ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ।ਫਿਰੋਜ਼ਪੁਰ 23 ਸਤੰਬਰ,{ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}

ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ । ਇਸ ਮੌਕੇ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਸ੍ਰੀ ਅਰਪਨਜੋਤ ਸਿੰਘ, ਅਡਿਸ਼ਨਲ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜਪੁਰ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜੱਜ ਸਾਹਿਬਾਨ ਦੇ ਨਾਲ ਸ੍ਰੀ ਸੁਖਦੀਪ ਗੁੰਬਰ, ਚੀਫ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਮਿਸ ਪ੍ਰਿਅੰਕਾ ਗਰਗ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਫਿਰੋਜਪੁਰ ਵੀ ਮੌਕੇ ਤੇ ਹਾਜ਼ਰ ਸਨ। ਇਸ ਤੋਂ ਬਾਅਦ ਜੱਜ ਸਾਹਿਬ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ । ਇਸ ਮੌਕੇ ਪੈਰਾ ਲੀਗਲ ਵਲੰਟੀਅਰ ਸ਼੍ਰੀ ਗਗਨਦੀਪ ਸਿੰਘ ਅਤੇ ਸ੍ਰੀ ਖਿਲਾਰਾ ਸਿੰਘ ਵੀ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ। ਇਸ ਦੇ ਨਾਲ ਜੱਜ ਸਾਹਿਬ ਦਾ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

You May Like

Breaking News

advertisement

call us