ਸਰਬੱਤ ਦਾ ਭਲਾ ਟਰੱਸਟ ਨੇ 32 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਨੇ 32 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਫਿਰੋਜਪੁਰ,12ਦਸੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}:=

ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ
ਡਾ: ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸ਼ਹਿਰ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਹਾਲ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ ਫਿਰੋਜਪੁਰ ਇਲਾਕੇ ਨਾਲ ਸਬੰਧਿਤ 32 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਅਤੇ ਬਲਵਿੰਦਰ ਪਾਲ ਸ਼ਰਮਾ ਸਮੇਤ ਹੋਰ ਮੈਂਬਰਾਂ ਵੱਲੋਂ ਵੰਡੇ ਗਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ ਅਤੇ ਤਲਵਿੰਦਰ ਕੌਰ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮੱਦਦ ਲਏ ਆਪਣੇ ਕੋਲੋਂ ਹੀ ਲਗਾਤਾਰ ਆਰਥਿਕ ਸਹਾਇਤਾ ਸ਼ੁਰੂ ਕੀਤੀ ਜਾ ਰਹੀ ਹੈ ਜਿਨ੍ਹਾਂ ਵਿੱਚ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਪੈਨਸ਼ਨਾਂ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ,ਮੈਡੀਕਲ ਸਹਾਇਤਾ , ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।ਇਸ ਮੋਕੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਬਲਵਿੰਦਰ ਪਾਲ ਪ੍ਰਧਾਨ ਫਿਰੋਜਪੁਰ, ਤਲਵਿੰਦਰ ਕੌਰ,,ਕੰਵਲਜੀਤ ਸਿੰਘ, ਕੈਲਾਸ ਸ਼ਰਮਾ ਅਤੇ ਹੋਰ ਪਤਵੰਤੇ ਵੀ ਮੋਜੂਦ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

केयू की अर्थशास्त्र विभाग की एसोसिएट प्रोफेसर डॉ. अर्चना<br>चौधरी बनी एकेडमिक कौंसिल की सदस्य

Mon Dec 12 , 2022
केयू की अर्थशास्त्र विभाग की एसोसिएट प्रोफेसर डॉ. अर्चनाचौधरी बनी एकेडमिक कौंसिल की सदस्य। हरियाणा संपादक – वैद्य पण्डित प्रमोद कौशिक।दूरभाष – 9416191877 कुरुक्षेत्र, 12 दिसम्बर : कुरुक्षेत्र विश्वविद्यालय के कुलपति प्रो. सोमनाथ सचदेवा के आदेशानुसार अर्थशास्त्र विभाग की एसोसिएट प्रोफेसर डॉ. अर्चना चौधरी को तुरन्त प्रभाव से आगामी दो […]

You May Like

Breaking News

advertisement