਸ ਕਰਨ ਵੱਲ ਵਿਸ਼ੇਸ਼ ਤੌਰ ਤੇ ਜ਼ੋਰ ਦਿੱਤਾ ਜਾਂਦਾ ਹੈ। ਇਸ ਸੈਮੀਨਾਰ ਵਿੱਚ ਸ਼੍ਰੀ ਗਗਨ ਗੋਕਲਾਨੀ, ਪੈਨਲ ਐਡਵੋਕੇਟ ਵੀ ਮੌਜੂਦ ਸਨ ਜਿਹਨਾਂ ਵੱਲੋਂ ਨਾਲਸਾ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜੱਜ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬਾਂ ਵੱਲੋਂ ਸਮੇਂ ਸਮੇਂ ਤੇ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਅਤੇ ਮਿਤੀ 09.09.2023 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਏਕਤਾ ਉੱਪਲ ਜੀਆਂ ਨੇ ਅੱਗੇ ਇਹ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਸਥਾਈ ਲੋਕ ਅਦਾਲਤ ਅਤੇ ਮਿਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ । ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 1968 ਅਤੇ ਲੈਂਡਲਾਈਨ ਨੰਬਰ 01632-235034 ਦਾ ਵੀ ਪ੍ਰਚਾਰ ਕੀਤਾ ਗਿਆ ਅਤੇ ਔਰਤਾਂ ਦੇ ਹੱਕਾਂ ਪ੍ਰਤੀ ਪੰਨਾਂ ਨੂੰ ਸੁਚੇਤ ਕੀਤਾ ਗਿਆ । ਇਹ ਸੈਮੀਨਾਰ ਸਬੰਧਤ ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬ ਇੰਚਾਰਜਾਂ ਵੱਲੋਂ ਕਰਵਾਇਆ ਗਿਆ। ਅੰਤ ਵਿੱਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਜੱਜ ਸਾਹਿਬ ਦਾ ਅਤੇ ਇਸ ਦਫਤਰ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

अयोध्या: भाजपा सरकार में महंगाई भ्रष्टाचार चरम पर, कानून व्यवस्था ध्वस्त -पारसनाथ यादव

Thu Sep 7 , 2023
अयोध्या:———-भाजपा सरकार में महंगाई भ्रष्टाचार चरम पर, कानून व्यवस्था ध्वस्त ——पारसनाथ यादवमनोज तिवारी ब्यूरो प्रमुख अयोध्यादेश बनाओ देश बचाओ साइकिल यात्रा आज दूसरे दिन मिल्कीपुर विधानसभा होते हुए रुदौली विधानसभा पहुंची । जहां पर जगह-जगह सैकड़ो समाजवादी पार्टी के नेता और कार्यकर्ताओं ने जोरदार स्वागत किया। साइकिल यात्रा का नेतृत्व […]

You May Like

Breaking News

advertisement