ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ 30 ਲੋੜਵੰਦਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ 30 ਲੋੜਵੰਦਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

(ਪੰਜਾਬ) ਫਿਰੋਜ਼ਪੁਰ,21ਨਵੰਬਰ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਦੁੱਬਈ ਦੇ ਉੱਘੇ ਕਾਰੋਬਾਰੀ ਅਤੇ ਉੱਘੇ ਸਮਾਜ ਸੇਵੀ ਡਾ ਐਸ ਪੀ ਸਿੰਘ ਉਬਰਾਏ ਦੀ ਯੋਗ ਅਗਵਾਈ ਵਿੱਚ ਅਤੇ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸਿਟੀ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਸੰਧੂ ਹਾਲ ਵਿੱਚ ਕਰਵਾਏ ਗਏ ਸਾਦੇ ਸਮਾਗਮ ਦੋਰਾਨ ਫਿਰੋਜਪੁਰ ਸਿਟੀ, ਛਾਉਣੀ ਅਤੇ ਮਮਦੋਟ ਇਲਾਕੇ ਨਾਲ ਸਬੰਧਿਤ 30 ਜਰੂਰਤ ਮੰਦਾਂ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ । ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ ਮੈਡਮ ਅਮਰਜੀਤ ਕੌਰ ਛਾਬੜਾ, ਤਲਵੰਡੀ ਭਾਈ ਇੰਚਾਰਜ ਮੈਡਮ ਜਸਪ੍ਰੀਤ ਕੌਰ,ਸਿਟੀ ਅਤੇ ਛਾਉਣੀ ਦੇ ਇੰਚਾਰਜ ਬਲਵਿੰਦਰਪਾਲ ਸ਼ਰਮਾ ਅਤੇ ਹੋਰ ਮੈਂਬਰਾਂ ਵੱਲੋਂ ਵੰਡੇ ਗਏ।

ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਸਿਟੀ , ਛਾਉਣੀ ਦੇ ਇਸਤਰੀ ਵਿੰਗ ਦੇ ਇੰਚਾਰਜ ਮੈਡਮ ਤਲਵਿੰਦਰ ਕੌਰ ਅਤੇ ਰਣਧੀਰ ਜੋਸ਼ੀ ਵੱਲੋਂ ਦੱਸਿਆ ਗਿਆ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਐਸ ਪੀ ਸਿੰਘ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮੱਦਦ ਲਏ ਆਪਣੇ ਕੋਲੋਂ ਹੀ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਪੰਜ ਅਧੁਨਿਕ ਸਹੂਲਤਾਂ ਵਾਲੀਆਂ ਮੈਡੀਕਲ ਲੈਬੋਰਟਰੀਆਂ, ਫਿਜ਼ੀਓਥਰੈਪੀ ਸੈਂਟਰ, ਫਰੀ ਕੰਪਿਊਟਰ ਸੈਂਟਰ,ਫਰੀ ਸਿਲਾਈ ਸੈਂਟਰ, ਅੱਖਾਂ ਦੇ ਫਰੀ ਚੈੱਕਅਪ ਕੈਂਪ,ਲੋੜਵੰਦ ਹੁਸ਼ਿਆਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ,ਐਂਬੂਲੈਂਸ ਅਤੇ ਜ਼ਿਲੇ ਅੰਦਰ 1ਲੱਖ 40 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਲੋੜਵੰਦ ਪਰਿਵਾਰਾਂ ਨੂੰ ਵੰਡੇ ਜਾਂਦੇ ਹਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

मुख्यमंत्री सामूहिक विवाह योजना का कार्यक्रम शुक्रवार को बिलरियागंज ब्लाक परिसर में बड़े ही धूम धाम से सम्पन्न

Sat Nov 22 , 2025
बिलरियागंज । प्रदेश सरकार द्वारा गरीबो के लिये चलायी जा रही , समाज कल्याण उत्तर प्रदेश द्वारा संचालित मुख्यमंत्री सामूहिक विवाह योजना का कार्यक्रम शुक्रवार को बिलरियागंज ब्लाक परिसर में बड़े ही धूम धाम से सम्पन्न हुआ। जिसमें लगभग 275 शादी के जोड़ो का विवाह बैदिक मन्त्रोच्चारण द्वारा कराया गया। […]

You May Like

advertisement