ਸਰਬੱਤ ਦਾ ਭਲਾ ਟਰੱਸਟ ਨੇ 40 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਨੇ 40 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਫਿਰੋਜਪੁਰ,02 ਅਪ੍ਰੈਲ [ਕੈਲਾਸ਼ ਸ਼ਰਮਾ ਜ਼ਿਲਾ ਵਿਸ਼ੇਸ਼ ਸੰਵਾਦਦਾਤਾ]:=

ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸ਼ਹਿਰ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਹਾਲ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ ਫਿਰੋਜਪੁਰ ਇਲਾਕੇ ਨਾਲ ਸਬੰਧਿਤ 40 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਅਤੇ ਹੋਰ ਮੈਂਬਰਾਂ ਵੱਲੋਂ ਵੰਡੇ ਗਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਤਲਵਿੰਦਰ ਕੌਰ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮੱਦਦ ਲਏ ਆਪਣੇ ਕੋਲੋਂ ਹੀ ਲਗਾਤਾਰ ਆਰਥਿਕ ਸਹਾਇਤਾ ਸ਼ੁਰੂ ਕੀਤੀ ਜਾ ਰਹੀ ਹੈ ।ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਚਾਰ ਅਧੁਨਿਕ ਸਹੂਲਤਾਂ ਨਾਲ ਮੈਡੀਕਲ ਲੈਬੋਰਟਰੀਆਂ , ਇੱਕ ਡਾਇਲਸਿਸ ਸੈਂਟਰ , ਇੱਕ ਕੰਪਿਊਟਰ ਸੈਂਟਰ ,ਤਿੰਨ ਸਿਲਾਈ ਸੈਂਟਰ ਅਤੇ 200 ਦੇ ਕਰੀਬ ਲੋੜਵੰਦ ਪਰਿਵਾਰਾਂ ਦੀ ਮਹੀਨਾਵਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੋਕੇ ਬਹਾਦਰ ਸਿੰਘ ਭੁੱਲਰ , ਬਲਵਿੰਦਰ ਪਾਲ ਸ਼ਰਮਾ, ਤਲਵਿੰਦਰ ਕੌਰ,,ਕੰਵਲਜੀਤ ਸਿੰਘ ਅਤੇ ਰਣਧੀਰ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

प्रो.ज्योति राणा को मिला वूमेन लीडर अवार्ड

Sun Apr 2 , 2023
प्रो. ज्योति राणा को मिला वूमेन लीडर अवार्ड। हरियाणा संपादक – वैद्य पण्डित प्रमोद कौशिक।दूरभाष – 9416191877 कौशल शिक्षा के क्षेत्र में उल्लेखनीय योगदान के लिए अंतरराष्ट्रीय संगठन वूमेन लीडर्स फोरम ने सम्मान से नवाजा। पलवल : श्री विश्वकर्मा कौशल विश्वविद्यालय की डीन एकेडमिक अफेयर्स प्रो. ज्योति राणा को वूमेन […]

You May Like

Breaking News

advertisement