ਮਿਤੀ 09.09.2023 ਨੂੰ ਲਗਾਈ ਜਾ ਰਹੀ ਹੈ ਕੌਮੀ ਲੋਕ ਅਦਾਲਤ

ਮਿਤੀ 09.09.2023 ਨੂੰ ਲਗਾਈ ਜਾ ਰਹੀ ਹੈ ਕੌਮੀ ਲੋਕ ਅਦਾਲਤ

“ਝਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ”

ਫਿਰੋਜਪੁਰ, 29 ਜੁਲਾਈ, [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:=

ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਆਮ ਜਨਤਾ ਨੂੰ ਸੰਬੋਧਨ ਕਰਦਿਆਂ ਹੋਇਆਂ ਅਪੀਲ ਕੀਤੀ ਹੈ ਕਿ ਮਿਤੀ 09 ਸਤੰਬਰ, 2023 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਦੇ ਸਬੰਧ ਵਿੱਚ ਮੈਡਮ ਏਕਤਾ ਉਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਇਸ ਲੋਕ ਅਦਾਲਤ ਵਿੱਚ ਪ੍ਰੀ-ਲਿਟੀਗੇਟਿਵ ਕੇਸ ਜੋ ਕਿ ਅੱਜ ਤੱਕ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਉਹ ਵੀ ਕੇਸ ਇਸ ਲੋਕ ਅਦਾਲਤ ਨਿਪਟਾਏ ਜਾਣਗੇ। ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਸਿਵਲ ਐਟੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਇਸ ਲੋਕ ਅਦਾਲਤ ਵਿੱਚ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪ੍ਰੀਵਾਰਿਕ ਝਗੜੇ, ਰੈਵਿਨਿਊ ਕੇਸ ਬੈਂਕ ਬਾਊਂਸ ਕਰਿਮਨਲ ਐਂਗਜਕਿਊਸ਼ਨ ਅਤੇ ਟ੍ਰੈਫਿਕ ਚਲਾਨ ਆਦਿ ਕੇਸਾਂ ਦੀ ਇਸ ਲੋਕ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ ਇਨਬਿਊਰੇਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਇਸ ਲੋਕ ਅਦਾਲਤ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫ਼ੈਸਲੇ ਤਸਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁਕਦਮੇ ਬਾਜ਼ੀ ਤੋਂ ਮੁਕਤੀ ਮਿਲਦੀ ਹੈ। ਇਸ ਮੌਕੇ ਉਨ੍ਹਾਂ ਬੋਲਦਿਆਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਲੋਕ ਅਦਾਲਤ ਸਬੰਧੀ ਕੋਈ ਵੀ ਲੋੜੀਂਦੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਹਰੇਕ ਕੰਮ ਕਾਜ ਵਾਲੇ ਦਿਨ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਨਾਲ ਸੰਪਰਕ ਕਰ ਸਕਦਾ ਹੈ। ਅੰਤ ਵਿੱਚ ਮਾਨਯੋਗ ਸੀ.ਜੇ.ਐਮ-ਕਮ-ਸਕੱਤਰ ਸਾਹਿਬ ਨੇ ਆਮ ਜਨਤਾ ਨੂੰ ਇਹ ਅਪੀਲ ਕੀਤੀ ਕਿ ਲੋਕ ਅਦਾਲਤ ਵਿਚ ਆਪਣੇ ਕੇਸ ਲਗਵਾਓ ਅਤੇ ਆਪਣਾ ਸਮਾਂ ਅਤੇ ਧਨ ਬਚਾਓ ਇਸ ਦੇ ਨਾਲ ਹੀ ਜੱਜ ਸਾਹਿਬ ਨੇ ਇਹ ਨਾਅਰਾ ਵੀ ਦਿਤਾ ਕਿ “ਝਗੜੇ ਮੁਕਾਓ ਪਿਆਰ ਵਧਾਉ ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ “

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਮਾਨਯੋਗ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਬਣੇ ਇੱਕ ਵਿਧਵਾ ਬਜੁਰਗ ਔਰਤ ਦੇ ਮਸੀਹਾ

Sat Jul 29 , 2023
ਮਾਨਯੋਗ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਬਣੇ ਇੱਕ ਵਿਧਵਾ ਬਜੁਰਗ ਔਰਤ ਦੇ ਮਸੀਹਾ ਫ਼ਿਰੋਜ਼ਪੁਰ 29, ਜੁਲਾਈ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:= ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅਖਬਾਰ ਵਿੱਚ ਇੱਕ ਖਬਰ ਦੇਖੀ ਜਿਸ ਵਿੱਚ ਲਿਖਿਆ ਗਿਆ ਕਿ “ਨੂੰਹ ਤੇ ਪੁੱਤਰ ਵੱਲੋਂ ਘਰੋਂ ਕੱਢਣ […]

You May Like

Breaking News

advertisement