ਸਰਬੱਤ ਦਾ ਭਲਾ ਵੈਲਫੇਅਰ ਸੋਸਾਇਟੀ ਵੱਲੋਂ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਪਰਮਾਰਥ ਭਵਨ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ

ਸਰਬੱਤ ਦਾ ਭਲਾ ਵੈਲਫੇਅਰ ਸੋਸਾਇਟੀ ਵੱਲੋਂ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਪਰਮਾਰਥ ਭਵਨ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ।

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਮੁਖ ਮਹਿਮਾਨ ਅਤੇ ਡਾਕਟਰ ਕਮਲ ਬਾਗੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹੋਏ ਸ਼ਾਮਿਲ।

ਫਿਰੋਜਪੁਰ 25 ਜਨਵਰੀ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਸਰਬੱਤ ਦਾ ਭਲਾ ਵੈਲਫੇਅਰ ਸੋਸਾਇਟੀ ਵੱਲੋਂ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਪਰਮਾਰਥ ਭਵਨ ਵਿੱਚ ਇੱਕ ਪ੍ਰੋਗਰਾਮ ਵਿਸ਼ੇਸ਼ ਤੌਰ ਤੇ ਕਰਵਾਇਆ ਗਿਆ ਇਸ ਪ੍ਰੋਗਰਾਮ ਵਿੱਚ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਮੁਖ ਮਹਿਮਾਨ ਦੇ ਤੌਰ ਤੇ ਅਤੇ ਅਨਿਲ ਬਾਗੀ ਸੁਪਰ ਸਪੈਸ਼ਲਿਸਟੀ ਹਸਪਤਾਲ ਦੇ ਮਾਲਿਕ ਡਾਕਟਰ ਕਮਲ ਬਾਗੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸਮਾਰੋਹ ਵਿੱਚ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਵੱਲੋਂ ਦੀਵੇ, ਬੈਗ ,ਲਿਫਾਫੇ, ਮੋਮ ਬੱਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ । ਇਸ ਪ੍ਰੋਗਰਾਮ ਵਿੱਚ ਦਰਪਣ ਸਪੈਸ਼ਲ ਸਕੂਲ ਮੋਗਾ, ਮੁਸਕਾਨ ਸਪੈਸ਼ਲ ਸਕੂਲ ਕੈਂਟਬੋਰਡ ,ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ, ਭਗਤ ਪੂਰਨ ਸਿੰਘ ਸਕੂਲ ਫਾਰ ਦਾ ਡੈਫ ,ਹਰਕ੍ਰਿਸ਼ਨ ਪਬਲਿਕ ਸਕੂਲ, ਹੋਮ ਫਾਰ ਦਾ ਬਲਾਇੰਡ ਆਦਿ ਸਕੂਲਾਂ ਨੂੰ 11-11 ਹਜਾਰ ਰੁਪਏ ਦੇ ਚੈੱਕ ਦਿੱਤੇ ਅਤੇ ਇਸ ਰਾਸ਼ੀ ਨੂੰ ਬੱਚਿਆਂ ਨੂੰ ਸਵੈ ਰੋਜਗਾਰ ਵਿੱਚ ਕਾਮਯਾਬ ਕਰਨ ਲਈ ਸਕਿਲ ਡਿਵੈਲਪਮੈਂਟ ਲਈ ਖਰਚ ਕਰਨ ਲਈ ਕਿਹਾ ਗਿਆ। ਡਾਕਟਰ ਕਮਲ ਬਾਗੀ ਵੱਲੋਂ ਵੀ ਹਮੇਸ਼ਾ ਇਹਨਾਂ ਬੱਚਿਆਂ ਦੀ ਆਰਥਿਕ ਸਹਾਇਤਾ ਅਤੇ ਸਿਹਤ ਸਬੰਧੀ ਉਪਰਾਲੇ ਕੀਤੇ ਜਾਂਦੇ ਹਨ। ਇਸ ਮੌਕੇ ਤੇ ਸੈਕਟਰੀ ਰੈਡ ਕ੍ਰਾਸ ਅਸ਼ੋਕ ਬਹਿਲ, ਸਮਾਜ ਸੇਵੀ ਵਿਪੁਲ ਨਾਰੰਗ, ਸਰਬੱਤ ਦਾ ਭਲਾ ਵੈਲਫੇਅਰ ਸੋਸਾਇਟੀ ਦੀ ਪ੍ਰਧਾਨ ਸ਼ੈਲੀ ਕੰਬੋਜ ਅਤੇ ਮੈਡਮ ਮਨਜੀਤ ਕੌਰ ਹਾਜ਼ਰ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਵੱਲੋਂ ਮਾਤਾ ਸਾਹਿਬ ਕੌਰ ਖਾਲਸਾ ਕਾਲਜ, ਤਲਵੰਡੀ ਭਾਈ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ

Fri Jan 26 , 2024
ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਵੱਲੋਂ ਮਾਤਾ ਸਾਹਿਬ ਕੌਰ ਖਾਲਸਾ ਕਾਲਜ, ਤਲਵੰਡੀ ਭਾਈ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ। ਫਿਰੋਜਪੁਰ ਮਿਤੀ 25.01.2024 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦ ਦਾਤਾ}= ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਚੇਅਰਮੈਨ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਦੀ […]

You May Like

Breaking News

advertisement