ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਦੀਆਂ ਧੀਆਂ ਦੇ ਵਿਆਹ ਕਰੇਗਾ ਸਰਬੱਤ ਦਾ ਭਲਾ ਟਰੱਸਟ

ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਵਿਆਹੁਤਾ ਜੋੜਿਆਂ ਨੂੰ ਦੇਵਾਂਗੇ ਜ਼ਰੂਰੀ ਘਰੇਲੂ ਸਮਾਨ : ਡਾ.ਉਬਰਾਏ

ਫਿਰੋਜ਼ਪੁਰ 01 ਨਵੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹੋਇਆ ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਲੋੜਵੰਦ ਧੀਆਂ ਦੇ ਵਿਆਹ ਕਰਨ ਦਾ ਜਿੰਮਾ ਚੁੱਕਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸਬੰਧਿਤ ਜਿੰਨ੍ਹਾਂ ਮਾਪਿਆਂ ਨੇ ਆਪਣੀਆਂ ਧੀਆਂ ਦੇ ਵਿਆਹ ਤਹਿ ਕੀਤੇ ਸਨ ਪਰ ਹੜ੍ਹਾਂ ਕਾਰਨ ਅਜੇ ਤੱਕ ਹੋ ਨਹੀਂ ਸਕੇ,ਉਹ ਵਿਆਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਟਰੱਸਟ ਦੀਆਂ ਸਬੰਧਿਤ ਜ਼ਿਲ੍ਹਾ ਟੀਮਾਂ ਨੂੰ ਆਪਣੇ ਖੇਤਰ ਦੇ ਅਜਿਹੇ ਪਰਿਵਾਰਾਂ ਦੀ ਪਛਾਣ ਕਰ ਕੇ ਸੂਚੀਆਂ ਤਿਆਰ ਕਰਨ ਲਈ ਕਹਿ ਦਿੱਤਾ ਹੈ ਤਾਂ ਜੋ ਟਰੱਸਟ ਵੱਲੋਂ ਅਜਿਹੇ ਪ੍ਰਭਾਵਿਤ ਜੋੜਿਆਂ ਦੇ ਸਮੂਹਿਕ ਵਿਆਹ ਕਰਨ ਦਾ ਪ੍ਰਬੰਧ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਉਕਤ ਸਾਰੇ ਨਵੇਂ ਵਿਆਹੇ ਜੋੜਿਆਂ ਨੂੰ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਮੁੱਢਲਾ ਜ਼ਰੂਰੀ ਘਰੇਲੂ ਸਮਾਨ ਵੀ ਦਿੱਤਾ ਜਾਵੇਗਾ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

प्रयास सामाजिक संगठन द्वारा 71 वें कन्यादान में किया गया सहयोग

Sun Nov 2 , 2025
आज जहांगीरपुर अल्लीपुर निवासी लालधर की बिटिया के 2 नवम्बर को होने वाली बिटिया की शादी में सहयोग करते हुए आज निबी प्रसार कार्यालय पर लड़की के भाई को एक बोरा आलू, प्याज, एक बोरी आटा, पत्तल गिलास, चीनी, साड़ी, कंबल आदि के साथ कुछ आर्थिक सहयोग भी किया गया। […]

You May Like

advertisement