ਸਰਬੱਤ ਦਾ ਭਲਾ ਟਰੱਸਟ ਨੇ 30 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਨੇ 30 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਫਿਰੋਜਪੁਰ,10 ਸਤੰਬਰ {ਕੈਲਾਸ਼ ਸ਼ਰਮਾ ਜੀਲਾ ਵਿਸ਼ੇਸ਼ ਸੰਵਾਦਦਾਤਾ}=

ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸ਼ਹਿਰ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਹਾਲ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ ਫਿਰੋਜਪੁਰ ਇਲਾਕੇ ਨਾਲ ਸਬੰਧਿਤ 30 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਅਤੇ ਹੋਰ ਮੈਂਬਰਾਂ ਵੱਲੋਂ ਵੰਡੇ ਗਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਬਹਾਦਰ ਸਿੰਘ ਭੁੱਲਰ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮੱਦਦ ਲਏ ਆਪਣੇ ਕੋਲੋਂ ਹੀ ਲਗਾਤਾਰ ਆਰਥਿਕ ਸਹਾਇਤਾ ਸ਼ੁਰੂ ਕੀਤੀ ਜਾ ਰਹੀ ਹੈ ।ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਚਾਰ ਅਧੁਨਿਕ ਸਹੂਲਤਾਂ ਨਾਲ ਮੈਡੀਕਲ ਲੈਬੋਰਟਰੀਆਂ , ਇੱਕ ਡਾਇਲਸਿਸ ਸੈਂਟਰ , ਇੱਕ ਕੰਪਿਊਟਰ ਸੈਂਟਰ ,ਤਿੰਨ ਸਿਲਾਈ ਸੈਂਟਰ ਅਤੇ ਦੋ ਸੋ ਦੇ ਕਰੀਬ ਲੋੜਵੰਦ ਪਰਿਵਾਰਾਂ ਦੀ ਮਹੀਨਾਵਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੋਕੇ ਬਹਾਦਰ ਸਿੰਘ ਭੁੱਲਰ , ਬਲਵਿੰਦਰ ਸ਼ਰਮਾ, ਪਵਿੱਤਰ ਸਿੰਘ ਪਵੀ,ਤਲਵਿੰਦਰ ਕੌਰ,,ਕੰਵਲਜੀਤ ਸਿੰਘ ਅਤੇ ਰਣਧੀਰ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਰੋਟਰੀ ਕੱਲਬ ਫ਼ਿਰੋਜ਼ਪੁਰ ਕੈਂਟ ਨੇ ਮਨਾਇਆ ਅਧਿਆਪਕ ਦਿਵਸ

Mon Sep 11 , 2023
ਰੋਟਰੀ ਕੱਲਬ ਫ਼ਿਰੋਜ਼ਪੁਰ ਕੈਂਟ ਨੇ ਮਨਾਇਆ ਅਧਿਆਪਕ ਦਿਵਸ ਰਾਜ ਪੁਰਸਕਾਰ ਜੇਤੂ ਸਮੇਤ 21 ਪ੍ਰਤਿਭਾਸ਼ਾਲੀ ਅਧਿਆਪਕ ਕੀਤੇ ਸਨਮਾਨਿਤ ਫਿਰੋਜ਼ਪੁਰ 10 ਸਤੰਬਰ ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}= ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਰਾਸ਼ਟਰਪਤੀ ਜੀ ਦਾ ਜਨਮ ਦਿਹਾੜਾ ਜੋ ਕਿ ਭਾਰਤ ਵਿੱਚ ਅਧਿਆਪਕ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਅੱਜ ਰੋਟਰੀ ਕਲੱਬ […]

You May Like

advertisement