ਜ਼ਿਲ੍ਹਾ ਕਚਹਿਰੀਆਂ, ਫਿਰੋਜਪੁਰ ਅਤੇ ਸਬ ਤਹਿਸੀਲਾਂ ਜ਼ੀਰਾ, ਗੁਰੂਹਰਸਹਾਏ ਵਿੱਚ 09 ਮਾਰਚ, 2024 ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਫਿਰੋਜਪੁਰ 06 ਮਾਰਚ, 2024 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਦੇ ਨਾਲ-ਨਾਲ ਸਬ-ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿੱਚ ਮਿਤੀ 9 ਮਾਰਚ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਜੱਜ ਸਾਹਿਬ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਮਿਤੀ 29.01.2024, 09.02.2024, 23.02.2024 ਅਤੇ 06.03.2024 ਨੂੰ ਪ੍ਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਤਾਂ ਜ਼ੋ ਕੌਮੀ ਲੋਕ ਅਦਾਲਤ ਵਿੱਚ ਰੱਖੇ ਗਏ ਕੇਸ ਨੂੰ ਅਲੱਗ-ਅਲੱਗ ਤਾਰੀਕਾਂ ਤੇ ਸੁਣ ਕੇ ਨਿਪਟਾਰਾ ਕੀਤਾ ਜਾ ਸਕੇ। ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਸਿਵਲ ਐਗੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪ੍ਰੀਵਾਰਿਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ, ਕਰਿਮਨਲ ਐਗਜਕਿਊਸ਼ਨ ਅਤੇ ਟ੍ਰੈਫਿਕ ਚਲਾਨ ਆਦਿ ਕੇਸਾਂ ਦੀ ਇਸ ਲੋਕ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਲੋਕ ਅਦਾਲਤਾਂ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ। ਆਮ ਜਨਤਾ ਨੂੰ ਅਪੀਲ ਕੀਤੀ ਕਿ ਆਪਣੇ ਕੇਸ ਇਸ ਕੌਮੀ ਲੋਕ ਅਦਾਲਤ ਵਿੱਚ ਲਗਵਾਓ ਅਤੇ ਆਪਣਾ ਸਮਾਂ ਅਤੇ ਧਨ ਬਚਾਓ ਇਸ ਦੇ ਨਾਲ ਹੀ ਜੱਜ ਸਾਹਿਬ ਨੇ ਕਿਹਾ ਕਿ “ਝਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ”।

Read Article

VVNEWS वैशवारा

Leave a Reply

Please rate

Your email address will not be published. Required fields are marked *

Next Post

रूड़की: उत्तराखंड में कांग्रेस को झटका, वरिष्ठ नेता बसपा में शामिल हुए,

Wed Mar 6 , 2024
अरशद हुसैन रूड़की वरिष्ठ कांग्रेसी नेता व पूर्व राज्यमंत्री सैय्यद अलि हैदर जैदी ने आज सेंकडो कांग्रेस नेताओं सहित बसपा में शामिल हो गए उनके इस फैसले से बसपा को बड़ी मजबूती मिली है, और जल्द होने वाले उपचुनाव को लेकर भी अब मंगलौर में सरगर्मियां तेज़ हो गई है […]

You May Like

Breaking News

advertisement