ਸਰਬੱਤ ਦਾ ਭਲਾ ਟਰੱਸਟ ਨੇ 32 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਨੇ 32 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਫਿਰੋਜਪੁਰ,19 ਅਕਤੂਬਰ
{ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸਵਾਦਾਦਾਤਾ}=

ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸ਼ਹਿਰ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਹਾਲ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ ਫਿਰੋਜਪੁਰ ਇਲਾਕੇ ਨਾਲ ਸਬੰਧਿਤ 32 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਅਤੇ ਹੋਰ ਮੈਂਬਰਾਂ ਵੱਲੋਂ ਵੰਡੇ ਗਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਬਹਾਦਰ ਸਿੰਘ ਭੁੱਲਰ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮੱਦਦ ਲਏ ਆਪਣੇ ਕੋਲੋਂ ਹੀ ਲਗਾਤਾਰ ਆਰਥਿਕ ਸਹਾਇਤਾ ਸ਼ੁਰੂ ਕੀਤੀ ਜਾ ਰਹੀ ਹੈ ।ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਚਾਰ ਅਧੁਨਿਕ ਸਹੂਲਤਾਂ ਨਾਲ ਮੈਡੀਕਲ ਲੈਬੋਰਟਰੀਆਂ , ਇੱਕ ਡਾਇਲਸਿਸ ਸੈਂਟਰ , ਇੱਕ ਕੰਪਿਊਟਰ ਸੈਂਟਰ ,ਤਿੰਨ ਸਿਲਾਈ ਸੈਂਟਰ ਅਤੇ ਦੋ ਸੋ ਦੇ ਕਰੀਬ ਲੋੜਵੰਦ ਪਰਿਵਾਰਾਂ ਦੀ ਮਹੀਨਾਵਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੋਕੇ ਬਹਾਦਰ ਸਿੰਘ ਭੁੱਲਰ , ਬਲਵਿੰਦਰ ਸ਼ਰਮਾ,ਤਲਵਿੰਦਰ ਕੌਰ,ਸੰਜੀਵ ਬਜਾਜ ਜਨਰਲ ਸਕੱਤਰ,ਲਖਵਿੰਦਰ ਸਿੰਘ ਕਰਮੂਵਾਲਾ ਅਤੇ ਰਣਧੀਰ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

उत्तराखंड: रेलवे द्वारा अतिक्रमण हटाने की कार्यवाई से क्षेत्र में हड़कंप,

Thu Oct 19 , 2023
जफर अंसारी लालकुआं। रेलवे द्वारा अतिक्रमण हटाने की कार्रवाई शुरू करने से जहां क्षेत्र में हड़कंप मच गया है, आज पुलिस प्रशासन के साथ रेलवे विभाग की टीम ने बंगाली कॉलोनी क्षेत्र में जाकर नपाई शुरू कर दी है, रेलवे अब स्टेशन के विस्तारीकरण कारण को लेकर दर्जनों पक्के मकानों […]

You May Like

Breaking News

advertisement