ਸਰਬੱਤ ਦਾ ਭਲਾ ਟਰੱਸਟ ਵੱਲੋ 78 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

ਫਿਰੋਜ਼ਪੁਰ/ਮੱਖੂ,19 ਸਤੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਖੂ ਵਿਖੇ ਬਾਬਾ ਕਰਮ ਚੰਦ ਬਾਠਾਂ ਵਾਲਾ ਵਿੱਚ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਮੱਖੂ ਇਲਾਕੇ ਨਾਲ ਸਬੰਧਿਤ 78 ਜਰੂਰਤਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼੍ਰੀ ਨਰਿੰਦਰ ਕਟਾਰੀਆ, ਪੱਤਰਕਾਰ ਕੇਵਲ ਅਹੂਜਾ, ਪੱਤਰਕਾਰ ਬਲਵੀਰ ਲਹਿਰਾ,ਗੌਰਵ ਮਦਾਨ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ,ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਟੀਮ ਵੱਲੋਂ ਵੰਡੇ ਗਏ।
ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਪੰਜ ਅਧੁਨਿਕ ਸਹੂਲਤਾਂ ਵਾਲੀਆਂ ਮੈਡੀਕਲ ਲੈਬੋਰਟਰੀਆਂ , ਇੱਕ ਡਾਇਲਸਿਸ ਸੈਂਟਰ , ਫਰੀ ਡਾਇਲਸਿਸ ਕਿੱਟਾਂ,ਐਂਬੂਲੈਂਸ, ਕੰਪਿਊਟਰ ਸੈਂਟਰ, ਸਿਲਾਈ ਸੈਂਟਰ ਅਤੇ ਦੋ ਸੋ ਦੇ ਕਰੀਬ ਲੋੜਵੰਦ ਪਰਿਵਾਰਾਂ ਦੀ ਮਹੀਨਾਵਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਜ਼ੀਰਾ ਵਿੱਚ ਫਿਜ਼ੀਓਥਰੈਪੀ ਸੈਂਟਰ ਖੋਲ੍ਹਿਆ ਜਾ ਰਿਹਾ ਹੈ ਜਿਸ ਦਾ ਇਲਾਕਾ ਨਿਵਾਸੀਆਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਗੌਰਵ ਮਦਾਨ,ਕਿਰਨ ਪੇਂਟਰ ਅਤੇ ਮਨਪ੍ਰੀਤ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਜ਼ਿਲਾ ਫਿਰੋਜਪੁਰ ਐਨਜੀਓ ਕੋਆਰਡੀਨੇਸ਼ਨ ਕਮੇਟੀ ਫਿਰੋਜਪੁਰ ਜਿਲਾ ਦੇ ਚੇਅਰਮੈਨ ਡਾ: ਬੀਐਲ ਪਸਰੀਚਾ ਨੇ ਆਪਣੀ ਪੂਰੀ ਟੀਮ ਨਾਲ ਨਵੇਂ ਆਏ ਅਫਸਰਾਂ ਨੂੰ ਜੀ ਆਇਆ ਕਿਹਾ।

Thu Sep 19 , 2024
ਫਿਰੋਜਪੁਰ 19 ਸਤੰਬਰ{ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}= ਜਿਲਾ ਫਿਰੋਜਪੁਰ ਐਨਜੀਓ ਕੋਆਰਡੀਨੇਟਰ ਕਮੇਟੀ ਫਿਰੋਜਪੁਰ ਦੇ ਜ਼ਿਲ੍ਹਾ ਚੇਅਰਮੈਨ ਡਾ: ਬੀ ਐਲ ਪਸਰੀਚਾ ਨੇ ਆਪਣੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਨਵੇਂ ਆਏ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪ ਸਿਖਾ ਸ਼ਰਮਾ, ਆਈਏਐਸ, ਸ਼੍ਰੀ ਅਜੇ ਕੁਮਾਰ ਮਲੂਜਾ, ਡਿਪਟੀ ਇੰਸਪੈਕਟਰ ਆਫ ਜਨਰਲ, ਆਈਪੀਐਸ, ਸ੍ਰੀਮਤੀ ਅਨੁਰਾਧਾ […]

You May Like

Breaking News

advertisement

call us