
(ਪੰਜਾਬ)ਫਿਰੋਜ਼ਪੁਰ, 12 ਅਗਸਤ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ), ਫਿਰੋਜ਼ਪੁਰ ਵਿਖੇ “ਅੰਤਰਰਾਸ਼ਟਰੀ ਯੁਵਾ ਦਿਵਸ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨੌਜਵਾਨੀ ਦੀ ਤਾਕਤ, ਰਚਨਾਤਮਕਤਾ, ਅਨੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਨਾਲ ਜੋੜਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਟ ਦੀ ਪ੍ਰਿੰਸੀਪਲ ਸ਼੍ਰੀਮਤੀ ਸੀਮਾ, ਪ੍ਰੋਗਰਾਮ ਇੰਚਾਰਜ ਗੌਰਵ ਮੂੰਜਾਲ ਅਤੇ ਜ਼ਿਲ੍ਹਾ ਟ੍ਰੇਨਿੰਗ ਕੋਆਰਡੀਨੇਟਰ ਕਮਲ ਸ਼ਰਮਾ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਵਿੱਚ ਮਿਹਨਤ, ਅਨੁਸ਼ਾਸਨ, ਸੇਵਾ ਅਤੇ ਸਕਾਰਾਤਮਕ ਸੋਚ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪੋਸਟਰ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਸਮਾਜਿਕ ਅਤੇ ਰਾਸ਼ਟਰੀ ਮੁੱਦਿਆਂ ਨੂੰ ਆਪਣੀ ਕਲਾ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਉਤਸ਼ਾਹ ਦੀ ਹਾਜ਼ਰੀਨ ਵੱਲੋਂ ਸ਼ਲਾਘਾ ਕੀਤੀ ਗਈ।
ਸਮਾਗਮ ਨੂੰ ਸਫਲ ਬਣਾਉਣ ਵਿੱਚ ਡਾਇਟ ਫੈਕਲਟੀ ਸ਼੍ਰੀਮਤੀ ਆਰਤੀ ਸਚਦੇਵਾ, ਗਗਨਦੀਪ ਗੱਖੜ, ਸ਼੍ਰੀਮਤੀ ਪਰਮਜੀਤ ਕੌਰ, ਡਾ. ਹਰਿੰਦਰ ਸਿੰਘ, ਡਾ. ਸਰਬਸ਼ਕਤੀਮਾਨ ਸਿੰਘ, ਸ਼੍ਰੀ ਗੌਰਵ ਤ੍ਰਿਖਾ, ਡਾ. ਅਮਰਜੋਤੀ ਮਾਂਗਟ , ਰਾਜੀਵ ਜਿੰਦਲ ਅਤੇ ਸ਼੍ਰੀ ਆਕਾਸ਼ਵੀਰ ਨੇ ਅਹਿਮ ਯੋਗਦਾਨ ਪਾਇਆ।


