ਸਰਬੱਤ ਦਾ ਭਲਾ ਟਰੱਸਟ ਵੱਲੋ 70 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

ਫਿਰੋਜ਼ਪੁਰ/ਮੱਖੂ, 24 ਦਸੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

     ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ  ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ  ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਮਖੂ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੌਰਾਨ ਮੱਖੂ ਇਲਾਕੇ ਨਾਲ ਸਬੰਧਿਤ 70 ਜਰੂਰਤਮੰਦ , ਵਿਧਵਾਵਾਂ ਅਤੇ ਅੰਗਹੀਣ ਅਤੇ ਲੋੜਵੰਦ ਪਰਿਵਾਰਾਂ ਨੂੰ 53 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਵੰਡੇ ਗਏ।
    ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਵੱਲੋਂ  ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ 180 ਲੋੜਵੰਦਾਂ,ਅੰਗਹੀਣਾਂ ਅਤੇ ਵਿਧਵਾਵਾਂ ਨੂੰ ਇੱਕ ਲੱਖ 40 ਹਜ਼ਾਰ ਰਾਸ਼ੀ ਦੇ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਵੰਡੇ ਜਾਂਦੇ ਹਨ ਅਤੇ ਜ਼ਿਲ੍ਹੇ ਅੰਦਰ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ।

     ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ,ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਮਹਾਂਵੀਰ ਸਿੰਘ ਕਿਰਨ ਪੇਂਟਰ ਅਤੇ ਮੈਂਬਰ ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

कुवि में सर्टिफिकेट कोर्स इन स्पोर्ट्स डाइटीशियन पाठ्यक्रम में ऑनलाइन आवेदन की अंतिम तिथि 7 जनवरी

Wed Dec 24 , 2025
कुरुक्षेत्र (संजीव कुमारी) 24 दिसम्बर : कुरुक्षेत्र विश्वविद्यालय के शारीरिक शिक्षा विभाग में सत्र 2025-26 के लिए सर्टिफिकेट कोर्स इन स्पोर्ट्स डाइटीशियन में ऑनलाइन आवेदन प्रक्रिया 20 दिसंबर, 2025 से प्रारंभ हो चुकी है तथा आवेदन की अंतिम तिथि 7 जनवरी, 2026 (रात्रि 11.59 बजे तक) निर्धारित की गई है। […]

You May Like

advertisement