ਸਰਬੱਤ ਦਾ ਭਲਾ ਟਰੱਸਟ ਵੱਲੋਂ 17 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ
ਡਾ ਐਸ ਪੀ ਸਿੰਘ ਉਬਰਾਏ ਵੱਲੋਂ ਕੀਤੀਆਂ ਜਾ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ – ਪ੍ਰਧਾਨ ਗੁਰਪ੍ਰੀਤ ਸਿੰਘ
(ਪੰਜਾਬ)ਫਿਰੋਜ਼ਪੁਰ/ਜੀਰਾ,21 ਜਨਵਰੀ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜੀਰਾ ਵਿੱਚ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਜੀਰਾ ਇਲਾਕੇ ਨਾਲ ਸਬੰਧਿਤ 17 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਮੁੱਖ ਮਹਿਮਾਨ ਵਜੋਂ ਪਹੁੰਚੇ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਕੌਂਸਲਰ ਰਾਜੇਸ਼ ਕੁਮਾਰ ਵਿੱਜ,ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਰਣਜੀਤ ਸਿੰਘ ਰਾਏ ਪ੍ਰਧਾਨ ਜ਼ੀਰਾ ਸਮੇਤ ਹੋਰ ਮੈਂਬਰਾਂ ਵੱਲੋਂ ਵੰਡੇ ਗਏ ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵੱਲੋਂ ਡਾ ਓਬਰਾਏ ਵੱਲੋਂ ਕੀਤੀਆ ਜਾ ਰਹੀਆ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਸ਼ਵਾਸ ਦਵਾਇਆ ਕਿ ਟੀਮ ਨੂੰ ਜਿੱਥੇ ਵੀ ਉਹਨਾਂ ਦੀ ਜ਼ਰੂਰਤ ਪਵੇਗੀ ਕਿ ਉਹ ਪੂਰਾ ਸਹਿਯੋਗ ਕਰਨਗੇ ਅਤੇ ਉਹਨਾਂ ਵੱਲੋਂ ਜ਼ੀਰਾ ਵਿੱਚ ਟਰੱਸਟ ਵੱਲੋਂ ਨਵੇਂ ਪ੍ਰੋਜੈਕਟ ਲਿਆਉਣ ਤੇ ਵਿਚਾਰ ਚਰਚਾ ਵੀ ਕੀਤੀ ਗਈ।
ਇਸ ਮੌਕੇ ਇੱਕ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਜ਼ਰੂਰਤਮੰਦ ਮਰੀਜ਼ ਨੂੰ ਡਾਇਲਸਿਸ ਕਿੱਟ ਵੀ ਦਿੱਤੀ ਗਈ।
ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਜਗਸੀਰ ਸਿੰਘ ਜ਼ੀਰਾ ਅਤੇ ਬਲਵਿੰਦਰ ਕੌਰ ਲੋਹਕੇ ਪ੍ਰਧਾਨ ਇਸਤਰੀ ਵਿੰਗ ਜ਼ੀਰਾ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਕੀਤੇ ਜਾ ਰਹੇ ਉਹਨਾਂ ਦੱਸਿਆ ਕਿ ਜ਼ੀਰਾ ਵਿਖੇ ਇਸ਼ਾਨ ਮਾਰਕੀਟ ਵਿੱਚ ਖੋਲ੍ਹੇ ਗਏ ਫਿਜ਼ੀਓਥਰੈਪੀ ਸੈਂਟਰ ਅਤੇ ਲੈਬੋਰਟਰੀ ਦਾ ਜ਼ੀਰਾ ਅਤੇ ਨਾਲ ਲੱਗਦੇ ਪਿੰਡਾਂ ਦੇ ਲੋਕਾ ਲਈ ਬਹੁਤ ਹੀ ਘੱਟ ਰੇਟਾਂ ਤੇ ਵੱਡੀ ਸਹੂਲਤ ਹੈ ਜਿਸ ਦਾ ਇਲਾਕਾ ਨਿਵਾਸੀਆਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਕੌਂਸਲਰ ਰਾਜੇਸ਼ ਕੁਮਾਰ ਵਿੱਜ, ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ,ਨਵਜੋਤ ਨੀਲੇ ਵਾਲਾ,ਗੌਰਵ ਗੌੜ ਜੌਲੀ, ਜ਼ੀਰਾ ਪ੍ਰਧਾਨ ਰਣਜੀਤ ਸਿੰਘ ਰਾਏ, ਬਲਵਿੰਦਰ ਕੌਰ ਲਹੁਕੇ ਪ੍ਰਧਾਨ ਇਸਤਰੀ ਵਿੰਗ ਜ਼ੀਰਾ, ਜਗਸੀਰ ਸਿੰਘ ਜ਼ੀਰਾ ਹਾਜ਼ਰ ਸਨ।