ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੁਹਿੰਮ “Punjab Against Drug Addiction” ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਵੱਖ—ਵੱਖ ਅਦਾਰਿਆਂ ਦੇ ਸਹਿਯੋਗ ਨਾਲ ਨਿਵੇਕਲਾ ਉਪਰਾਲਾ “ਪੁਨਰ ਉਥਾਨ” ਹੁਣ ਤਾਂ ਜਾਗੋ ਨਸ਼ੇ ਤਿਆਗੋ ਤਹਿਤ ਬਰੋਸ਼ਰ (ਕਿਤਾਬਚਾ), ਬੈਨਰ, ਇਸ਼ਿਤਿਹਾਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਵੱਲੋਂ ਤਿਆਰ ਕੀਤਾ ਥੀਮ ਗੀਤ ਰਲੀਜ਼ਰਲੀਜ਼

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੁਹਿੰਮ “Punjab Against Drug Addiction” ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਵੱਖ—ਵੱਖ ਅਦਾਰਿਆਂ ਦੇ ਸਹਿਯੋਗ ਨਾਲ ਨਿਵੇਕਲਾ ਉਪਰਾਲਾ “ਪੁਨਰ ਉਥਾਨ” ਹੁਣ ਤਾਂ ਜਾਗੋ ਨਸ਼ੇ ਤਿਆਗੋ ਤਹਿਤ ਬਰੋਸ਼ਰ (ਕਿਤਾਬਚਾ), ਬੈਨਰ, ਇਸ਼ਿਤਿਹਾਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਵੱਲੋਂ ਤਿਆਰ ਕੀਤਾ ਥੀਮ ਗੀਤ ਰਲੀਜ਼।

ਫਿਰੋਜ਼ਪੁਰ 30 ਸਤੰਬਰ, 2023 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧੇਵਾਲੀਆਂ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੁਹਿੰਮ “Punjab Against Drug Addiction”ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਵੱਖ—ਵੱਖ ਅਦਾਰਿਆਂ ਦੇ ਸਹਿਯੋਗ ਨਾਲ ਨਿਵੇਕਲਾ ਉਪਰਾਲਾ “ਪੁਨਰ ਉਥਾਨ” ਹੁਣ ਤਾਂ ਜਾਗੋ ਨਸ਼ੇ ਤਿਆਗੋ ਦਾ ਆਯੋਜਨ ਮਿਤੀ 01.10.2023 ਤੋਂ 31.10.2023 ਤੱਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੇ ਸਬੰਧ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਸ੍ਰੀ ਵੀਰਇੰਦਰ ਅਗਰਵਾਲ ਜੀ ਵੱਲੋਂ ਸਾਰੇ ਜੁਡੀਸ਼ੀਅਲ ਅਫਸਰਾਂ ਦੀ ਹਾਜ਼ਰੀ ਵਿੱਚ ਬਰੋਸ਼ਰ (ਕਿਤਾਬਚਾ), ਬੈਨਰ, ਇਸ਼ਿਤਿਹਾਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਤਿਆਰ ਕੀਤਾ ਗਿਆ ਥੀਮ ਗੀਤ ਰਲੀਜ਼ ਕੀਤਾ। ਮਾਨਯੋਗ ਜੱਜ ਸਾਹਿਬ ਵੱਲੋਂ ਪ੍ਰੈਸ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਇਹ ਮੁਹਿੰਮ ਪੂਰਾ ਮਹੀਨਾ ਚਲਾਈ ਜਾਵੇਗੀ ਜਿਸ ਵਿੱਚ ਵੱਖ—ਵੱਖ ਅਦਾਰਿਆਂ, ਸਕੂਲਾਂ, ਕਾਲਜਾਂ, ਸਿਵਲ ਹਸਪਤਾਲ, ਐਨ.ਜੀ.ਓਜ਼ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਵੱਖ—ਵੱਖ ਗਤੀਵਿਧੀਆਂ ਜਿਵੇਂ ਕਿ ਜਾਗਰੂਕਤਾ ਸੈਮੀਨਾਰ, ਨੁੱਕੜ ਨਾਟਕ, ਥੀਮ ਗੀਤ, ਪੇਟਿੰਗ, ਪੋਸਟਰ ਮੇਕਿੰਗ, ਲੇਖ ਮੁਕਾਬਲੇ, ਸੰਗੀਤ ਮੁਕਾਬਲੇ, ਜਾਗਰੂਕਤਾ ਰੈਲੀਆਂ, ਸਾਇਕਲ ਰੈਲੀਆਂ, ਪੈਦਲ ਰੈਲੀਆਂ ਆਦਿ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਨਸ਼ੇ ਦੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕੀਤਾ ਜਾ ਸਕੇ ਅਤੇ ਉਹਨਾਂ ਨੂੰ ਇਸ ਨਸ਼ੇ ਵਰਗੀ ਬੁਰਾਈ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਦੱਸਿਆ ਕਿ ਜੋ ਡਰੱਗ ਦੇ ਆਦੀ ਸਾਡੇ ਧਿਆਨ ਵਿੱਚ ਆਏ ਉਹਨਾਂ ਨੂੰ ਸਿਵਲ ਹਸਪਤਾਲ, ਫਿਰੋਜਪੁਰ ਵਿੱਚ ਸਥਿਤ ਨਸ਼ਾ ਛਡਾਊ ਸੈਂਟਰ ਵਿੱਚ ਦਾਖਲ ਕਰਵਾ ਕੇ ਨਸ਼ਾ ਮੁਕਤ ਕਰਵਾ ਕੇ ਜ਼ਿਲ੍ਹਾ ਪ੍ਰਸਾਸ਼ਨ ਦੀ ਮਦਦ ਨਾਲ ਉਹਨਾਂ ਨੂੰ ਨੌਕਰੀਆਂ ਦੇਣ ਦੀ ਵੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਨਯੋਗ ਜੱਜ ਸਾਹਿਬ ਵੱਲੋਂ ਆਏ ਪੱਤਰਕਾਰਾਂ ਦਾ ਧੰਨਵਾਦ ਕਰਦੇ ਹੋਏ ਉਹਨਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜ਼ੋ ਨਸ਼ੇ ਵਰਗੀ ਬਿਮਾਰੀ ਨੂੰ ਜੜ੍ਹ ਤੋਂ ਪੁੱਟਿਆ ਜਾਵੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

प्रेस क्लब फिरोजपुर द्वारा केंद्रीय सूचना व प्रसारण मंत्री अनुराग सिंह ठाकुर के साथ उनके गृह निवास पर मुलाकात की और पत्रकारों को आ रही समस्याओं के बारे में अवगत करवाया

Sat Sep 30 , 2023
प्रेस क्लब फिरोजपुर द्वारा केंद्रीय सूचना व प्रसारण मंत्री अनुराग सिंह ठाकुर के साथ उनके गृह निवास पर मुलाकात की और पत्रकारों को आ रही समस्याओं के बारे में अवगत करवाया फिरोजपुर 30 सितंबर {कैलाश शर्मा जिला विशेष संवाददाता}= मुश्किलों काप्रेस क्लब फिरोजपुर द्वारा अपनी मांगों को लेकर केंद्रीय सूचना […]

You May Like

Breaking News

advertisement