ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜਪੁਰ ਦੇ ਗੈਰ-ਅਧਿਆਪਕ ਕਰਮਚਾਰੀਆਂ ਵੱਲੋਂ ਕਾਲਜ ਪ੍ਰਸ਼ਾਸਨ ਵਿਰੁੱਧ ਕਾਲੇ ਬਿੱਲੇ ਬੰਨ ਕੇ ਕੀਤਾ ਗਿਆ ਰੋਸ਼ ਪ੍ਰਦਰਸ਼ਨ ਇੰਜੀ: ਜਗਦੀਪ ਸਿੰਘ ਮਾਂਗਟ

(ਪੰਜਾਬ) ਫਿਰੋਜਪੁਰ 14 ਅਕਤੂਬਰ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਗੈਰ-ਅਧਿਆਪਕ ਕਰਮਚਾਰੀਆਂ ਵੱਲੋਂ ਕਾਲਜ ਪ੍ਰਸ਼ਾਸਨ ਵਿਰੁੱਧ ਕਾਲੇ ਬਿੱਲੇ ਬੰਨ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 1 ਜੁਲਾਈ 2021 ਤੋਂ ਸਤੰਬਰ 2022 ਤੱਕ ਦੇ ਰਿਵਾਈਜ਼ਡ ਪੇ ਦੇ ਬਕਾਇਆ ਬਕਾਏ ਅਜੇ ਤੱਕ ਅਦਾ ਨਹੀਂ ਕੀਤੇ ਗਏ, ਹਾਲਾਂਕਿ ਇਸ ਸਬੰਧੀ ਕਈ ਵਾਰੀ ਯਾਦ ਪੱਤਰ ਭੇਜੇ ਗਏ ਸਨ ਅਤੇ ਵਿਸ਼ਵਵਿਦਿਆਲਯ ਦੀ ਫ਼ਾਇਨੈਂਸ ਕਮੇਟੀ ਵੱਲੋਂ ਵੀ ਇਸ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਸ ਜਗਮੀਤ ਸਿੰਘ ਅਤੇ ਪ੍ਰੈਸ ਸੈਕਟਰੀ ਇੰਜ ਜਗਦੀਪ ਸਿੰਘ ਮਾਂਗਟ ਨੇ ਸਾਂਝੇ ਤੌਰ ਤੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਾਣ-ਬੁੱਝ ਕੇ ਕਰਮਚਾਰੀਆਂ ਦੇ ਹੱਕਾਂ ਨਾਲ ਖਿਲਵਾੜ੍ਹ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਬਕਾਇਆ ਰਕਮ ਜਾਰੀ ਨਾ ਕੀਤੀ ਗਈ ਤਾਂ ਐਸੋਸੀਏਸ਼ਨ ਮਜ਼ਬੂਰ ਹੋ ਕੇ ਆਪਣੇ ਰੋਸ ਨੂੰ ਹੋਰ ਤੇਜ਼ ਕਰੇਗੀ ਅਤੇ ਅਗਲਾ ਸੰਘਰਸ਼ਮਈ ਰਣਨੀਤੀ ਤੈਅ ਕੀਤੀ ਜਾਵੇਗੀ।
ਐਸੋਸੀਏਸ਼ਨ ਨੇ ਸਰਕਾਰ ਅਤੇ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਗੈਰ-ਅਧਿਆਪਕ ਸਟਾਫ਼ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਹੈ, ਇਸ ਲਈ ਤੁਰੰਤ ਬਕਾਇਆ ਰਕਮ ਜਾਰੀ ਕੀਤੀ ਜਾਵੇ ਤਾਂ ਜੋ ਕਰਮਚਾਰੀਆਂ ਦਾ ਭਰੋਸਾ ਪ੍ਰਬੰਧਨ ‘ਤੇ ਬਣਿਆ ਰਹੇ।