ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਗਿਆ ਦੌਰਾ

ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਗਿਆ ਦੌਰਾ।

ਫਿਰੋਜ਼ਪੁਰ 07 ਫਰਵਰੀ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ । ਇਸ ਮੌਕੇ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਸ਼੍ਰੀ ਸਤਨਾਮ ਸਿੰਘ, ਜ਼ੇਲ੍ਹ ਸੁਪਰਡੈਂਟ, ਰਾਜਦੀਪ ਸਿੰਘ ਬਰਾੜ, ਅਡਿਸ਼ਨਲ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜਪੁਰ, ਸ੍ਰੀ ਯੋਗੇਸ਼ ਜੈਨ, ਡਿਪਟੀ ਸੁਪਰਡੈਂਟ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜੱਜ ਸਾਹਿਬਾਨ ਦੇ ਨਾਲ ਸ੍ਰੀ ਸੁਖਦੀਪ ਸਿੰਘ ਗੁੂੰਬਰ, ਚੀਫ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਅਤੇ ਮਿਸ ਪ੍ਰਿਅੰਕਾ ਗਰਗ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਫਿਰੋਜਪੁਰ ਵੀ ਮੌਕੇ ਤੇ ਹਾਜ਼ਰ ਸਨ। ਜੱਜ ਸਾਹਿਬ ਨੇ ਇਸ ਤੋਂ ਬਾਅਦ ਜੱਜ ਸਾਹਿਬ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਅਤੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉ । ਇਸ ਮੌਕੇ ਪੈਰਾ ਲੀਗਲ ਵਲੰਟੀਅਰ ਸ਼੍ਰੀ ਗਗਨਦੀਪ ਸਿੰਘ ਅਤੇ ਸ੍ਰੀ ਖਿਲਾਰਾ ਸਿੰਘ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ । ਇਸ ਦੇ ਨਾਲ ਜੱਜ ਸਾਹਿਬ ਦਾ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ।

Read Article

VVNEWS वैशवारा

Leave a Reply

Please rate

Your email address will not be published. Required fields are marked *

Next Post

मंडल कार्यालय फिरोजपुर के सभा कक्ष में राजभाषा पत्रिका "अमृत दर्पण" का विमोचन एवं माह का राज्यसभा कर्मचारी योजना के अंतर्गत पुरस्कार वितरण समारोह का किया गया आयोजन

Wed Feb 7 , 2024
Share on Facebook Tweet it Share on Reddit Pin it Email मंडल कार्यालय फिरोजपुर के सभा कक्ष में राजभाषा पत्रिका “अमृत दर्पण” का विमोचन एवं माह का राज्यसभा कर्मचारी योजना के अंतर्गत पुरस्कार वितरण समारोह का किया गया आयोजन। फिरोजपुर दिनांक 07.02.2024 {कैलाश शर्मा जिला विशेष संवाददाता}= मंडल कार्यालय, फिरोजपुर […]

You May Like

Breaking News

advertisement