
ਰੋਟਰੀ ਕਲੱਬ ਫਿਰੋਜਪੁਰ ਵੱਲੋਂ ਪ੍ਰਧਾਨ ਕਿਰਪਾਲ ਸਿੰਘ ਮੱਕੜ ਦੀ ਪ੍ਰਧਾਨਗੀ ਹੇਠ ਸਲਾਨਾ ਇਨਾਮ ਵੰਡ ਸਮਾਰੋਹ ਦਾ ਸਾਦਗੀ ਪਰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ ਆਯੋਜਨ।
(ਪੰਜਾਬ) ਫਿਰੋਜ਼ਪੁਰ 13 ਜੁਲਾਈ {ਕੈਲਾਸ਼ ਸ਼ਰਮਾ ਜ਼ਿਲਾ ਵਿਸ਼ੇਸ਼ ਸੰਵਾਦਦਾਤਾ}=
ਰੋਟਰੀ ਕਲੱਬ ਫਿਰੋਜਪੁਰ ਵੱਲੋਂ ਪ੍ਰਧਾਨ ਕਿਰਪਾਲ ਸਿੰਘ ਮੱਕੜ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਰੋਹ ਰੋਟਰੀ ਭਵਨ ਫਿਰੋਜਪੁਰ ਵਿਖੇ ਕੀਤਾ ਗਿਆ ਜਿਸ ਵਿੱਚ ਸਾਰੇ ਮੈਂਬਰਾਂ ਨੇ ਸ਼ਿਰਕਤ ਕੀਤੀ।
ਪੀ ੳ ਸੀ ਰੋਟੇਰੀਅਨ ਪ੍ਰਿਥਵੀ ਮੋਂਗਾ ਨੇ ਆਏ ਹੋਏ ਮੈਂਬਰਾਂ ਦਾ ਸਵਾਗਤ ਕੀਤਾ ਤੇ ਮੈਂਬਰਾਂ ਨੂੰ ਰੋਟਰੀ ਇਂਟਰਨੈਸ਼ਨਲ ਸਬੰਧੀ ਜਾਣਕਾਰੀ ਦਿੱਤੀ। ਉੰਨਾ ਨੇ ਪ੍ਰਧਾਨ ਕਿਰਪਾਲ ਸਿੰਘ ਮੱਕੜ ਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੇ ਸਮਾਜਿਕ ਕਾਰਜਾਂ ਦੀ ਸ਼ਲਾਘਾ ਕੀਤੀ।
ਪ੍ਰਧਾਨ ਕਿਰਪਾਲ ਸਿੰਘ ਮੱਕੜ ਨੇ ਸਾਰੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਦਿਤੇ ਗਏ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ ਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਦੀ ਅਪੀਲ ਕੀਤੀ। ਉਹਨਾਂ ਰੋਟਰੀ ਕਲੱਬ ਫਿਰੋਜਪੁਰ ਦਾ ਦਾਇਰਾ ਵਧਾਉਣ ਲਈ ਸਾਰੇ ਮੈਂਬਰਾਂ ਨੂੰ ਮੈਂਬਰਸ਼ਿਪ ਵਧਾਉਣ ਦੀ ਅਪੀਲ ਵੀ ਕੀਤੀ।
ਅਖੀਰ ਵਿੱਚ ਰੋਟੇਰੀਅਨ ਸੁਰਿੰਦਰ ਸਿੰਘ ਕਪੂਰ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।


