ਸਰਬੱਤ ਦਾ ਭਲਾ ਟਰੱਸਟ ਵੱਲੋਂ 22 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਵੱਲੋਂ 22 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ
(ਪੰਜਾਬ) ਫਿਰੋਜ਼ਪੁਰ/ਜੀਰਾ, 24 ਅਕਤੂਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਉੱਘੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ ਓਬਰਾਏ ਦੀ ਰਹਿਨੁਮਾਈ ਹੇਠ ਅਤੇ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਜੀਰਾ ਵਿਖੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਨਗਰੀ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਜੀਰਾ ਇਲਾਕੇ ਨਾਲ ਸਬੰਧਿਤ 22 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ ਕੁਝ ਲੋੜਵੰਦਾਂ ਦੇ ਨਵੇਂ ਫਾਰਮ ਭਰੇ ਗਏ ਅਤੇ ਇੱਕ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਲੜਕੀ ਨੂੰ ਟਰੱਸਟ ਡਾਇਲਸਿਸ ਕਿੱਟ ਦਿੱਤੀ ਗਈ।
ਇਹ ਚੈੱਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ,ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ਸਮੇਤ ਹੋਰ ਮੈਂਬਰਾਂ ਵੱਲੋਂ ਵੰਡੇ ਗਏ।
ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜਗਸੀਰ ਸਿੰਘ ਲੈਬ ਇੰਚਾਰਜ ਜ਼ੀਰਾ ਅਤੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਜ਼ੀਰਾ ਬਲਵਿੰਦਰ ਕੌਰ ਲੋਹਕੇ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ ਡਾ ਓਬਰਾਏ ਵੱਲੋਂ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੀ ਟਰੱਸਟ ਵੱਲੋਂ ਹਰ ਪ੍ਰਕਾਰ ਦੀਆਂ ਸੇਵਾਵਾਂ, ਜਿਵੇਂ ਕਿ ਪਸ਼ੂਆਂ ਲਈ ਚਾਰਾ, ਸੁੱਕਾ ਰਾਸ਼ਨ ਮੱਛਰਦਾਨੀਆਂ ਤਰਪਾਲਾਂ,ਕੰਬਲ , ਦਵਾਈਆਂ , ਕੱਪੜੇ ਅਤੇ ਹਰ ਪ੍ਰਕਾਰ ਦੀ ਰਾਹਤ ਸਮੱਗਰੀ ਟਰੱਸਟ ਦੀ ਟੀਮ ਵੱਲੋਂ ਪ੍ਰਭਾਵਿਤ ਪਿੰਡਾਂ ਵਿੱਚ ਘਰ ਘਰ ਪਹੁੰਚਾਈ ਗਈ।ਟਰੱਸਟ ਵੱਲੋਂ ਜ਼ਿਲ੍ਹੇ ਅੰਦਰ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਇੱਕ ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦੇ ਮਹੀਨਾਵਾਰ ਪੈਨਸ਼ਨਾਂ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ,ਮੈਡੀਕਲ ਸਹਾਇਤਾ,ਅੱਖਾਂ ਦੇ ਕੈਂਪ,ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ ।ਇਸ ਮੋਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ,ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ,ਜਗਸੀਰ ਸਿੰਘ ਲੈਬ ਇੰਚਾਰਜ ਜੀਰਾ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਬਲਵਿੰਦਰ ਕੌਰ ਲੋਹਕੇ, ਨਵਜੋਤ ਨੀਲੇ ਵਾਲਾ,ਰਾਮ ਸਿੰਘ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।



