
(ਪੰਜਾਬ) ਫਿਰੋਜਪੁਰ 05 ਸਤੰਬਰ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮਹਾ ਉਤਸਵ ਮੌਕੇ ਭਗਤੀ ਭਜਨ ਗਰੁੱਪ ਵੱਲੋਂ ਵੱਖ-ਵੱਖ ਮੰਦਰਾਂ ਵਿੱਚ ਧਾਰਮਿਕ ਸਮਾਗਮ ਕੀਤੇ ਗਏ। ਇਸੇ ਲੜੀ ਤਹਿਤ ਸਭ ਤੋਂ ਪਹਿਲਾਂ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ, ਹਨੂੰਮਾਨ ਧਾਮ ਵਿਖੇ ਮੰਦਰ ਦੇ ਪ੍ਰਧਾਨ ਦਵਿੰਦਰ ਦੇ ਸਹਿਯੋਗ ਨਾਲ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਦੇਖ-ਰੇਖ ਕੈਲਾਸ਼ ਸ਼ਰਮਾ ਵੱਲੋਂ ਕੀਤੀ ਗਈ। ਇਸ ਮੌਕੇ ਭਗਤੀ ਭਜਨ ਗਰੁੱਪ ਦੇ ਮੈਂਬਰਾਂ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਭਜਨ ਅਤੇ ਕੀਰਤਨ ਕੀਤਾ ਗਿਆ।
ਸੰਗਤ ਨੇ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਬਾਅਦ ਇਸ ਪਾਵਨ ਦਿਹਾੜੇ ਮੌਕੇ ਸ਼੍ਰੀ ਸਨਾਤਨ ਯੁਵਕ ਸਭਾ ਮੰਦਰ, ਨਮਕ ਮੰਡੀ, ਫਿਰੋਜ਼ਪੁਰ ਵਿਖੇ ਵੀ ਧਾਰਮਿਕ ਕੀਰਤਨ ਕਰਵਾਇਆ ਗਿਆ। ਇਹ ਸਮਾਗਮ ਮੰਦਰ ਦੇ ਪ੍ਰਧਾਨ ਪਰਮਜੀਤ ਜੀ ਦੇ ਸਹਿਯੋਗ ਨਾਲ ਸੰਪੰਨ ਹੋਇਆ। ਇੱਥੇ ਵੀ ਭਗਤਾਂ ਨੇ ਭਜਨ-ਕੀਰਤਨ ਦਾ ਆਨੰਦ ਮਾਣਦਿਆਂ ਭਗਵਾਨ ਸ਼੍ਰੀ ਕ੍ਰਿਸ਼ਨ ਅੱਗੇ ਆਪਣੀ ਸ਼ਰਧਾ ਪ੍ਰਗਟ ਕੀਤੀ।
ਦੋਵੇਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਸ਼੍ਰੀ ਧਰਮਪਾਲ ਬਾਂਸਲ (ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਸੋਢੇਵਾਲਾ, ਫਿਰੋਜ਼ਪੁਰ ਅਤੇ ਹਾਰਮਨੀ ਆਯੂਰਵੈਦਿਕ ਮੈਡੀਕਲ ਕਾਲਜ)ਵੱਲੋਂ ਸ਼੍ਰੀ ਕ੍ਰਿਸ਼ਨ ਜੀ ਦੀ ਮਹਿਮਾ ਵਿੱਚ ਬਹੁਤ ਹੀ ਸੁੰਦਰ ਭਜਨ ਗਾਇਨ ਕੀਤੇ ਗਏ। ਜਿਸ ਵਿੱਚ ਗੌਰਵ ਅਨਮੋਲ ਮਿਊਜਿਕ ਡਾਇਰੈਕਟਰ ਵੱਲੋਂ ਆਪਣੀ ਪੂਰੀ ਟੀਮ ਨਾਲ ਸਹਿਯੋਗ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਆਪਣੀ ਸੰਸਕ੍ਰਿਤੀ, ਸੰਸਕਾਰਾਂ ਅਤੇ ਆਧਿਆਤਮਿਕ ਮੁੱਲਾਂ ਨਾਲ ਜੋੜਦੇ ਹਨ। ਉਨ੍ਹਾਂ ਸੰਗਤ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਭਾਈਚਾਰੇ ਦੀ ਭਾਵਨਾ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।
ਸਮਾਗਮ ਦੇ ਅੰਤ ਵਿੱਚ ਸੰਗਤ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਅਤੇ ਹਨੂੰਮਾਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮੁੱਚਾ ਮਾਹੌਲ ਭਗਤੀ ਮਈ ਅਤੇ ਆਨੰਦਮਈ ਬਣਿਆ ਰਿਹਾ। । ਇਸ ਮੌਕੇ ਭਗਤੀ ਭਜਨ ਗਰੁੱਪ ਦੇ ਸਾਰੇ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਮੰਦਰ ਦੇ ਪ੍ਰਧਾਨ ਨੂੰ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦਾ ਸਰੂਪ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਭਗਤੀ ਭਜਨ ਗਰੁੱਪ ਵੱਲੋਂ ਮੰਦਰ ਦੇ ਪ੍ਰਧਾਨ ਜੀ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਅਸ਼ੋਕ ਗਰਗ (ਪ੍ਰਧਾਨ), ਮੁਕੇਸ਼ ਗੋਇਲ, ਤ੍ਰਿਲੋਚਨ ਚੋਪੜਾ ਅਤੇ ਅਸ਼ੋਕ ਕੱਕੜ ਸ਼ਾਮਿਲ ਰਹੇ।


