ਲੋਹੜੀ ਦੀ ਅੱਗ ’ਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ-

ਲੋਹੜੀ ਦੀ ਅੱਗ ’ਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ-

(ਹਰ ਪਿੰਡ, ਸ਼ਹਿਰ, ਮੁਹੱਲੇ, ਗਲੀ ਵਿੱਚ ਕਿਸਾਨ ਸ਼ਹੀਦਾਂ ਨੂੰ ਦਿੱਤੀ ਜਾਵੇਗੀ ਆਪ ਵਲੰਟੀਅਰਾਂ ਵੱਲੋਂ ਸ਼ਰਧਾਂਜਲੀ)

ਮੋਗਾ: 11 ਜਨਵਰੀ(ਸ਼ਾਲੀਨ ਸ਼ਰਮਾ, ਜਿਲਾ ਇੰਚਾਰਜ, ਮੋਗਾ): –

ਆਮ ਆਦਮੀ ਪਾਰਟੀ ਦੇ MLA ਮਨਜੀਤ ਸਿੰਘ ਬਿਲਾਸਪੁਰ ਅਤੇ ਜਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਨੇ ਮੋਗਾ ਵਿਖੇ ਬੁਲਾਈ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ 13 ਜਨਵਰੀ ਨੂੰ ਲੋਹੜੀ ਦੀ ਸ਼ਾਮ ਇਸ ਵਾਰ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਜਾਵੇਗੀ। ਕਿਸਾਨੀ ਅੰਦੋਲਨ ਨੂੰ ਸਮਰਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਸਾਡਾ ਅੰਨਦਾਤਾ ਆਪਣੀ ਹੋਂਦ ਬਚਾਉਣ ਨੂੰ ਲੈ ਕੇ ਕੇਂਦਰ ਦੇ ਖੇਤੀ ਬਾਰੇ ਕਾਲੇ ਕਾਨੂੰਨਾਂ ਖਿਲਾਫ ਕੜਾਕੇ ਦੀ ਠੰਢ ਵਿੱਚ ਦਿੱਲੀ ਦੇ ਬਰਾਡਰ ਉੱਤੇ ਦਿਨ ਰਾਤ ਅੰਦੋਲਨ ਕਰ ਰਿਹਾ ਹੈ। ਇਸ ਅੰਦੋਲਨ ਵਿਚ ਡੱਟੇ ਹੋਏ 50 ਤੋਂ ਵੱਧ ਸਾਡੇ ਕਿਸਾਨ ਭਰਾ ਸ਼ਹੀਦੀਆਂ ਪਾ ਗਏ ਹਨ। ਬਹੁਤ ਹੀ ਦੁੱਖ ਦੀ ਗੱਲ ਹੈ ਕਿ ਰੋਜ਼ਾਨਾ ਸਾਡੇ ਪੰਜਾਬ ਵਿੱਚ ਦਿੱਲੀ ਦੀ ਸਰਹੱਦ ਉੱਤੋਂ ਰੋਜ਼ਾਨਾਂ ਸ਼ਹੀਦਾਂ ਦੀਆਂ ਲਾਸ਼ਾਂ ਆ ਰਹੀਆਂ ਹਨ। ਇਕ ਪਾਸੇ ਪੰਜਾਬ ਦੇ ਕਿਸਾਨ ਦਾ ਪੁੱਤ ਦੇਸ਼ ਦੀ ਸਰਹੱਦ ਉੱਤੇ ਦੁਸ਼ਮਣ ਦੇਸ਼ਾਂ ਨਾਲ ਲੜਦਾ ਹੋਇਆ ਸ਼ਹੀਦ ਹੋ ਰਿਹਾ ਹੈ, ਦੂਜੇ ਪਾਸੇ ਸਾਡੇ ਹੀ ਦੇਸ਼ ਦੇ ਹਾਕਮ ਖਿਲਾਫ ਲੋਕਤੰਤਰਿਕ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਸ਼ਹੀਦ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਦਾ ਹਾਕਮ ਅੰਨਾ, ਬੋਲਾ ਅਤੇ ਗੂੰਗਾ ਹੋ ਚੁੱਕਿਆ ਹੈ ਜੋ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣ ਦੀ ਬਜਾਏ ਮੁੱਠੀਭਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਪੰਜਾਬ ਦੇ ਹਰ ਪਿੰਡ, ਸ਼ਹਿਰ, ਮੁਹੱਲੇ, ਗਲੀ ਵਿੱਚ ਲੋਹੜੀ ਦੀ ਸਾਮ ਨੂੰ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣਗੇ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਦਿਲਦਰ ਰੂਪੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਉਨ੍ਹਾਂ ਸਮੂਹ ਪੰਜਾਬੀਆਂ ਨੂੰ ਬੇਨਤੀ ਕੀਤੀ ਕਿ ਇਸ ਵਾਰ ਲੋਹੜੀ ਵਾਲੇ ਦਿਨ ਵੀ ਆਪਣਾ ਤਿਉਹਾਰ ਮੰਨਾਉਂਦੇ ਹੋਏ ਕਿਸਾਨ ਅੰਦੋਲਨ ਦਾ ਹਿੱਸਾ ਬਣਨ। ਇਸ ਵਾਰ ਲੋਹੜੀ ਦੀ ਅੱਗ ਵਿੱਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣ।
ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਢ ਵਿੱਚ ਸਾਡੇ ਕਿਸਾਨ ਭੈਣ-ਭਰਾ, ਬਜ਼ੁਰਗ ਖੁੱਲ੍ਹੇ ਅਸਮਾਨ ਹੇਠ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਖਿਲਾਫ ਸੰਘਰਸ਼ ਵਿੱਚ ਡੱਟੇ ਹੋਇਆ ਨੂੰ ਡੇਢ ਮਹੀਨਾ ਹੋ ਚੁੱਕਿਆ ਹੈ। ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਅਤੇ ਭਾਜਪਾ ਦੇ ਆਗੂ ਕਿਸਾਨਾਂ ਖਿਲਾਫ ਝੂਠੀ ਬਿਆਨਬਾਜ਼ੀ, ਦੂਸ਼ਣਬਾਜੀ ਕਰਕੇ ਮਾਨਸਿਕ ਪੀੜਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਮੋਦੀ ਸਰਕਾਰ ਸਾਰੇ ਦੇਸ਼ ਦਾ ਪੇਟ ਭਰਨ ਵਾਲੇ ਅੰਨਦਾਤਾ ਦੀ ਗੱਲ ਸੁਣਦੀ ਹੋਈ ਤੁਰੰਤ ਕਾਲੇ ਕਾਨੂੰਨਾਂ ਨੂੰ ਵਾਪਸ ਲੈਂਦੀ, ਪ੍ਰੰਤੂ ਅੰਬਾਨੀ-ਅੰਡਾਨੀ ਦੇ ਵਿਚੋਲੇ ਵਜੋਂ ਭੂਮਿਕਾ ਨਿਭਾਉਂਦੇ ਹੋਏ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੱਕੜਬਾਜ਼ ਪ੍ਰਧਾਨ ਮੰਤਰੀ ਤੁਰੰਤ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਤੋਂ ਤੁਰੰਤ ਮੁਆਫੀ ਮੰਗਣ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਡੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ, ਇਹ ਬਹੁਤ ਹੀ ਨਾਜ਼ੁਕ ਸਮਾਂ ਹੈ ਕਿ ਲੋਕਤੰਤਰਿਕ ਢੰਗ ਨਾਲ ਚੁਣੀ ਹੋਈ ਮੋਦੀ ਸਰਕਾਰ ਵੀ ਲੋਕਾਂ ਦੀ ਆਵਾਜ਼ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਸੰਵਿਧਾਨ ਰਾਹੀਂ ਮਿਲੇ ਹੋਏ ਰੋਸ ਪ੍ਰਦਰਸ਼ਨ ਕਰਨ ਦੇ ਹੱਕਾਂ ਨੂੰ ਵੀ ਖੋਹਿਆ ਜਾ ਰਿਹਾ ਹੈ। ਇਸ ਸਮੇਂ ਆਮ ਆਦਮੀ ਪਾਰਟੀ ਜਿਲ੍ਹਾ ਮੋਗਾ ਦੀ ਟੀਮ ਦੀਪਕ ਸਮਾਲਸਰ (ਜਿਲ੍ਹਾ ਸੈਕਟਰੀ), ਅਮਨ ਰਖਰਾ ( ਜਿਲ੍ਹਾ ਮੀਡਿਆ ਇੰਚਾਰਜ), ਅਵਤਾਰ ਬੰਟੀ (ਜਿਲ੍ਹਾ ਇਵੇੰਟ ਇੰਚਾਰਜ), ਤੇਜਿੰਦਰ ਬਰਾੜ (ਜਿਲ੍ਹਾ ਖਜਾਨਚੀ) ਹਰਮੇਲ ਸਿੰਘ( ਦਫਤਰ ਇੰਚਾਰਜ), ਆਪ ਆਗੂ ਨਵਦੀਪ ਸੰਘਾ, ਅਜੈ ਸ਼ਰਮਾ, ਸੰਜੀਵ ਕੋਛੜ, ਨਸੀਬ ਬਾਵਾ, ਪਵਨ ਕੁਮਾਰ ਅਤੇ ਹੋਰ ਆਗੂ ਹਾਜਰ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

शॉर्ट सर्किट से लगी आग लाखों का हुवा नुकसान।

Mon Jan 11 , 2021
अतरौलिया आज़मगढ़ से विवेक जायसवाल की रिपोर्टशार्ट सर्किटसेलगीआग अतरौलिया स्थिति कायनात आई अस्पताल में शॉर्ट सर्किट से लगी आग लाखों का हुवा नुकसान।  स्थानीय क्षेत्र के राम पूजन चौक के समीप कायनात आई हॉस्पिटल स्थित है जहां सुबह से ही मरीजों की काफी भीड़ लगी थी ।दोपहर लगभग 2:00 बजे […]

You May Like

Breaking News

advertisement