Uncategorized
ਸਰਬੱਤ ਦਾ ਭਲਾ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕੰਬਲ ਮਿਠਾਈਆਂ ਅਤੇ ਫਲ ਵੰਡ ਕੇ ਖੁਸ਼ੀਆਂ ਕੀਤੀਆਂ ਸਾਂਝੀਆਂ

(ਪੰਜਾਬ)ਫਿਰੋਜ਼ਪੁਰ/ਮੱਲਾਂ ਵਾਲਾ,22 ਅਕਤੂਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ ਐਸ ਪੀ ਸਿੰਘ ਉਬਰਾਏ ਦੀ ਰਹਿਨੁਮਾਈ ਹੇਠ ਅਤੇ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਸਭ ਤੋਂ ਮੋਹਰੇ ਹੋ ਕੇ ਲੋੜਵੰਦਾ ਦੀ ਮੱਦਦ ਕਰਕੇ ਆਪਣਾ ਫਰਜ ਨਿਭਾ ਰਹੀ ਹੈ ਦੀਵਾਲੀ ਮੋਕੇ ਟਰੱਸਟ ਦੀ ਫਿਰੋਜਪੁਰ ਯੂਨਿਟ ਵੱਲੋਂ ਪਿੰਡ ਟੱਲੀ ਗੁਲਾਮ ਅਤੇ ਬੁੱਗੇ ਵਾਲਾ ਦੀਆ ਬਹਿਕਾ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੂਰੀ ਤਰ੍ਹਾਂ ਪ੍ਰਭਾਵਿਤ ਘਰਾਂ ਵਿੱਚ ਜਾ ਕੇ ਕੰਬਲ ,ਮਿਠਾਈਆਂ ਅਤੇ ਫਲ ਵੰਡ ਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਕੱਪੜੇ ਤੋ ਬਣੇ ਥੈਲੇ ਵੰਡੇ ਗਏ
ਲੋਕਾਂ ਨੂੰ ਪ੍ਰਦੂਸ਼ਿਤ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।
ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਮੀਤ ਪ੍ਰਧਾਨ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਆਪਣੇ ਸੰਬੋਧਨ ਦੌਰਾਨ ਸਭ ਨੂੰ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿਤੀਆ।ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ,ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜੀਰਾ ਰਣਜੀਤ ਸਿੰਘ ਰਾਏ , ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜੀਰਾ ਬਲਵਿੰਦਰ ਕੌਰ ਲਹੁਕੇ, ਮਹਾਂਵੀਰ ਸਿੰਘ ਮੈਬਰ ਰਾਮ ਸਿੰਘ ,ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।




