ਫਿਰੋਜ਼ਪੁਰ,22 ਨਵੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਉੱਘੇ ਸਮਾਜ ਸੇਵੀ ਸਰਬੱਤ ਦਾ ਭਲਾ ਚੈਰੀਟੇਬਲ ਦੇ ਬਾਨੀ ਡਾ ਐਸ ਪੀ ਸਿੰਘ ਉਬਰਾਏ ਦੀ ਯੋਗ ਅਗਵਾਈ ਵਿੱਚ ਮੌਕੇ ਟਰੱਸਟ ਵੱਲੋਂ ਫਿਰੋਜਪੁਰ ਸ਼ਹਿਰ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਹਾਲ ਵਿੱਚ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਫਿਰੋਜਪੁਰ ਇਲਾਕੇ ਨਾਲ ਸਬੰਧਿਤ 20 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ, ਛਾਉਣੀ ਅਤੇ ਸਿਟੀ ਦੇ ਸਰਕਲ ਇੰਚਾਰਜ ਬਲਵਿੰਦਰਪਾਲ ਸ਼ਰਮਾ, ਛਾਉਣੀ ਅਤੇ ਸਿਟੀ ਦੇ ਇਸਤਰੀ ਵਿੰਗ ਪ੍ਰਧਾਨ ਮੈਡਮ ਤਲਵਿੰਦਰ ਕੌਰ ਅਤੇ ਹੋਰ ਮੈਂਬਰਾਂ ਵੱਲੋਂ ਵੰਡੇ ਗਏ ਇਸ ਮੌਕੇ ਟੀਮ ਵੱਲੋਂ ਅਤੇ ਪੈਨਸ਼ਨਰਾਂ ਵੱਲੋਂ ਡਾ ਓਬਰਾਏ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਦੀ ਅਰਦਾਸ ਕੀਤੀ ਗਈ ਅਤੇ ਸਾਰੇ ਪੈਨਸ਼ਨਰਾਂ ਵੱਲੋਂ ਓਬਰਾਏ ਸਾਬ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਰਣਧੀਰ ਜੋਸ਼ੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਐਸ ਪੀ ਸਿੰਘ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਕਿਸੇ ਹੋਰ ਤੋਂ ਮਾਲੀ ਮੱਦਦ ਲਏ ਬਗੈਰ ਆਪਣੇ ਕੋਲੋਂ ਹੀ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਅਨੇਕਾਂ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ।
ਇਸ ਮੋਕੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਬਲਵਿੰਦਰ ਪਾਲ ਸ਼ਰਮਾ,ਤਲਵਿੰਦਰ ਕੌਰ,ਰਣਧੀਰ ਜੋਸ਼ੀ ਮੋਜੂਦ ਸਨ।