ਨਗਰ ਨਿਗਮ/ਨਗਰ ਕੌਂਸਲ ਚੋਣਾਂ-2026 ਲਈ ਸ੍ਰੀ ਹਰਪ੍ਰੀਤ ਸਿੰਘ ਆਈ.ਪੀ.ਐੱਸ. ਫ਼ਿਰੋਜ਼ਪੁਰ ਦੇ ਪੁਲਿਸ ਅਬਜ਼ਰਵਰ ਨਿਯੁਕਤ

(ਪੰਜਾਬ)ਫ਼ਿਰੋਜ਼ਪੁਰ, 22 ਮਈ {ਕੈਲਾਸ਼ ਸ਼ਰਮਾ ਜ਼ਿਲਾ ਵਿਸ਼ੇਸ਼ ਸੰਵਾਦਦਾਤਾ}=

        ਪੰਜਾਬ ਰਾਜ ਵਿੱਚ ਨਗਰ ਨਿਗਮ/ਨਗਰ ਕੌਂਸਲ ਚੋਣਾਂ-2026 ਮਿਤੀ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ, ਆਈ.ਪੀ.ਐੱਸ. ਡੀ.ਆਈ.ਜੀ. ਈ.ਓ.ਡਬਲਿਊ, ਵਿਜੀਲੈਂਸ ਬਿਊਰੋ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਲਈ ਪੁਲਿਸ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। 

   ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ।

   ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ੍ਰੀ ਹਰਪ੍ਰੀਤ ਸਿੰਘ ਜ਼ਿਲ੍ਹੇ ਅੰਦਰ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਜ਼ਿਲ੍ਹੇ ਦੇ ਵੋਟਰ, ਉਮੀਦਵਾਰ ਜਾਂ ਰਾਜਨੀਤਿਕ ਪਾਰਟੀਆਂ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਸਬੰਧੀ ਸ਼ਿਕਾਇਤ ਜਾਂ ਸੁਝਾਅ ਬਾਰੇ ਉਨ੍ਹਾਂ ਨਾਲ ਮੋ. ਨੰਬਰ 98144-32144 ਜਾਂ ਈ.ਮੇਲ ਆਈਡੀ harpreet.singh144@punjabpolice.gov.in ’ਤੇ ਸੰਪਰਕ ਕਰ ਸਕਦੇ ਹਨ। 

ਉਨ੍ਹਾਂ ਨੂੰ ਫ਼ਿਰੋਜ਼ਪੁਰ ਦੇ ਨਾਲ-ਨਾਲ ਫ਼ਾਜ਼ਿਲਕਾ ਜ਼ਿਲ੍ਹੇ ਲਈ ਵੀ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਚੋਣਾਂ ਦੌਰਾਨ ਉਨ੍ਹਾਂ ਦਾ ਹੈਡ ਕੁਆਰਟਰ ਫ਼ਿਰੋਜ਼ਪੁਰ ਰਹੇਗਾ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

वांछित स्मैक तस्कर समेत दो स्मैक तस्करों को 72 ग्राम स्मैक में भेजा जेल

Sat May 23 , 2026
दीपक शर्मा (जिला संवाददाता ) बरेली : फतेहगंज पश्चिमी, पुलिस ने शुक्रवार को मुखबिर की सूचना पर वांछित चल रहे स्मैक तस्कर समेत दो स्मैक तस्करों को हाइवे यात्री सेट से गिरफ्तार करके जेल भेज दिया।उनके पास से 72 ग्राम स्मैक बरामद की गई है।पुलिस से मिली जानकारी के मुताबिक […]

You May Like

advertisement