ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਗੂੰਗੇ ਅਤੇ ਬੋਲੇ ਬੱਚਿਆਂ ਦਾ ਸਕੂਲ, ਕਟੋਰਾ ਦੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅਵੱਲ ਆਉਣ ਤੇ ਕੀਤਾ ਸਨਮਾਨਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਗੂੰਗੇ ਅਤੇ ਬੋਲੇ ਬੱਚਿਆਂ ਦਾ ਸਕੂਲ, ਕਟੋਰਾ ਦੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅਵੱਲ ਆਉਣ ਤੇ ਕੀਤਾ ਸਨਮਾਨਿਤ।

ਫ਼ਿਰੋਜ਼ਪੁਰ 02 ਸਤੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਅਥਾਰਟੀ ਫਿਰੋਜ਼ਪੁਰ ਜੀ ਵੱਲੋਂ ਭਗਤ ਪੂਰਨ ਸਿੰਘ ਡੈਫ ਐਂਡ ਡੰਬ ਸਕੂਲ (ਗੂੰਗੇ ਅਤੇ ਬੋਲੇ ਬੱਚਿਆਂ ਦਾ ਸਕੂਲ) ਦਾ ਦੌਰਾ ਕੀਤਾ ਗਿਆ। ਇਸ ਤੋਂ ਇਲਾਵਾ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਕੱਤਰ ਵੱਲੋਂ ਸਕੂਲ ਦੇ ਬੱਚਿਆਂ ਦੇ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾ ਕੇ ਉਨ੍ਹਾਂ ਵਿਚੋਂ ਅਵੱਲ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜੱਜ ਸਾਹਿਬ ਵੱਲੋਂ ਸਕੂਲ ਦੇ ਵਿਦਿਆਰਥੀ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਰੈਸਲਿੰਗ ਸੀਨੀਅਰ 61 ਕਿਲੋ ਵਿੱਚ ਪਹਿਲਾ ਸਥਾਨ ਪ੍ਰਾਪਤ, ਸੁਮੀਰ ਸਿੰਘ ਪੁੱਤਰ ਅਨਿਲ ਕੁਮਾਰ ਰੈਸਲਿੰਗ ਸੀਨੀਅਰ 57 ਕਿਲੋ ਵਿੱਚ ਪਹਿਲਾ ਸਥਾਨ ਅਤੇ ਓਪਨ ਨੈਸ਼ਨਲ ਡਾਈਕਵਾਂਡੋ ਚੈਂਪੀਅਨਸ਼ਿਪ ਮਥੁਰਾ ਵਿਖੇ ਸੰਗਠਨ ਵੱਲੋਂ ਕਰਵਾਏ ਡਰੀਮ ਕੈਂਪ ਵਿੱਚ ਵਿਦਿਆਰਥਣ ਮਾਨਵੀ ਨੇ ਸੋਨੇ ਦਾ ਤਗਮਾ ਪ੍ਰਾਪਤ, ਦੀ ਹੌਸਲਾ ਹਫਜਾਈ ਕੀਤੀ ਅਤੇ ਉਹਨਾਂ ਨੂੰ ਭਵਿੱਖ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਬੰਧਤ ਗੇਮਾਂ ਦੀ ਤਿਆਰੀ ਵਿੱਚ ਕੋਚ ਸ੍ਰੀ ਸੁਰਿੰਦਰ ਸਿੰਘ ਕੰਬੋਜ ਅਤੇ ਪੰਕਜ ਚੌਰਸੀਆ ਦਾ ਜੱਜ ਸਾਹਿਬ ਵੱਲੋਂ ਧੰਨਵਾਦ ਕੀਤਾ ਗਿਆ ਕਿ ਉਹਨਾਂ ਨੇ ਇਹਨਾਂ ਬੱਚਿਆਂ ਨੂੰ ਵੀ ਦੂਜੇ ਬੱਚਿਆਂ ਵਾਂਗ ਅੱਗੇ ਵਧਣਾ ਸਿਖਾਇਆ। ਇਸ ਮੌਕੇ ਜੱਜ ਸਾਹਿਬ ਨੇ ਸਕੂਲ ਦੇ ਬੱਚਿਆਂ ਨਾਲ ਵਿਸ਼ੇਸ਼ ਪ੍ਰੋਗਰਾਮ ਰੱਖਿਆ ਜਿਸ ਵਿੱਚ ਉਨ੍ਹਾਂ ਨੇ ਬੱਚਿਆਂ ਨਾਲ ਉਨ੍ਹਾਂ ਦੇ ਇਸ਼ਾਰਿਆਂ ਦੀ ਭਾਸ਼ਾ ਵਿੱਚ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ । ਇਸ ਮੌਕੇ ਇਸ ਸਕੂਲ ਦੇ ਹੈਡ ਟੀਚਰ ਮਿਸ਼ ਹਰਵਿੰਦਰ ਕੌਰ ਵੀ ਜੱਜ ਸਾਹਿਬ ਦੇ ਨਾਲ ਬੱਚਿਆਂ ਦੀ ਵਾਰਤਾਲਾਪ ਲਈ ਸਹਾਇਤਾ ਕੀਤੀ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਬੱਚਿਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਤੇ ਨਾਲ ਨਾਲ ਜੱਜ ਸਾਹਿਬ ਨੇ ਟੋਲ ਵੀ ਹੈਲਪਲਾਈਨ ਨੰ. 5100 ਅਤੇ 1968 ਬਾਰੇ ਵੀ ਜਾਣਕਾਰੀ ਦਿੱਤੀ ਗਈ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

आजमगढ़ जिले के चण्डेश्वर स्थित श्री दुर्गा जी पीजी कालेज के छात्रो ने कालेज में दुर्व्यवस्था को लेकर गेट पर तालाबंदी कर किया प्रदर्शन

Sat Sep 2 , 2023
आजमगढ़ जिले के चण्डेश्वर स्थित श्री दुर्गा जी पीजी कालेज के छात्रो ने कालेज में दुर्व्यवस्था को लेकर गेट पर तालाबंदी कर किया प्रदर्शन, सौंपा ज्ञापन। बतादे कि श्री दुर्गा जी पीजी कालेज के छात्रो ने जोरदार प्रदर्शन करते हुए कालेज प्रशासन के खिलाफ जमकर नारेबाजी की। छात्र नेताओ ने […]

You May Like

Breaking News

advertisement