ਤਾਲਾਬੰਦੀ ਦੀ ਉਲੰਘਣਾ ਕਰਕੇ ਕਰਾਈ ਕਬੂਤਰਾਂ ਦੀ ਬਾਜ਼ੀ, ਪਰਚਾ ਦਰਜ

  • ਮਿਸ਼ਨ ਫਤਹਿ –
    ਤਾਲਾਬੰਦੀ ਦੀ ਉਲੰਘਣਾ ਕਰਕੇ ਕਰਾਈ ਕਬੂਤਰਾਂ ਦੀ ਬਾਜ਼ੀ, ਪਰਚਾ ਦਰਜ-
    (ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ – ਜ਼ਿਲ੍ਹਾ ਪੁਲਿਸ ਮੁਖੀ)
    ਮੋਗਾ, 26 ਅਪ੍ਰੈਲ -(ਸ਼ਾਲੀਨ ਸ਼ਰਮਾ, ਜਿਲਾ ਇੰਚਾਰਜ, ਮੋਗਾ) -ਪੰਜਾਬ ਸਰਕਾਰ ਦੇ ਆਦੇਸ਼ ਉੱਤੇ ਜ਼ਿਲ੍ਹਾ ਮੋਗਾ ਵਿੱਚ ਵੀ ਤਾਲਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ। ਇਹਨਾਂ ਹੁਕਮਾਂ ਦੀ ਉਲੰਘਣਾ ਕਰਕੇ ਕਬੂਤਰਾਂ ਦੀ ਬਾਜ਼ੀ ਕਰਾਉਣ ਦੇ ਦੋਸ਼ ਵਿੱਚ ਪਿੰਡ ਮਹੇਸ਼ਵਰੀ ਸੰਧੂਆਂ ਦੇ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮੋਗਾ ਪੁਲਿਸ ਵੱਲੋਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨ ਬੀਰ ਸਿੰਘ ਗਿੱਲ ਨੇ ਕਿਹਾ ਕਿ ਮੋਗਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਮਹੇਸ਼ਵਰੀ ਸੰਧੂਆਂ ਵਿਖੇ ਕੁਝ ਵਿਅਕਤੀਆਂ ਵੱਲੋਂ ਕਬੂਤਰਾਂ ਦੀ ਬਾਜ਼ੀ ਕਰਵਾਈ ਜਾ ਰਹੀ ਹੈ। ਇਸ ਉੱਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਰਵਾਈ ਕਰਦਿਆਂ ਮੌਕੇ ਉੱਤੇ ਜਾ ਕੇ ਦੇਖਿਆ ਗਿਆ ਤਾਂ ਉਥੇ 300 ਤੋਂ ਵੱਧ ਲੋਕ ਇਕੱਠੇ ਹੋਏ ਸਨ।
    ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਾਜ਼ੀ ਦਾ ਪ੍ਰਬੰਧ ਕਰਨ ਵਾਲੇ ਪਿੰਡ ਮਹੇਸ਼ਵਰੀ ਸੰਧੂਆਂ ਦੇ ਸੁਖਜਿੰਦਰ ਸਿੰਘ ਪੁੱਤਰ ਮੋਦਨ ਸਿੰਘ, ਵਿੱਕੀ ਪੁੱਤਰ ਰਾਜਿੰਦਰ ਕੁਮਾਰ, ਸੁੱਖਾ ਪੇਂਟਰ, ਇਕਬਾਲ ਸਿੰਘ ਪੁੱਤਰ ਸੁਰਜਨ ਸਿੰਘ, ਸਤਨਾਮ ਸਿੰਘ ਪੁੱਤਰ ਮੁਖਤਿਆਰ ਸਿੰਘ ਅਤੇ ਸੋਨੀ ਪੁੱਤਰ ਮੇਜਰ ਸਿੰਘ ਖਿਲਾਫ਼ ਥਾਣਾ ਸਦਰ ਮੋਗਾ ਵਿਖੇ ਆਪਦਾ ਪ੍ਰਬੰਧਨ ਐਕਟ 2005 ਦੀਆਂ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
    ਉਹਨਾਂ ਕਿਹਾ ਕਿ ਇਸ ਗ੍ਰਿਫ਼ਤਾਰੀ ਤੋਂ ਬਾਅਦ ਕੁਝ ਅਖੌਤੀ ਆਗੂਆਂ ਨੇ ਪੁਲਿਸ ਸਟੇਸ਼ਨ ਦੇ ਬਾਹਰ ਧਰਨਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਸੀ। ਅਜਿਹੀਆਂ ਘਟਨਾਵਾਂ ਨੂੰ ਮੋਗਾ ਪੁਲਿਸ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਦੀ ਪਹਿਲ ਲੋਕਾਂ ਦੀ ਜਾਨ ਬਚਾਉਣ ਦੀ ਹੈ। ਇਸ ਕਰਕੇ ਯੂਨੀਅਨਾਂ ਅਤੇ ਲੀਡਰ ਆਪਣੀ ਫੋਕੀ ਰਾਜਨੀਤੀ ਚਮਕਾਉਣ ਤੋਂ ਬਾਜ ਆਉਣ। ਅਜਿਹੇ ਮਾਮਲਿਆਂ ਵਿੱਚ ਕੋਈ ਵੀ ਸ਼ਿਫਾਰਿਸ਼ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
    ਸ੍ਰ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰੋਨਾ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਕਾਇਦਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਹਨਾਂ ਦੀ ਪਾਲਣਾ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਹਨਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਇਹਨਾਂ ਦੀ ਪਾਲਣਾ ਨਹੀਂ ਕਰੇਗਾ ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਖਿਲਾਫ਼ ਲੜੀ ਜਾ ਰਹੀ ਵਿਸ਼ਵ ਵਿਆਪੀ ਜੰਗ ਵਿੱਚ ਮੋਗਾ ਪੁਲਿਸ ਦਾ ਸਹਿਯੋਗ ਕਰਨ। ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਸਫ਼ਲ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

उत्तराखंड: हरिद्वार कुंभ का चौथा शाही स्नान कल,सांकेतिक प्रतीकात्मक होगा शाही स्नान

Mon Apr 26 , 2021
उत्तराखंड: हरिद्वार कुंभ का चौथा शाही स्नान कल,सांकेतिक प्रतीकात्मक होगा शाही स्नान।प्रभारी संपादक उत्तराखंडसाग़र मलिक हरिद्वार कुम्भ का चौथा शाही स्नान कल ,सांकेतिक प्रतीकात्मक होगा शाही स्नान ,सुबह साढ़े 9 बजे तक श्रद्धालु कर सकेंगे हर की पौड़ी पर स्नान, शाही स्नान पर रुट डाइवर्ट नही होगा ,पैदल मार्ग सामान्य […]

You May Like

advertisement