ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜ਼ਪੁਰ ਵੱਲੋਂ ਕੇਂਦਰੀ ਜੇਲ੍ਹ, ਫਿਰੋਜਪੁਰ ਦਾ ਕੀਤਾ ਗਿਆ ਦੌਰਾ

ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜ਼ਪੁਰ ਵੱਲੋਂ ਕੇਂਦਰੀ ਜੇਲ੍ਹ, ਫਿਰੋਜਪੁਰ ਦਾ ਕੀਤਾ ਗਿਆ ਦੌਰਾ।

ਫਿਰੋਜ਼ਪੁਰ 16 ਸਤੰਬਰ, 2023 {ਕੈਲਾਸ਼ ਸ਼ਰਮਾ ਜ਼ਿਲਾ ਵਿਸ਼ੇਸ਼ ਸੰਵਾਦਦਾਤਾ}=

ਸ਼੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ । ਇਸ ਮੌਕੇ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਡਿਪਟੀ ਜੇਲ੍ਹ ਸੁਪਰਡੈਂਟ ਸ੍ਰੀ ਰਾਜਦੀਪ ਸਿੰਘ ਬਰਾੜ ਅਤੇ ਅਸਿਸਟੈਂਟ ਸੁਪਰਡੈਂਟ ਵੀ ਹਾਜਰ ਸਨ। ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜੱਜ ਸਾਹਿਬਾਨ ਦੇ ਨਾਲ ਸ੍ਰੀ ਸੁਖਦੀਪ ਸਿੰਘ, ਚੀਫ ਅਤੇ ਮਿਸ ਪ੍ਰਿਅੰਕਾ ਗਰਗ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ, ਫਿਰੋਜਪੁਰ ਵੀ ਮੌਕੇ ਤੇ ਹਾਜ਼ਰ ਸਨ। ਇਸ ਤੋਂ ਬਾਅਦ ਜੱਜ ਸਾਹਿਬ ਨੇ ਜੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਜੱਜ ਸਾਹਿਬ ਨੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉ । ਇਸ ਮੌਕੇ ਪੈਰਾ ਲੀਗਲ ਵਲੰਟੀਅਰ ਸ਼੍ਰੀ ਗਗਨਦੀਪ ਸਿੰਘ ਅਤੇ ਸ੍ਰੀ ਖਿਲਾਰਾ ਸਿੰਘ ਆਪਣੇ ਜੇਲ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ । ਇਸ ਦੇ ਨਾਲ ਜੱਜ ਸਾਹਿਬ ਦਾ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

जालौन: कोंच,सम्पूर्ण समाधान दिवस में आई 14 शिकायतें जिसमें से तीन शिकायतों का मौके पर निस्तारण

Sun Sep 17 , 2023
कोंच,सम्पूर्ण समाधान दिवस में आई 14 शिकायतें जिसमें से तीन शिकायतों का मौके पर निस्तारण पीड़ित व्यक्ति को न्याय दिलाना हम सब की जिम्मेदारी:उपजिलाधिकारी रिपोर्टर :- अविनाश शाण्डिल्य के साथ बिबेक द्ववेदी Vv न्यूज चैनल कोंच जालौन कोंचतहसील कोंच में उप जिलाधिकारी अतुल कुमार के निर्देशन में सम्पूर्ण समाधान दिवस […]

You May Like

Breaking News

advertisement