ਮਿਸ ਏਕਤਾ ਉਪਰ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਸਰਕਾਰੀ ਹਾਈ ਸਕੂਲ ਗੁਦੜ ਪੰਜਗਰਾਈ {ਗੁਰੂਹਰਸਹਾਏ} ਵਿਖੇ ਕਨੂੰਨੀ ਸਾਖਰਤਾ ਦੇ ਸਬੰਧ ਵਿੱਚ ਸੈਮੀਨਾਰ ਦਾ ਕੀਤਾ ਗਿਆ ਆਯੋਜਨ

ਮਿਸ ਏਕਤਾ ਉਪਰ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਸਰਕਾਰੀ ਹਾਈ ਸਕੂਲ ਗੁਦੜ ਪੰਜਗਰਾਈ {ਗੁਰੂਹਰਸਹਾਏ} ਵਿਖੇ ਕਨੂੰਨੀ ਸਾਖਰਤਾ ਦੇ ਸਬੰਧ ਵਿੱਚ ਸੈਮੀਨਾਰ ਦਾ ਕੀਤਾ ਗਿਆ ਆਯੋਜਨ

ਫਿਰੋਜ਼ਪੁਰ 18 ਅਗਸਤ, 2023 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}-

ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਸਰਕਾਰੀ ਹਾਈ ਸਕੂਲ, ਗੁੱਦੜ ਪੰਜਗਰਾਈ (ਗੁਰੂਹਰਸਹਾਏ), ਫਿਰੋਜਪੁਰ, ਵਿਖੇ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਏਕਤਾ ਉੱਪਲ ਜੀਆਂ ਨੇ ਦੱਸਿਆ ਕਿ ਸਾਡੇ ਦਫਤਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਖੋਲ੍ਹੇ ਗਏ ਹਨ । ਇਨ੍ਹਾਂ ਕਲੱਬਾਂ ਵਿੱਚ ਲੀਗਲ ਲਿਟਰੇਸੀ ਦੇ ਮਕਸਦ ਨਾਲ ਪੜ੍ਹਾਈ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ । ਜਿਨ੍ਹਾਂ ਵਿੱਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਮੁਕਾਬਲੇ, ਪੇਂਟਿੰਗ ਮੁਕਾਬਲੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ । ਇਸ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਵਿੱਚ ਬਹੁ ਪੱਖੀ ਵਿਕਾਸ ਕਰਨ ਵੱਲ ਵਿਸ਼ੇਸ਼ ਤੌਰ ਤੇ ਜੋੜ ਦਿੱਤਾ ਜਾਂਦਾ ਹੈ । ਇਸ ਮੌਕੇ ਜੱਜ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਦੇ ਲਿਟਰੇਸੀ ਕਲੱਬਾਂ ਵੱਲੋਂ ਸਮੇਂ ਸਮੇਂ ਤੇ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਅਤੇ ਮਿਤੀ 09.09.2023 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ । ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਏਕਤਾ ਉੱਪਲ ਜੀਆਂ ਨੇ ਅੱਗੇ ਇਹ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸ਼ੇਸ਼ਨ, ਸਥਾਈ ਲੋਕ ਅਦਾਲਤ ਅਤੇ ਮਿਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ। ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 1968 ਅਤੇ ਲੈਂਡਲਾਈਨ ਨੰਬਰ 01632-235034 ਦਾ ਵੀ ਪ੍ਰਚਾਰ ਕੀਤਾ ਗਿਆ ਅਤੇ ਔਰਤਾਂ ਦੇ ਹੱਕਾਂ ਪ੍ਰਤੀ ਉਨ੍ਹਾਂ ਨੂੰ ਸੁਚੇਤ ਕੀਤਾ ਗਿਆ । ਇਹ ਸੈਮੀਨਾਰ ਇਸ ਸਕੂਲ ਦੇ ਲੀਗਲ ਲਿਟਰੇਸੀ ਕਲੱਬ ਇੰਚਾਰਜ ਵੱਲੋਂ ਕਰਵਾਇਆ ਗਿਆ। ਅੰਤ ਵਿੱਚ ਇਸ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਵੱਲੋਂ ਜੱਜ ਸਾਹਿਬ ਦਾ ਅਤੇ ਇਸ ਦਫਤਰ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

बिहार: कटिहार पहुंचे अल्पसंख्यक कल्याण मंत्री जमा खान

Sat Aug 19 , 2023
कटिहार पहुंचे अल्पसंख्यक कल्याण मंत्री जमा खान ________समाज में भाई चारा कायम रखना पार्टी की प्राथमिकता _____________________रिपोर्ट तौकीर रजा। कारवांने इत्तेहाद- भाईचारा यात्रा के कार्यक्रम में पहुंचे अल्पसंख्यक कल्याण मंत्री।______भाजपा सरकार पर भी साधा निशाना अल्पसंख्यक कल्याण मंत्री ने कहा देश में विकास की बात छोड़ हिंदू मुस्लिम और मंदिर […]

You May Like

Breaking News

advertisement