ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

ਫਿਰੋਜ਼ਪੁਰ,29 ਦਸੰਬਰ
{ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਦੁੱਬਈ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ ਐਸ ਪੀ ਸਿੰਘ ਉਬਰਾਏ ਦੀ ਯੋਗ ਅਗਵਾਈ ਵਿੱਚ ਅਤੇ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸਿਟੀ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਸੰਧੂ ਹਾਲ ਵਿੱਚ ਕਰਵਾਏ ਗਏ ਸਾਦੇ ਸਮਾਗਮ ਦੋਰਾਨ ਫਿਰੋਜਪੁਰ ਸਿਟੀ, ਛਾਉਣੀ ਅਤੇ ਮਮਦੋਟ ਇਲਾਕੇ ਨਾਲ ਸਬੰਧਿਤ 32 ਜਰੂਰਤ ਮੰਦਾਂ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ । ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਦੀ ਦੇਖਰੇਖ ਹੇਠ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ ਅਤੇ ਹੋਰ ਮੈਂਬਰਾਂ ਵੱਲੋਂ ਵੰਡੇ ਗਏ।
ਇਸ ਮੌਕੇ ਸਿਟੀ ਅਤੇ ਛਾਉਣੀ ਛਾਉਣੀ ਇੰਚਾਰਜ ਬਲਵਿੰਦਰ ਪਾਲ ਸ਼ਰਮਾ, ਸਿਟੀ ਅਤੇ ਛਾਉਣੀ ਦੇ ਇਸਤਰੀ ਵਿੰਗ ਦੇ ਇੰਚਾਰਜ ਮੈਡਮ ਤਲਵਿੰਦਰ ਕੌਰ ਅਤੇ ਰਣਧੀਰ ਜੋਸ਼ੀ ਵੱਲੋਂ ਦੱਸਿਆ ਗਿਆ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਐਸ ਪੀ ਸਿੰਘ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮੱਦਦ ਲਏ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਪੰਜ ਅਧੁਨਿਕ ਸਹੂਲਤਾਂ ਵਾਲੀਆਂ ਮੈਡੀਕਲ ਲੈਬੋਰਟਰੀਆਂ, ਫਿਜ਼ੀਓਥਰੈਪੀ ਸੈਂਟਰ, ਫਰੀ ਕੰਪਿਊਟਰ ਸੈਂਟਰ,ਫਰੀ ਸਿਲਾਈ ਸੈਂਟਰ, ਅੱਖਾਂ ਦੇ ਫਰੀ ਚੈੱਕਅਪ ਕੈਂਪ,ਲੋੜਵੰਦ ਹੁਸ਼ਿਆਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ,ਐਂਬੂਲੈਂਸ ਅਤੇ ਜ਼ਿਲੇ ਅੰਦਰ 1 ਲੱਖ 40 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਲੋੜਵੰਦ ਪਰਿਵਾਰਾਂ ਨੂੰ ਵੰਡੇ ਜਾਂਦੇ ਹਨ ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

डाॅ.संजीव कुमारी व शिखा कुमारी द्वारा लिखित पुस्तक इंडिया बुक ऑफ रिकॉड में दर्ज

Mon Dec 29 , 2025
डॉ. संजीव कुमारी व शिखा कुमारी द्वारा लिखित पुस्तक इंडिया बुक ऑफ रिकॉड में दर्ज ‘देवमाली’ पर उद्धृत पुस्तक इंडिया बुक ऑफ रिकॉर्ड्स में हुई दर्ज।प्रतिष्ठित लेखिका डॉ. संजीव कुमारी,शिखा कुमारी का अभूतपूर्व प्रयास। कुरुक्षेत्र (प्रमोद कौशिक) 29 दिसंबर : विभिन्न विधाओं में अपनी सृजनयात्रा का लोहा मनवा चुकी गांव ढाणी […]

You May Like

advertisement