ਫਿਰੋਜ਼ਪੁਰ/ਮੱਖੂ,29 ਅਕਤੂਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}-
ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਖੂ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਮੱਖੂ ਇਲਾਕੇ ਨਾਲ ਸਬੰਧਿਤ 85 ਜਰੂਰਤਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਮੁੱਖ ਮਹਿਮਾਨ ਵਜੋਂ ਪਹੁੰਚੇ ਨਾਇਬ ਤਹਿਸੀਲਦਾਰ ਮੈਡਮ ਰੁਪਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਟੀਮ ਵੱਲੋਂ ਵੰਡੇ ਗਏ।
ਨਾਇਬ ਤਹਿਸੀਲਦਾਰ ਮੈਡਮ ਰੁਪਿੰਦਰ ਕੌਰ ਵੱਲੋਂ ਡਾ ਓਬਰਾਏ ਵੱਲੋ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਗਿਆ ਕਿ ਟੀਮ ਨੂੰ ਜਿਥੇ ਵੀ ਪ੍ਰਸ਼ਾਸਨ ਦੀ ਲੋੜ ਹੋਵੇਗੀ ਉਹ ਪੂਰਾ ਸਹਿਯੋਗ ਕਰਨਗੇ ਅਤੇ ਉਹਨਾਂ ਵੱਲੋਂ ਸਾਰੇ ਪੈਨਸ਼ਨ ਧਾਰਕਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਗਈ ।
ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਦੋ ਸੋ ਦੇ ਦੇ ਕਰੀਬ ਲੋੜਵੰਦ ਪਰਿਵਾਰਾਂ ਦੀ ਮਹੀਨਾਵਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਅੱਗੇ ਹੋਰ ਵੀ ਕਈ ਲੋਕ ਭਲਾਈ ਕਾਰਜ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਪੰਕਜ ਛਾਬੜਾ,ਮੀਤ ਪ੍ਰਧਾਨ ਦਵਿੰਦਰ ਸਿੰਘ, ਕਿਰਨ ਪੇਂਟਰ ਅਤੇ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।