ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਗਿਆ ਦੌਰਾ

ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਗਿਆ ਦੌਰਾ।

ਫਿਰੋਜ਼ਪੁਰ 15 ਦਸੰਬਰ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ । ਇਸ ਮੌਕੇ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਡਿਪਟੀ ਜੇਲ੍ਹ ਸੁਪਰਡੰਟ ਸ਼੍ਰੀ ਸਤਨਾਮ ਸਿੰਘ, ਸੁਪਰਡੈਂਟ, ਰਾਜਦੀਪ ਸਿੰਘ ਬਰਾੜ, ਅਡਿਸ਼ਨਲ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜਪੁਰ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜੱਜ ਸਾਹਿਬਾਨ ਦੇ ਨਾਲ ਸ੍ਰੀ ਸੁਖਦੀਪ ਸਿੰਘ ਗੁੂੰਬਰ, ਚੀਫ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਅਤੇ ਮਿਸ ਪ੍ਰਿਅੰਕਾ ਗਰਗ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਫਿਰੋਜਪੁਰ ਵੀ ਮੌਕੇ ਤੇ ਹਾਜ਼ਰ ਸਨ। ਇਸ ਦੇ ਨਾਲ ਨਾਲ ਜੱਜ ਸਾਹਿਬ ਨੇ ਇਸ ਤੋਂ ਬਾਅਦ ਜੱਜ ਸਾਹਿਬ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਜੱਜ ਸਾਹਿਬ ਨੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ । ਇਸ ਮੌਕੇ ਪੈਰਾ ਲੀਗਲ ਵਲੰਟੀਅਰ ਸ਼੍ਰੀ ਗਗਨਦੀਪ ਸਿੰਘ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ । ਇਸ ਦੇ ਨਾਲ ਜੱਜ ਸਾਹਿਬ ਦਾ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ ਅਤੇ ਅੰਤ ਵਿੱਚ ਜੱਜ ਸਾਹਿਬ ਨੇ ਇੱਥੋਂ ਵਿਦਾਇਗੀ ਲਈ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

मेहनगर आजमगढ़ : तहसील में नवनिर्वाचित सदस्यों को दिलाई गई शपथ

Fri Dec 15 , 2023
मेहनगर आजमगढ़ स्थानीय तहसील में नवनिर्वाचित सदस्यों को शपथ दिलाई गई मेहनगर आजमगढ़ स्थानीय तहसील में नवनिर्वाचित सदस्यों को शपथ दिलाई गई जिसके मुख्य अतिथि समाजवादी पार्टी के एमएलसी काशीनाथ यादव रहे साथ में पूर्व कैबिनेट मंत्री दुर्गा प्रसाद यादव लाल बिहारी यादव एमएलसी वाराणसी तथा कलेक्ट्रेट बार के अध्यक्ष […]

You May Like

advertisement