ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਫਿਰੋਜ਼ਪੁਰ,10 ਮਈ [ਕੈਲਾਸ਼ ਸ਼ਰਮਾ ਜਿਲ੍ਹਾ ਵਿਸ਼ੇਸ਼ ਸੰਵਾਦਦਾਤਾ]:-

ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਗੁਰੂ ਹਰਸਹਾਏ ਵਿੱਚ ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਗੁਰੂ ਹਰਸਹਾਏ ਸਥਿੱਤ ਮੈਡੀਕਲ ਲੈਬ ਵਿਚ ਸਾਹਿਲ ਘਾਰੂ ਅਤੇ ਰਜਤ ਮੈਨੀ ਲੈਬ ਟੈਕਨੀਸ਼ਨਾ ਵੱਲੋਂ ਸਾਝੇ ਤੋਰ ਤੇ ਵੰਡੇ ਗਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਅਗਵਾਈ ਵਿੱਚ ਜਿਲ੍ਹਾ ਫਿਰੋਜਪੁਰ ਵਿਚ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਚਾਰ ਅਧੁਨਿਕ ਸਹੂਲਤਾਂ ਨਾਲ ਮੈਡੀਕਲ ਲੈਬੋਰਟਰੀਆਂ , ਇੱਕ ਡਾਇਲਸਿਸ ਸੈਂਟਰ , ਇੱਕ ਕੰਪਿਊਟਰ ਸੈਂਟਰ, ਤਿੰਨ ਸਿਲਾਈ ਸੈਂਟਰ ਅਤੇ ਦੋ ਸੋ ਦੇ ਕਰੀਬ ਲੋੜਵੰਦ ਪਰਿਵਾਰਾਂ ਦੀ ਮਹੀਨਾਵਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੋਕੇ ਬਹਾਦਰ ਸਿੰਘ ਭੁੱਲਰ,ਜਗਦੀਸ਼ ਥਿੰਦ,ਲਖਵਿੰਦਰ ਸਿੰਘ ਪੰਨੂੰ , ਅਤੇ ਹੋਰ ਪਤਵੰਤੇ ਵੀ ਮੋਜੂਦ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

लोक अदालत को लेकर सीजेएम ने ली अधिकारियों की बैठक

Wed May 10 , 2023
लोक अदालत को लेकर सीजेएम ने ली अधिकारियों की बैठक। हरियाणा संपादक – वैद्य पण्डित प्रमोद कौशिक।दूरभाष – 9416191877 कुरुक्षेत्र 10 मई : जिला विधिक सेवा प्राधिकरण की चेयरमैन तथा जिला एवं सत्र न्यायाधीश आराधना साहनी के दिशा-निर्देशानुसार एडीआर सेंटर में 13 मई को होने वाली लोक अदालत को लेकर […]

You May Like

Breaking News

advertisement