ਫਿਰੋਜ਼ਪੁਰ/ਤਲਵੰਡੀ ਭਾਈ 14 ਨਵੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਫਿਰੋਜ਼ਪੁਰ ਸੰਵਾਦਦਾਤਾ}=
ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼ਹੀਦ ਭਗਤ ਸਿੰਘ ਪਾਰਕ ਤਲਵੰਡੀ ਭਾਈ ਵਿੱਚ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਰਵਾਏ ਗਏ ਇੱਕ ਸਮਾਗਮ ਦੋਰਾਨ ਤਲਵੰਡੀ ਭਾਈ ਅਤੇ ਮੁੱਦਕੀ ਇਲਾਕਿਆਂ ਨਾਲ ਸਬੰਧਿਤ 15 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ, ਸੀਨੀਅਰ ਮੈਂਬਰ ਜਸਪ੍ਰੀਤ ਕੌਰ ਅਤੇ ਪਾਲ ਸਿੰਘ ਵੱਲੋਂ ਵੰਡੇ ਗਏ।
ਸੰਸਥਾ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਸੀਨੀਅਰ ਮੈਂਬਰ ਮੈਡਮ ਜਸਪ੍ਰੀਤ ਕੌਰ ਅਤੇ ਮੈਂਬਰ ਪਾਲ ਸਿੰਘ ਵੱਲੋਂ ਕਿਹਾ ਗਿਆ ਕਿ ਡਾ: ਐਸ ਪੀ ਸਿੰਘ ਓਬਰਾਏ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਮਾਰਗ ਤੇ ਚੱਲਦਿਆਂ ਲੋੜਵੰਦਾ ਦੀ ਸੇਵਾ ਕਰ ਰਹੇ ਹਨ। ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ: ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹੇ ਅੰਦਰ ਹੋਰ ਸੇਵਾਵਾਂ ਵੀ ਸ਼ੁਰੂ ਕਰਨ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਂਬਰ ਮੈਡਮ ਜਸਪ੍ਰੀਤ ,ਪਾਲ ਸਿੰਘ, ਪ੍ਰੇਮ ਮਨਚੰਦਾ ਹਾਜ਼ਰ ਸਨ।